Kapurthala emerged as the champion in the 69th Inter-District School Games Kabaddi Circle Under-19 Boys category after defeating Ludhiana in a close contest.
ਰੂਪਨਗਰ, 22 ਨਵੰਬਰ : 69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੇ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ। ਅੱਜ ਦੇ ਦਿਨ ਕੁਆਟਰ ਫ਼ਾਈਨਲ ਦੀ ਸ਼ੁਰੂਆਤ ਸਰਦਾਰ ਰਾਜਿੰਦਰ ਸਿੰਘ ਪ੍ਰਿੰਸੀਪਲ ਕਮ ਬਲਾਕ ਨੋਡਲ ਅਫ਼ਸਰ ਸਲੌਰਾ ਜੀ ਨੇ ਕੀਤਾ। ਇਨਾਮਾਂ ਦੀ ਵੰਡ ਪ੍ਰਿੰਸੀਪਲ ਕੁਲਵਿੰਦਰ ਸਿੰਘ ਅਤੇ ਸ੍ਰੀਮਤੀ ਸ਼ਰਨਜੀਤ ਕੌਰ ਅਤੇ ਜਗਤਾਰ ਸਿੰਘ ਜੀ ਨੇ ਸਾਂਝੇ ਤੌਰ ਤੇ ਕੀਤੀ।
ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਜੀ ਦੀ ਯੋਗ ਰਹਿਨੁਮਾਈ ਅਤੇ ਸ਼੍ਰੀਮਤੀ ਸ਼ਰਨਜੀਤ ਕੌਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਨਿਗਰਾਨੀ ਹੇਠ ਅਤੇ ਓਵਰ ਆਲ ਇੰਚਾਰਜ ਪ੍ਰਿੰਸੀਪਲ ਸ ਕੁਲਵਿੰਦਰ ਸਿੰਘ ਜ਼ੋਨਲ ਪ੍ਰਧਾਨ ਰੂਪਨਗਰ ਦੀ ਦੇਖਰੇਖ ਹੇਠ ਕਾਰਵਾਈਆਂ ਜਾ ਰਹੀਆਂ ਹਨ।
ਇਹਨਾਂ ਖੇਡਾਂ ਨੂੰ ਵਧੀਆ ਤਰੀਕੇ ਨਾਲ ਆਯੋਜਿਤ ਕਰਵਾਉਣ ਲਈ ਸ. ਹਰਮਨਦੀਪ ਸਿੰਘ ਇੰਚਾਰਜ ਮੁੱਖ ਅਧਿਆਪਕ ਜੀ ਨੂੰ ਖੇਡ ਕੰਡਕਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਤੇ ਸਰਦਾਰ ਕੁਲਦੀਪ ਸਿੰਘ ਲੈਕਚਰਾਰ ਸ ਸ ਸ ਸ ਮੂਸਾ ਜ਼ਿਲ੍ਹਾ ਮਾਨਸਾ ਬਤੌਰ ਆਬਜ਼ਰਵਰ ਸ਼ਾਮਿਲ ਹੋਏ।ਸਟੇਜ ਸਕੱਤਰ ਦੀ ਭੂਮਿਕਾ ਸ. ਵਰਿੰਦਰ ਸਿੰਘ ਜੀ ਨੇ ਬਾਖ਼ੂਬੀ ਨਿਭਾਈ।
