ਅਧਿਆਪਕਾ ਕਵਿਤਾ ਵਰਮਾ ਦੁਆਰਾ ਲਿਖੀ ਗਈ ਪ੍ਰੇਰਨਾਦਇਕ ਪੁਸਤਕ ‘ਸੁਪਨੇ ਹਕੀਕਤ ਬਣਦੇ ਨੇ’ ਨੂੰ ਕੀਤਾ ਗਿਆ ਲੋਕ ਅਰਪਣ

Teacher Kavita Verma Releases Inspirational Book ‘Supne Hakeekat Bande Ne’
Teacher Kavita Verma Releases Inspirational Book ‘Supne Hakeekat Bande Ne’
ਰੂਪਨਗਰ, 22 ਸਤੰਬਰ: ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਅੱਜ ਮੈਡਮ ਕਵਿਤਾ ਵਰਮਾ ਦੁਆਰਾ ਲਿਖੀ ਗਈ ਇੱਕ ਪ੍ਰੇਰਨਾਦਇਕ ਪੁਸਤਕ ‘ਸੁਪਨੇ ਹਕੀਕਤ ਬਣਦੇ ਨੇ’ ਨੂੰ ਲੋਕ ਅਰਪਣ ਕਰਨ ਲਈ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।  
ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀ ਰਾਜ ਕੁਮਾਰ ਖੋਸਲਾ ਨੇ ਸ਼ਿਰਕਤ ਕੀਤੀ ਅਤੇ ਪੁਸਤਕ ਨੂੰ ਰਿਲੀਜ਼ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼੍ਰੀਮਤੀ ਕਵਿਤਾ ਵਰਮਾ ਜਿਹੜੇ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਰੋਪੜ ਵਿਖੇ ਬਤੌਰ ਸਾਇੰਸ ਅਧਿਆਪਕਾ ਸੇਵਾ ਕਰ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ਤੇ ਵੱਖ-ਵੱਖ ਉਪਰਾਲੇ ਕਰਦੇ ਰਹਿੰਦੇ ਹਨ ਅਤੇ ਇਨ੍ਹਾਂ ਦੀ ਇੱਕ ਮਿਸਾਲ ਇਹ ਹੈ ਕਿ ਅੱਜ ਜਿਹੜੀ ਪੁਸਤਕ ਲੋਕ ਅਰਪਣ ਕੀਤੀ ਗਈ ਹੈ, ਉਹ ਵੀ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਮੁੱਖ ਰੱਖ ਕੇ ਅਤੇ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨ ਲਈ ਹੀ ਲਿਖੀ ਗਈ ਹੈ ਅਤੇ ਆਸ ਹੈ ਕਿ ਇਹ ਪੁਸਤਕ ਵਿਦਿਆਰਥੀਆਂ ਅਤੇ ਆਮ ਪਾਠਕਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ। ਇਸ ਮੌਕੇ ਪੁਸਤਕ ਉੱਪਰ ਪਰਚਾ ਪੜ੍ਹਦਿਆਂ ਕਿਤਾਬ ਦੇ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਉਨ੍ਹਾਂ ਨੇ ਇਸ ਕਿਤਾਬ ਨੂੰ ਹੋਰ ਚੰਗੇਰੀ ਬਣਾਉਣ ਲਈ ਸੁਝਾਅ ਪੇਸ਼ ਕੀਤੇ। 
ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ ਨੇ ਇਸ ਪੁਸਤਕ ਲੜੀ ਨਾਲ ਸਬੰਧੀ ਹੋਰ ਪੁਸਤਕਾਂ ਦਾ ਵੇਰਵਾ ਦਿੰਦਿਆਂ ਇਸ ਦੀ ਵਿਲੱਖਣਤਾ ਦੱਸੀ।
ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੇ ਪੁਸਤਕ ਦੀ ਲੇਖਿਕਾ ਨੂੰ ਅਸ਼ੀਰਵਾਦ ਦਿੱਤਾ। ਡਾ. ਦੇਵਿੰਦਰ ਸੈਫ਼ੀ ਨੇ ਪੁਸਤਕ ਉੱਪਰ ਚਰਚਾ ਕਰਦਿਆਂ ਵਿਦਿਆਰਥੀਆਂ ਦੀ ਊਰਜਾ ਨੂੰ ਉਚਿੱਤ ਦਿਸ਼ਾ ਪ੍ਰਦਾਨ ਕਰਨ ਵਾਲੀ ਪੁਸਤਕ ਕਰਾਰ ਦਿੱਤਾ ਅਤੇ ਨਾਲ ਹੀ ਕੁਝ ਅਣਮੁੱਲੇ ਸੁਝਾਅ ਵੀ ਪੇਸ਼ ਕੀਤੇ। ਬਲਵਿੰਦਰ ਸਿੰਘ ਭੱਟੀ ਨੇ ਪੁਸਤਕ ਨੂੰ ਸਮੇਂ ਦੀ ਲੋੜ੍ਹ ਕਰਾਰ ਦਿੱਤਾ। ਸੰਤੋਖ ਸਿੰਘ ਸੁੱਖੀ ਖੋਜ ਅਫ਼ਸਰ ਭਾਸ਼ਾ ਵਿਭਾਗ ਪਟਿਆਲਾ ਨੇ ਪੁਸਤਕ ਦੀ ਸਾਹਿਤਕ ਦ੍ਰਿਸ਼ਟੀ ਤੋਂ ਪੜਚੋਲ ਕੀਤੀ।
ਇਸ ਪੁਸਤਕ ਸਬੰਧੀ ਚੱਲੇ ਲੰਬੇ ਸੰਵਾਦ ਵਿੱਚ ਵਾਈਸ ਚੇਅਰਮੈਨ ਡੀ. ਏ.ਵੀ. ਪਬਲਿਕ ਸਕੂਲ ਰੂਪਨਗਰ ਸ਼੍ਰੀ ਯੋਗੇਸ਼ ਮੋਹਨ ਪੰਕਜ, ਸ਼੍ਰੀ ਆਨੰਦਪੁਰ ਸਾਹਿਬ ਤੋਂ ਰਣਜੀਤ ਸਿੰਘ, ਪ੍ਰਿੰਸੀਪਲ ਨਿਸ਼ਾ ਸਮਨੋਤਰਾ, ਧਰਮਿੰਦਰ ਸਿੰਘ ਭੰਗੂ, ਜਗਤਾਰ ਸਿੰਘ ਖਮਾਣੋਂ, ਗੁਰਿੰਦਰ ਸਿੰਘ ਕਲਸੀ ਆਦਿ ਨੇ ਅਣਮੁੱਲੇ ਵਿੱਚ ਪੇਸ਼ ਕੀਤੇ।
ਇਸ ਮੌਕੇ ਪ੍ਰਿੰਸੀਪਲ ਜਸਵਿੰਦਰ ਕੌਰ, ਭਾਸ਼ਾ ਵਿਭਾਗ ਰੂਪਨਗਰ ਤੋਂ ਕੁਲਵੰਤ ਸਿੰਘ, ਯਤਿੰਦਰ ਕੌਰ ਮਾਹਲ, ਪ੍ਰਗਤੀਸ਼ੀਲ ਲੇਖਕ ਸੰਘ ਰੂਪਨਗਰ, ਪ੍ਰਿੰਸੀਪਲ ਸ਼੍ਰੀਮਤੀ ਸੰਗੀਤਾ ਰਾਣੀ, ਸਾਬਕਾ ਪ੍ਰਿੰਸੀਪਲ ਜਸਵਿੰਦਰ ਸਿੰਘ ਚੰਡੀਗੜ੍ਹ ਹਾਜ਼ਰ ਸਨ।
ਇਸ ਮੌਕੇ ਲੇਖਿਕਾ ਕਵਿਤਾ ਵਰਮਾ ਨੇ ਇਸ ਪੁਸਤਕ ਦੇ ਉਦੇਸ਼ਾਂ ਬਾਰੇ ਵਿਸਥਾਰ ਸਹਿਤ ਦੱਸਿਆ। ਸ਼੍ਰੀ ਅਵਤਾਰ ਕ੍ਰਿਸ਼ਨ ਨੇ ਸਮੂਹ ਹਾਜ਼ਰੀਨ ਦਾ ਉਚੇਚਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਸ਼੍ਰੀ ਤੇਜਿੰਦਰ ਸਿੰਘ ਬਾਜ ਦੁਆਰਾ ਬਾਖ਼ੂਬੀ ਕੀਤਾ ਗਿਆ।

Leave a Comment

Your email address will not be published. Required fields are marked *

Scroll to Top