ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਨੇ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਪੰਚਾਇਤੀ ਚੋਣਾਂ ਸੰਬੰਧੀ ਮੀਟਿੰਗ
ਰੂਪਨਗਰ, 3 ਅਕਤੂਬਰ: ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ਼੍ਰੀਮਤੀ ਨਿਲੰਬਰੀ ਜਗਦਲੇ ਵੱਲੋਂ ਅੱਜ ਪੁਲਿਸ ਲਾਇਨ ਰੂਪਨਗਰ ਵਿਖੇ ਜ਼ਿਲ੍ਹਾ ਰੂਪਨਗਰ ਦੇ ਕਪਤਾਨ ਪੁਲਿਸ ਇਨਵੈਸਟੀਗੇਸਨ ਰੁਪਿੰਦਰ ਕੌਰ ਸਰਾਂ ਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਮਾੜੇ ਅਨਸਰਾਂ ਦੀ ਸਖ਼ਤ ਨਿਗਰਾਨੀ ਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਸ਼੍ਰੀਮਤੀ ਨਿਲੰਬਰੀ ਜਗਦਲੇ ਨੇ ਵੱਖ-2 ਜੇਲ੍ਹਾਂ ਵਿੱਚ ਪੈਰੋਲ, ਜਮਾਨਤ, ਸਜ਼ਾ ਕੱਟ ਕੇ ਬਾਹਰ ਆਏ ਕੈਦੀਆਂ ਤੇ ਹਵਾਲਾਤੀਆ ਦੀ ਹਰ ਹਰਕਤ ਅਤੇ ਉਨ੍ਹਾਂ ਦੀਆਂ ਗਤੀਵਿਧੀਆ ਤੇ ਸਖਤ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ।


















