ਆਦਰਸ਼ ਸਕੂਲ ਲੋਧੀਪੁਰ ਨੇ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਖੇਡਾਂ ‘ਚ ਕਬੱਡੀ ਵਿੱਚ ਕੀਤਾ ਰਾਜ ਪੱਧਰ ‘ਤੇ ਨਾਮ ਰੌਸ਼ਨ

Lodhipur School Shines at 69th Punjab State School Games — 3rd in Kabaddi (U-19 Boys)

Lodhipur School Shines at 69th Punjab State School Games — 3rd in Kabaddi (U-19 Boys)

Lodhipur School Shines at 69th Punjab State School Games — 3rd in Kabaddi (U-19 Boys)

ਸ੍ਰੀ ਅਨੰਦਪੁਰ ਸਾਹਿਬ, 24 ਅਕਤੂਬਰ : 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2025-26 ਦੌਰਾਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੀ ਕਬੱਡੀ (ਨੈਸ਼ਨਲ) ਅੰਡਰ-19 ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਹਾਸਲ ਕਰਕੇ ਖੇਤਰ ਦਾ ਮਾਣ ਵਧਾਇਆ ਹੈ। ਇਹ ਮੁਕਾਬਲੇ ਜ਼ਿਲ੍ਹਾ ਟੂਰਨਾਂਮੈਂਟ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਯੋਜਿਤ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਭਰ ਦੀਆਂ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਰੋਮਾਂਚਕ ਟੱਕਰਾਂ ਦੇ ਦਰਸ਼ਨ ਹੋਏ।

ਸਕੂਲ ਦੇ ਪ੍ਰਿੰਸੀਪਲ ਸ਼੍ਰੀ ਨੀਰਜ ਕੁਮਾਰ ਅਤੇ ਕੋਚ ਗੁਰਮੇਲ ਸਿੰਘ ਰਾਣਾ (ਲਾਇਬ੍ਰੇਰੀਅਨ) ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਸਖ਼ਤ ਪ੍ਰਸ਼ਿਕਸ਼ਣ ਦਾ ਨਤੀਜਾ ਹੈ।

Lodhipur School Shines at 69th Punjab State School Games — 3rd in Kabaddi (U-19 Boys)

ਇਸ ਮੌਕੇ ਉੱਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇੰਦਰਜੀਤ ਸਿੰਘ ਨੇ ਜੇਤੂ ਟੀਮ, ਸਕੂਲ ਇੰਚਾਰਜ ਚਰਨਜੀਤ ਸਿੰਘ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਗਈ ਅਤੇ ਪੁਜੀਸ਼ਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਲੈਕ ਬਲਕਾਰ ਸਿੰਘ, ਲੈਕ ਬਲਜੀਤ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪ੍ਰਦੀਪ ਕੌਰ, ਸੰਦੀਪਾ ਰਾਣੀ, ਦੀਪ ਸ਼ਿਖਾ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਦਵਿੰਦਰ ਕੌਰ, ਰੀਨਾ ਰਾਣੀ, ਗੁਰਪ੍ਰੀਤ ਸਿੰਘ, ਜਸਵੀਰ ਕੌਰ, ਕੁਲਜਿੰਦਰ ਕੌਰ, ਸੁਖਵਿੰਦਰ ਕੌਰ, ਰਾਜਵੀਰ ਕੌਰ, ਪਿੰਕੀ ਰਾਣੀ, ਰਣਵੀਰ ਸਿੰਘ, ਸ. ਨਿਰਮਲ ਸਿੰਘ (ਕਲਰਕ), ਸ. ਗੁਰਮੇਲ ਸਿੰਘ (ਲਾਇਬ੍ਰੇਰੀਅਨ), ਕੰਵਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਗਗਨ ਕੁਮਾਰ, ਸੁਰਜੀਤ ਸਿੰਘ, ਵਰੁਣ ਕੁਮਾਰ, ਅਦਰਸ਼ ਕੁਮਾਰ, ਹਰਜੋਤ ਸਿੰਘ, ਰਮਾ ਕੁਮਾਰੀ, ਸ਼ਰਨਜੀਤ ਕੌਰ, ਰਜਨੀ, ਸੋਨੀਆ, ਗੁਰਪ੍ਰੀਤ ਕੌਰ, ਸੀਮਾ ਦੇਵੀ, ਜਸਵਿੰਦਰ ਕੌਰ, ਮਨੀਤਾ ਰਾਣੀ ਆਦਿ ਹਾਜ਼ਰ ਸਨ।

Follow us on Facebook

District Ropar News 

ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।

Leave a Comment

Your email address will not be published. Required fields are marked *

Scroll to Top