District level function will be held at Government College Rupnagar on 21st June on the occasion of International Yoga Day.
ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
ਰੂਪਨਗਰ, 17 ਜੂਨ: 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਇਸ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਉਤੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ ਅਤੇ ਸਕੂਲੀ ਅਤੇ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਸਮਾਗਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਇਸ ਸਮਾਗਮ ਵਿੱਚ ਪੇਂਡੂ ਖੇਤਰ ਦੇ ਵਸਨੀਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਅਤੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ, ਬਲਾਕ ਸੰਮਤੀਆਂ ਦੇ ਮੈਂਬਰਾਂ, ਪੰਚਾਇਤ ਸੰਮਤੀਆਂ ਦੇ ਮੈਂਬਰਾਂ ਅਤੇ ਪਿੰਡਾ ਦੀਆਂ ਪੰਚਾਇਤਾ ਤੇ ਸਰਪੰਚਾਂ ਤੇ ਪੰਚਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਸ਼ਹਿਰੀ ਖੇਤਰਾਂ ਦੇ ਨਾਲ ਨਾਲ ਪੇਂਡੂ ਖੇਤਰਾ ਦੇ ਵਸੀਨਕਾਂ ਨੂੰ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਹੋਰ ਸੰਭਵ ਯਤਨ ਕੀਤੇ ਜਾਣ।
ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ, ਜ਼ਿਲ੍ਹਾ ਵਣ ਅਫਸਰ ਸ. ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ, ਤਹਿਸੀਲਦਾਰ ਹਰਸਿਮਰਨ ਸਿੰਘ, ਸੀਐਮ ਯੋਗਸ਼ਾਲਾ ਕੋਆਰਡੀਨੇਟਰ ਸ਼੍ਰੀ ਸੁਰਿੰਦਰ ਝਾਅ, ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਡਾ. ਜੋਤੀ ਬੱਬਰ, ਸਰਕਾਰੀ ਕਾਲਜ ਤੋਂ ਪ੍ਰੋ ਹਰਜੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
District Ropar News
Watch on facebook
Share this:
- Click to share on WhatsApp (Opens in new window) WhatsApp
- Click to share on Facebook (Opens in new window) Facebook
- Click to share on Telegram (Opens in new window) Telegram
- Click to share on X (Opens in new window) X
- Click to print (Opens in new window) Print
- Click to email a link to a friend (Opens in new window) Email

