ਇਹਨਾਂ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਸ ਨਰਿੰਦਰ ਸਿੰਘ ਬੰਗਾ ਨੇ ਦੱਸਿਆ ਕਿ ਕਵਾਟਰ ਫਾਈਨਲ ਮੁਕਾਬਲਿਆਂ ਵਿੱਚ ਕਪੂਰਥਲਾ ਜਿਲ੍ਹੇ ਨੇ ਜਲੰਧਰ ਜ਼ਿਲ੍ਹੇ ਨੂੰ, ਸੰਗਰੂਰ ਜ਼ਿਲ੍ਹੇ ਨੇ ਸ ਅ ਸ ਨਗਰ ਜ਼ਿਲ੍ਹੇ ਨੂੰ , ਫ਼ਰੀਦਕੋਟ ਜ਼ਿਲ੍ਹੇ ਨੇ ਮਾਲੇਰਕੋਟਲਾ ਜ਼ਿਲ੍ਹੇ ਨੂੰ , ਲੁਧਿਆਣਾ ਜ਼ਿਲ੍ਹੇ ਨੇ ਗੁਰਦਾਸਪੁਰ ਜ਼ਿਲ੍ਹੇ ਨੂੰ ਹਰਾ ਕੇ ਸੈਮੀ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਸੈਮੀ ਫਾਈਨਲ ਮੁਕਾਬਲਿਆਂ ਵਿੱਚ ਕਪੂਰਥਲਾ ਜ਼ਿਲ੍ਹੇ ਨੇ ਫ਼ਰੀਦਕੋਟ ਜ਼ਿਲ੍ਹੇ ਨੂੰ ਅਤੇ ਲੁਧਿਆਣਾ ਜ਼ਿਲ੍ਹੇ ਨੇ ਸੰਗਰੂਰ ਜ਼ਿਲ੍ਹੇ ਨੂੰ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ।
ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿੱਚ ਸੰਗਰੂਰ ਜ਼ਿਲ੍ਹੇ ਨੇ ਫ਼ਰੀਦਕੋਟ ਜ਼ਿਲ੍ਹੇ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਫਾਈਨਲ ਮੁਕਾਬਲੇ ਵਿੱਚ ਕਪੂਰਥਲਾ ਜ਼ਿਲ੍ਹੇ ਨੇ ਲੁਧਿਆਣਾ ਜ਼ਿਲ੍ਹੇ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਅਤੇ ਲੁਧਿਆਣਾ ਜ਼ਿਲ੍ਹੇ ਨੇ ਉਪ ਜੇਤੂ ਬਣਨ ਦਾ ਮਾਣ ਹਾਸਲ ਕੀਤਾ। ਇਹਨਾਂ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ ਵੱਖ ਕਮੇਟੀਆਂ ਨੇ ਆਪਣਾ ਯੋਗਦਾਨ ਪਾਇਆ। ਇਹਨਾਂ ਸਾਰੇ ਖੇਡ ਅਧਿਕਾਰੀਆਂ ਨੂੰ ਜ਼ਿਲ੍ਹਾ ਟੂਰਨਾਂਮੈਂਟ ਕਮੇਟੀ ਰੂਪਨਗਰ ਵੱਲੋਂ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਜਿਹਨਾਂ ਵਿੱਚ ਗਰਾਂਊਂਡ ਨੰਬਰ ਇੱਕ ਦੇ ਇੰਚਾਰਜ਼ ਸ ਸ਼ਮਸ਼ੇਰ ਸਿੰਘ ਜੀ ਦੇ ਨਾਲ ਓਹਨਾਂ ਦੀ ਟੀਮ ਵਿੱਚ ਸ਼੍ਰੀਮਤੀ ਹਰਿੰਦਰਪਾਲ ਕੌਰ, ਸ਼੍ਰੀਮਤੀ ਸਰਬਜੀਤ ਕੌਰ, ਸ਼੍ਰੀਮਤੀ ਦਲਜੀਤ ਕੌਰ, ਸ਼੍ਰੀਮਤੀ ਅਨੀਤਾ, ਸ ਅਮਰਜੀਤ ਪਾਲ ਸਿੰਘ, ਸ ਗੁਰਪ੍ਰਤਾਪ ਸਿੰਘ, ਸ੍ਰੀ ਅਸ਼ਵਨੀ ਕੁਮਾਰ, ਸ ਬਲਵਿੰਦਰ ਸਿੰਘ, ਸ ਹਰਪ੍ਰੀਤ ਸਿੰਘ ਲੌਂਗੀਆ ਅਤੇ ਸੁਰਿੰਦਰ ਸਿੰਘ ਨੇ ਆਪਣਾ ਯੋਗਦਾਨ ਪਾਇਆ। ਗਰਾਂਊਂਡ ਨੰਬਰ ਦੋ ਦੇ ਇੰਚਾਰਜ ਸ ਗੁਰਵਿੰਦਰ ਸਿੰਘ ਦੇ ਨਾਲ ਓਹਨਾਂ ਦੀ ਟੀਮ ਸ਼੍ਰੀਮਤੀ ਸਰਬਜੀਤ ਕੌਰ, ਸ ਰਾਜਵੀਰ ਸਿੰਘ, ਸ਼੍ਰੀਮਤੀ ਰਣਵੀਰ ਕੌਰ, ਸ ਸੁਖਪ੍ਰੀਤ ਸਿੰਘ, ਸ ਭੁਪਿੰਦਰ ਸਿੰਘ, ਸ ਹਰਵਿੰਦਰ ਸਿੰਘ, ਸ ਦਲਜੀਤ ਸਿੰਘ, ਸ੍ਰੀ ਬਖਸ਼ੀ ਰਾਮ, ਸ ਗੁਰਿੰਦਰ ਸਿੰਘ ਅਤੇ ਸ੍ਰੀਮਤੀ ਦਲਜੀਤ ਕੌਰ ਜੀ ਨੇ ਆਪਣਾ ਯੋਗਦਾਨ ਪਾਇਆ। ਸਾਰੀਆਂ ਟੀਮਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਸ ਮਨਜਿੰਦਰ ਸਿੰਘ, ਸ ਦਵਿੰਦਰ ਸਿੰਘ, ਸ੍ਰੀ ਆਸ਼ੀਸ਼ ਕੁਮਾਰ, ਸ਼੍ਰੀਮਤੀ ਗੁਰਪ੍ਰੀਤ ਕੌਰ, ਸ਼੍ਰੀਮਤੀ ਅਜੀਤ ਕੌਰ, ਸ ਇੰਦਰਜੀਤ ਸਿੰਘ ਨੇ ਸਮੇਂ ਸਿਰ ਪੜਤਾਲ ਉਪਰੰਤ ਰਜਿਸਟਰੇਸ਼ਨ ਮੁਕੰਮਲ ਕੀਤੀ। ਇਹਨਾਂ ਖੇਡਾਂ ਦੇ ਸਰਟੀਫਿਕੇਟਾਂ ਨੂੰ ਭਰਨ ਦੀ ਜਿੰਮੇਵਾਰੀ ਸ ਨਰਿੰਦਰ ਸਿੰਘ ਬੰਗਾ ਦੀ ਟੀਮ ਸ੍ਰੀ ਵਿਜੈ ਕੁਮਾਰ, ਸ਼੍ਰੀਮਤੀ ਬਲਦੀਪ ਕੌਰ, ਸ਼੍ਰੀਮਤੀ ਮਲਕੀਤ ਕੌਰ ਅਤੇ ਸ਼੍ਰੀਮਤੀ ਨਵਜੋਤ ਕੌਰ ਆਪਣੀ ਸਾਫ਼ ਸੁੱਥਰੀ ਲਿਖਾਈ ਨਾਲ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਸਾਫ਼ ਸੁਥਰਾ ਅਤੇ ਸਮੇਂ ਸਿਰ ਖਾਣਾ ਮੁੱਹਈਆ ਕਰਵਾਉਣ ਲਈ ਹੈਡਮਾਸਟਰ ਰਾਜਵਿੰਦਰ ਸਿੰਘ ਗਿੱਲ, ਹੈਡਮਾਸਟਰ ਸ ਰਮੇਸ਼ ਸਿੰਘ ਅਤੇ ਸ ਦਵਿੰਦਰ ਸਿੰਘ ਨੇ ਦਿਨ ਰਾਤ ਦੀ ਪ੍ਰਵਾਹ ਕਰੇ ਬਿਨਾਂ ਆਪਣੀ ਡਿਊਟੀ ਨਿਭਾਈ। ਵੇਟ ਕਮੇਟੀ ਵਿੱਚ ਸ ਗੁਰਿੰਦਰ ਸਿੰਘ, ਸ. ਪਰਮਜੀਤ ਸਿੰਘ, ਸ਼੍ਰੀਮਤੀ ਰਣਵੀਰ ਕੌਰ, ਸ ਅਮਨਦੀਪ ਸਿੰਘ ਅਤੇ ਸ੍ਰੀਮਤੀ ਸਰਬਜੀਤ ਕੌਰ ਨੇ ਸਮੇਂ ਸਿਰ ਖਿਡਾਰੀਆਂ ਦਾ ਵਜ਼ਨ ਕਰਕੇ ਖੇਡਾਂ ਦੀ ਸ਼ੁਰੂਆਤ ਕਰਵਾਉਣ ਵਿੱਚ ਆਪਣਾ ਯੋਗਦਾਨ ਪਾਇਆ। ਖੇਡ ਗਰਾਂਊਂਡਾਂ ਦੀ ਸਮੁੱਚੀ ਦੇਖਭਾਲ ਸ੍ਰੀ ਵਿਨੀਤ ਭੱਲਾ, ਮਿਸ ਭਜਨਦੀਪ ਕੌਰ ਅਤੇ ਸ਼੍ਰੀ ਰਸ਼ੀਦ ਨੇ ਬਾਖ਼ੂਬੀ ਕੀਤੀ।






















