ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਕਰਵਾਏ ਜਾ ਰਹੇ ਖੇਤਰੀ ਏਕਤਾ ਮੀਟਿੰਗ-2024 ਦੇ ਦੂਜੇ ਦਿਨ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਿਰਕਤ
ਰੂਪਨਗਰ, 26 ਨਵੰਬਰ: ਪੀ.ਐਮ.ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਦੀ ਅਗਵਾਈ ਹੇਠ, ਨਵੋਦਿਆ ਵਿਦਿਆਲਿਆ ਸਮਿਤੀ ਵੱਲੋਂ ਵਿਦਿਆਲਿਆ ਪਰਿਸਰ ਵਿੱਚ 2 ਦਿਨਾਂ ਖੇਤਰੀ ਏਕਤਾ ਮੀਟਿੰਗ-2024 ਦਾ ਆਯੋਜਨ ਕੀਤਾ ਗਿਆ ਜਿਸ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਸ਼ਿਰਕਤ ਕੀਤੀ ਗਈ ਤੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਗਤੀਵਿਧੀਆ ਵੱਲ ਵੀ ਵਿਸ਼ੇਸ਼ ਰੁਚੀ ਦਿਖਾਉਣੀ ਚਾਹੀਦੀ ਹੈ ਕਿਉਂਕਿ ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਤ ਕਰਦੀਆਂ ਹਨ ਤੇ ਹੋਰ ਗਤੀਵਿਧੀਆਂ ਸਾਡੇ ਹੁਨਰ ਨੂੰ ਨਿਖਾਰਦੀਆਂ ਹਨ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ, ਇਸ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰੋਂ ਅਤੇ ਸੂਬੇ ਤੇ ਦੇਸ਼ ਨੂੰ ਹੋਰ ਬੁਲੰਦੀਆਂ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਦਿਓ।
