Khedan Watan Punjab 2026 Season 4 District-Level Competitions to Begin in Rupnagar from September 28
12 ਚੋਣਵੇਂ ਖੇਡ ਸਥਾਨਾਂ ’ਤੇ 05 ਅਕਤੂਬਰ ਤੱਕ ਹੋਣਗੇ ਵੱਖ-ਵੱਖ ਖੇਡ ਮੁਕਾਬਲੇ: ਜ਼ਿਲ੍ਹਾ ਖੇਡ ਅਫ਼ਸਰ
ਰੂਪਨਗਰ, 23 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪੱਧਰੀ ਇਹ ਖੇਡ ਮੁਕਾਬਲੇ 28 ਸਤੰਬਰ ਤੋਂ 05 ਅਕਤੂਬਰ 2026 ਤੱਕ ਜ਼ਿਲ੍ਹੇ ਦੇ 12 ਵੱਖ-ਵੱਖ ਚੋਣਵੇਂ ਖੇਡ ਸਥਾਨਾਂ ’ਤੇ ਕਰਵਾਏ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਸ. ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਉੱਭਰਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਢੁੱਕਵਾਂ ਮੰਚ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਾਰੇ ਖੇਡ ਸਥਾਨਾਂ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖੇਡਾਂ ਲਈ ਨਿਰਧਾਰਤ ਖੇਡ ਸਥਾਨਾਂ ਅਤੇ ਇੰਚਾਰਜਾਂ ਦੇ ਵੇਰਵੇ ਇਸ ਪ੍ਰਕਾਰ ਹਨ।
ਖੇਡ ਸਥਾਨਾਂ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਬਾਸਕਟਬਾਲ, ਅਥਲੈਟਿਕਸ, ਬਾਕਸਿੰਗ, ਫੁੱਟਬਾਲ, ਤੈਰਾਕੀ, ਖੋ-ਖੋ ਅਤੇ ਕਬੱਡੀ (ਨੈਸ਼ਨਲ ਸਟਾਈਲ) ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਦੇ ਇੰਚਾਰਜ ਸ. ਹਰਵਿੰਦਰ ਸਿੰਘ ਹਨ ਅਤੇ ਉਨ੍ਹਾਂ ਦਾ ਮੋਬਾਈਲ ਨੰਬਰ 94782-58751 ਹੈ। ਸਰਕਾਰੀ ਪੋਲੀਟੈਕਨਿਕ ਕਾਲਜ ਰੂਪਨਗਰ ਵਿਖੇ ਗੱਤਕਾ, ਸਾਫਟਬਾਲ, ਕਿੱਕ ਬਾਕਸਿੰਗ, ਕਬੱਡੀ (ਸਰਕਲ ਸਟਾਈਲ), ਵਾਲੀਬਾਲ (ਸਮੈਸ਼ਿੰਗ/ਸ਼ੂਟਿੰਗ), ਚੈੱਸ ਅਤੇ ਟੈਨਿਸ ਬਾਲ ਕ੍ਰਿਕਟ ਦੇ ਮੁਕਾਬਲੇ ਹੋਣਗੇ। ਇਨ੍ਹਾਂ ਦੇ ਇੰਚਾਰਜ ਸ. ਗੁਰਜਿੰਦਰ ਸਿੰਘ ਚੀਮਾ ਹਨ ਅਤੇ ਮੋਬਾਈਲ ਨੰਬਰ 98156-40496 ਹੈ। ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ਰੋਲਰ ਸਕੇਟਿੰਗ ਅਤੇ ਸ਼ੂਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਦੇ ਇੰਚਾਰਜ ਸ. ਕਰਨਦੀਪ ਹਨ ਅਤੇ ਮੋਬਾਈਲ ਨੰਬਰ 97809-34706 ਹੈ। ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਐਂਡ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਕਸਿੰਗ, ਜੂਡੋ ਅਤੇ ਤੀਰਅੰਦਾਜ਼ੀ ਦੇ ਮੁਕਾਬਲੇ ਹੋਣਗੇ। ਇਨ੍ਹਾਂ ਮੁਕਾਬਲਿਆਂ ਦੀ ਇੰਚਾਰਜ ਸ਼੍ਰੀਮਤੀ ਗੁਰਜੀਤ ਕੌਰ ਹਨ ਅਤੇ ਮੋਬਾਈਲ ਨੰਬਰ 78372-16408 ਹੈ। ਹਾਕਸ ਅਕੈਡਮੀ ਸਮਰਾਲਾ ਵਿਖੇ ਹਾਕੀ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਦੇ ਇੰਚਾਰਜ ਸ.