ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ

Khedan Watan Punjab Diyan 2026: Block Morinda Sports Competitions Conclude with Great Enthusiasm

Khedan Watan Punjab Diyan 2026 Block Morinda Sports Competitions Conclude with Great Enthusiasm
  • ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ
  • ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੱਦਾ
ਮੋਰਿੰਡਾ, 14 ਸਤੰਬਰ: ਬਲਾਕ ਮੋਰਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ -2026’ ਦੇ ਚੌਥੇ ਸੀਜ਼ਨ ਤਹਿਤ ਕਰਵਾਏ ਜਾ ਰਹੇ ਖੇਡ ਮੁਕਾਬਲੇ ਅੱਜ ਲੁਠੇੜੀ ਵਿਖੇ ਉਤਸ਼ਾਹਪੂਰਵਕ ਸੰਪੰਨ ਹੋ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਜਗਜੀਵਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਖੇਡ ਕੋਚ ਸ੍ਰੀ ਨਰੇਸ਼ ਰਜੋਰੀਆ ਦੀ ਦੇਖ-ਰੇਖ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦਾ ਸਫਲ ਆਯੋਜਨ ਕੀਤਾ ਗਿਆ। ਇਹ ਖੇਡ ਮੁਕਾਬਲੇ ਉਪ ਮੰਡਲ ਮੈਜਿਸਟਰੇਟ ਸ੍ਰੀ ਚੇਤਨ ਬੰਗੜ ਅਤੇ ਤਹਿਸੀਲਦਾਰ ਸ੍ਰੀ ਪੁਨੀਤ ਬੰਸਲ ਦੀ ਰਹਿਨੁਮਾਈ ਹੇਠ ਕਰਵਾਏ ਗਏ।
Khedan Watan Punjab Diyan 2026 Block Morinda Sports Competitions Conclude with Great Enthusiasm
ਇਸ ਮੌਕੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਹਲਕਾ ਇੰਚਾਰਜ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਕੀਤੀ ਗਈ। ਉਨ੍ਹਾਂ ਨੇ ਖਿਡਾਰੀਆਂ ਨਾਲ ਰੂਬਰੂ ਹੁੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਜਿੱਤ ਲਈ ਜਜ਼ਬਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤਮੰਦ ਜੀਵਨ-ਜਾਚ ਅਪਣਾਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ।
ਸ. ਜਸਵੀਰ ਸਿੰਘ ਗੜ੍ਹੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ੇ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਸਿਹਤ ਦਾ ਨੁਕਸਾਨ ਕਰਦੇ ਹਨ, ਸਗੋਂ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਨੂੰ ਵੀ ਹਨੇਰੇ ਵੱਲ ਧੱਕ ਦਿੰਦੇ ਹਨ। ਇਸ ਦੇ ਉਲਟ ਖੇਡਾਂ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ ਅਤੇ ਉਨ੍ਹਾਂ ਵਿੱਚ ਮਿਹਨਤ, ਲਗਨ ਤੇ ਅਨੁਸ਼ਾਸਨ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ।
Khedan Watan Punjab Diyan 2026 Block Morinda Sports Competitions Conclude with Great Enthusiasm
ਉਨ੍ਹਾਂ ਕਿਹਾ ਕਿ ਪੰਜਾਬ ਨੇ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆ ਪੱਧਰ ’ਤੇ ਆਪਣਾ ਨਾਮ ਰੌਸ਼ਨ ਕਰਨ ਵਾਲੇ ਅਨੇਕਾਂ ਖਿਡਾਰੀ ਪੈਦਾ ਕੀਤੇ ਹਨ। ਅਜਿਹੇ ਖਿਡਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਮੀਡੀਆ ਇੰਚਾਰਜ ਸ. ਧਰਮਿੰਦਰ ਸਿੰਘ ਭੰਗੂ ਅਤੇ ਸ. ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਬਲਾਕ ਪੱਧਰ ’ਤੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਰਪੂਰ ਉਤਸ਼ਾਹ ਵੇਖਣ ਨੂੰ ਮਿਲਿਆ।
ਇਸ ਮੌਕੇ ਸ੍ਰੀ ਅਮਨਦੀਪ ਸਿੰਘ ਮਾਂਗਟ, ਚੇਅਰਮੈਨ ਮਾਰਕੀਟ ਕਮੇਟੀ ਚਮਕੌਰ ਸਾਹਿਬ, ਸ੍ਰੀ ਐਨ. ਪੀ. ਰਾਣਾ, ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ ਅਤੇ ਸ੍ਰੀ ਸੁਰਿੰਦਰ ਕੁਮਾਰ ਘਈ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਖੇਡ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਪ੍ਰਿੰਸੀਪਲ ਸ੍ਰੀ ਪਵਨ ਕੁਮਾਰ ਸਲੇਮਪੁਰ, ਸ੍ਰੀਮਤੀ ਕੁਲਵੰਤ ਕੌਰ ਇੰਚਾਰਜ ਲੁਠੇੜੀ, ਸ੍ਰੀ ਸੰਜੀਵ ਕੁਮਾਰ ਬਹਿਡਾਲੀ, ਸ੍ਰੀ ਰਾਜਵੀਰ ਸਿੰਘ ਸਲੇਮਪੁਰ, ਸ੍ਰੀ ਸੁਰਮੁੱਖ ਸਿੰਘ, ਸ੍ਰੀ ਰਵਿੰਦਰ ਸਿੰਘ ਧਨੌਰੀ, ਸ੍ਰੀਮਤੀ ਗੁਰਮੀਤ ਕੌਰ ਸਹੇੜੀ, ਸ੍ਰੀ ਅਮਨਦੀਪ ਸਿੰਘ ਢੰਗਰਾਲੀ, ਸ੍ਰੀ ਸੁਖਜਿੰਦਰ ਸਿੰਘ ਮੋਰਿੰਡਾ, ਸ੍ਰੀ ਤੇਜਵੀਰ ਸਿੰਘ, ਸ੍ਰੀ ਗੁਰਇੰਦਰਜੀਤ ਸਿੰਘ ਮਾਨ, ਸ੍ਰੀਮਤੀ ਨਰਿੰਦਰ ਕੌਰ ਸਲੇਮਪੁਰ, ਸ੍ਰੀ ਜਸਵੰਤ ਸਿੰਘ, ਸ੍ਰੀ ਗੁਰਚਰਨ ਸਿੰਘ ਸਮੇਤ ਸਮੂਹ ਪ੍ਰਬੰਧਕੀ ਟੀਮ ਨੇ ਵਿਸ਼ੇਸ਼ ਯੋਗਦਾਨ ਪਾਇਆ।

Leave a Comment

Your email address will not be published. Required fields are marked *

Scroll to Top