Training program successfully organized at Government Senior Secondary Smart School, Gardale under the Kishore Education Program
ਰੂਪਨਗਰ, 20 ਅਗਸਤ 2025 – ਕਿਸ਼ੋਰ ਸਿੱਖਿਆ ਪ੍ਰੋਗਰਾਮ ਦੇ ਅੰਤਰਗਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿੱਚ 19 ਅਤੇ 20 ਅਗਸਤ ਨੂੰ ਦੋ ਦਿਨਾ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਰੂਪਨਗਰ ਜ਼ਿਲ੍ਹੇ ਦੇ ਪੰਜ ਸਿੱਖਿਆ ਬਲਾਕਾਂ ਦੇ ਸੀਨੀਅਰ ਸੈਕੰਡਰੀ, ਹਾਈ ਸਕੂਲ ਅਤੇ ਮਿਡਲ ਸਕੂਲਾਂ ਦੇ ਸਕੂਲ ਮੁਖੀਆਂ ਨੇ ਹਿੱਸਾ ਲਿਆ।
ਇਸ ਦੌਰਾਨ ਸਿਵਲ ਹਸਪਤਾਲ ਰੂਪਨਗਰ ਦੇ ਸਾਇਕੋਲੋਜਿਸਟ ਸ਼੍ਰੀ ਗਗਨਪ੍ਰੀਤ ਸਿੰਘ ਵੱਲੋਂ AIDS/HIV ਦੇ ਦੁਸ਼ਪਰਭਾਵਾਂ ਅਤੇ ਰੋਕਥਾਮ ਲਈ ਵਿਸ਼ੇਸ਼ ਸੈਸ਼ਨ ਲਗਾਇਆ ਗਿਆ। ਇਸ ਤੋਂ ਇਲਾਵਾ ਡਾ. ਅਜੇ ਕੁਮਾਰ, ਸੀ.ਐਚ.ਸੀ. ਭਰਤਗੜ ਤੋਂ, ਵੱਲੋਂ ਸਕੂਲਾਂ ਵਿੱਚ ਉਤਪੰਨ ਹੋਣ ਵਾਲੀਆਂ ਵੱਖ-ਵੱਖ ਸਿਹਤ ਸਬੰਧੀ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਗਰੂਕਤਾ ਪ੍ਰਦਾਨ ਕੀਤੀ ਗਈ।
ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਸ. ਸਤਨਾਮ ਸਿੰਘ, ਲੈਕਚਰਾਰ, ਨੇ ਆਏ ਹੋਏ ਰਿਸੋਰਸ ਪਰਸਨ ਦਾ ਧੰਨਵਾਦ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਸਰਦਾਰ ਇੰਦਰਜੀਤ ਸਿੰਘ ਨੇ ਸਮੁੱਚੀ ਟੀਮ ਦੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕਿਸ਼ੋਰ ਸਿੱਖਿਆ ਸਮਾਜ ਦਾ ਅਟੁੱਟ ਹਿੱਸਾ ਹੈ। ਜੇਕਰ ਇਸਨੂੰ ਸਹੀ ਸਮੇਂ ‘ਤੇ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇ, ਤਾਂ ਇੱਕ ਸੁਚੱਜੇ ਅਤੇ ਸਭਿਆਚਾਰਕ ਸਮਾਜ ਦੀ ਸਿਰਜਣਾ ਸੰਭਵ ਹੈ।
Ropar News
Follow up on Facebook Page
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।
ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।
ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰਨ ਲਈ ਕਲਿੱਕ ਕਰੋ।