-
ਅਧਿਆਪਕ ਗੁਰਸੇਵਕ ਸਿੰਘ ਅਤੇ ਦਵਿੰਦਰ ਸਿੰਘ ਦੀ ਅਣਥੱਕ ਮਿਹਨਤ ਦਾ ਨਤੀਜਾ – ਪ੍ਰਿੰ. ਸਰਨਜੀਤ ਸਿੰਘ
-
ਮਾਰਕਿਟ ਚੇਅਰਮੈਨ ਕਮਿੱਕਰ ਸਿੰਘ ਡਾਢੀ ਵਲੋਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ
ਕੀਰਤਪੁਰ ਸਾਹਿਬ, 2 ਨਵੰਬਰ : ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸਰਨਜੀਤ ਸਿੰਘ ਜੀ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਵੱਖ ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਮੱਲਾਂ ਮਾਰੀਆਂ ਹਨ। ਜ਼ਿਆਦਾ ਜਾਣਕਾਰੀ ਦਿੰਦਿਆਂ ਹੋਇਆ ਸਕੂਲ ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਕਲ੍ਹਾ ਉਤਸਵ ਦੇ ਰਾਜ ਪੱਧਰੀ ਮੁਕਾਬਲੇ ਮੋਹਾਲੀ ਵਿਖੇ ਹੋਏ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਲੋਕ ਨਾਚ ਮੁਕਾਬਲੇ ਵਿੱਚ ਪੰਜਾਬ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਐਨ. ਪੀ.ਈ.ਪੀ. ਦੇ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸਕੂਲ ਦੀ ਦੂਸਰੀ ਨੇ ਟੀਮ ਲੋਕ ਨਾਚ ਪਹਿਲਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰੀ ਮੁਕਾਬਲੇ ਭਾਗ ਲੈਣ ਲਈ ਜਾਣਗੇ। ਸਕੂਲ ਪ੍ਰਿੰਸੀਪਲ ਜੀ ਨੇ ਦੱਸਿਆ ਕਿ ਇਹਨਾਂ ਸਾਰੀਆਂ ਪ੍ਰਾਪਤੀਆਂ ਵਿੱਚ ਇਹਨਾਂ ਟੀਮਾਂ ਦੇ ਗਾਈਡ ਅਧਿਆਪਕ ਗੁਰਸੇਵਕ ਸਿੰਘ ਸਮਾਜਿਕ ਵਿਗਿਆਨ ਅਤੇ ਦਵਿੰਦਰ ਸਿੰਘ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ ਜਿਹਨਾਂ ਨੇ ਸਕੂਲ ਸਮੇਂ ਤੋਂ ਬਾਅਦ ਵੀ ਵਿਦਿਆਰਥੀਆਂ ਸਖ਼ਤ ਮਿਹਨਤ ਅਤੇ ਤਿਆਰੀ ਕਰਵਾਈ ਜਿਸਦੇ ਨਤੀਜੇ ਵਜੋਂ ਇਹਨਾਂ ਵਿਦਿਆਰਥੀਆਂ ਨੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਵਿਸ਼ੇਸ਼ ਤੌਰ ਵਿਦਿਆਰਥੀਆਂ ਨੂੰ ਹੌਸਲਾ ਅਫ਼ਜ਼ਾਈ ਦੇਣ ਲਈ ਮਾਰਕਿਟ ਕਮੇਟੀ ਚੇਅਰਮੈਨ ਸ.ਕਮਿੱਕਰ ਸਿੰਘ ਡਾਢੀ ਵਲੋਂ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਗਿਆ। ਸੰਬੋਧਨ ਕਰਦਿਆਂ ਹੋਏ ਉਹਨਾਂ ਨੇ ਮਾਣ ਮਹਿਸੂਸ ਕਰਦੇ ਹੋਏ ਕਿਹਾ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਖੇਡਾਂ ਦੇ ਨਾਲ ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਮੱਲਾਂ ਮਾਰ ਰਿਹਾ ਹੈ ਰਾਸ਼ਟਰੀ ਪੱਧਰ ਮੁਕਾਬਲੇ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।