ਇੰਦਰਜੀਤ ਸਿੰਘ ਹਨ ਅਤੇ ਮੋਬਾਈਲ ਨੰਬਰ 94783-90005 ਹੈ।ਜੀ.ਐੱਮ.ਐੱਨ.ਸੀ.ਐੱਸ. ਸਕੂਲ (ਗਾਂਧੀ ਸਕੂਲ) ਰੂਪਨਗਰ ਵਿਖੇ ਟੇਬਲ ਟੈਨਿਸ ਦੇ ਮੁਕਾਬਲੇ ਹੋਣਗੇ। ਇਨ੍ਹਾਂ ਦੀ ਇੰਚਾਰਜ ਸ੍ਰੀਮਤੀ ਰੀਤੂ ਬਾਲਾ ਹਨ ਅਤੇ ਮੋਬਾਈਲ ਨੰਬਰ 98884-23204 ਹੈ। ਕੁਸ਼ਤੀ ਕੋਚਿੰਗ ਸੈਂਟਰ ਅਕਬਰਪੁਰ ਵਿਖੇ ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਦੇ ਇੰਚਾਰਜ ਸ. ਹਰਿੰਦਰ ਸਿੰਘ ਹਨ ਅਤੇ ਮੋਬਾਈਲ ਨੰਬਰ 94646-43803 ਹੈ। ਖਾਲਸਾ ਸੀ.ਸੀ. ਸਕੂਲ ਰੂਪਨਗਰ ਵਿਖੇ ਹੈਂਡਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਦੇ ਇੰਚਾਰਜ ਸ੍ਰੀ ਪਿੰਕਸ਼ ਧੀਮਾਨ ਹਨ ਅਤੇ ਮੋਬਾਈਲ ਨੰਬਰ 77176-50035 ਹੈ।ਸ਼ਿਵਾਲਿਕ ਕਲੱਬ, ਰੂਪਨਗਰ ਵਿਖੇ ਬੈਡਮਿੰਟਨ ਦੇ ਮੁਕਾਬਲੇ ਹੋਣਗੇ। ਇਨ੍ਹਾਂ ਦੇ ਇੰਚਾਰਜ ਸ੍ਰੀਮਤੀ ਸ਼ੀਲ ਭਗਤ ਹਨ ਅਤੇ ਮੋਬਾਈਲ ਨੰਬਰ 98770-28107 ਹੈ। ਲਾਅਨ ਟੈਨਿਸ ਕੋਰਟ ਰੂਪਨਗਰ ਵਿਖੇ ਲਾਅਨ ਟੈਨਿਸ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਦੇ ਇੰਚਾਰਜ ਸ੍ਰੀ ਪਿੰਕਸ਼ ਧੀਮਾਨ ਹਨ ਅਤੇ ਮੋਬਾਈਲ ਨੰਬਰ 77176-50035 ਹੈ। ਨੇਤਾ ਜੀ ਮਾਡਲ ਸਕੂਲ ਰੂਪਨਗਰ ਵਿਖੇ ਨੈੱਟਬਾਲ ਦੇ ਮੁਕਾਬਲੇ ਹੋਣਗੇ। ਇਨ੍ਹਾਂ ਦੀ ਇੰਚਾਰਜ ਸ੍ਰੀਮਤੀ ਵੰਦਨਾ ਬਾਹਰੀ ਹਨ ਅਤੇ ਮੋਬਾਈਲ ਨੰਬਰ 79734-02503 ਹੈ। ਇਸੇ ਤਰ੍ਹਾਂ ਸ.ਸ.ਸ.ਸ. ਭਰਤਗੜ੍ਹ ਵਿਖੇ ਵੇਟ ਲਿਫਟਿੰਗ ਅਤੇ ਪਾਵਰ ਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਦੀ ਇੰਚਾਰਜ ਸ੍ਰੀਮਤੀ ਸੁਨੀਤਾ ਰਾਣੀ ਹਨ ਅਤੇ ਮੋਬਾਈਲ ਨੰਬਰ 82640-50643 ਹੈ।
ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਉੱਚ ਪੱਧਰੀ ਖੇਡ ਮੁਕਾਬਲਿਆਂ ਲਈ ਆਪਣੀ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਮਿਲੇਗਾ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਤੰਦਰੁਸਤ ਜੀਵਨ-ਸ਼ੈਲੀ ਦੀ ਭਾਵਨਾ ਪੈਦਾ ਕਰਨ ਲਈ ਅਜਿਹੇ ਖੇਡ ਮੁਕਾਬਲੇ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀ ਦਿੱਤੇ ਗਏ ਕਿਊ.ਆਰ. ਕੋਡ ਜਾਂ ਅਧਿਕਾਰਤ ਪੋਰਟਲ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾ ਕੇ ਨਿਰਧਾਰਤ ਖੇਡ ਸਥਾਨ ਅਤੇ ਸਮੇਂ ਅਨੁਸਾਰ ਮੁਕਾਬਲਿਆਂ ਵਿੱਚ ਭਾਗ ਲੈਣ।
ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਲਈ ਖਿਡਾਰੀਆਂ, ਕੋਚਾਂ, ਖੇਡ ਸੰਸਥਾਵਾਂ ਅਤੇ ਸਮੂਹ ਖੇਡ ਪ੍ਰੇਮੀਆਂ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।

















