Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’

Meritorious students’ dreams get wings ‘One day with DC/SSP’

Meritorious students' dreams get wings 'One day with DC/SSP'

ਡੀਸੀ ਤੇ ਐੱਸਐੱਸਪੀ ਨੇ ਬੱਚਿਆਂ ਨਾਲ ਗੁਜ਼ਾਰਿਆ ਸਾਰਾ ਦਿਨ, ਜ਼ਿੰਦਗੀ ’ਚ ਸਫਲਤਾ ਲਈ ਤਜਰਬੇ ਕੀਤੇ ਸਾਂਝੇ
ਰੂਪਨਗਰ, 27 ਮਈ: ਦਸਵੀਂ ਤੇ ਬਾਰਵੀਂ ਦੇ ਨਤੀਜਿਆਂ ਵਿਚ ਮੈਰਿਟ ’ਚ ਆਉਣ ਵਾਲੀਆਂ ਸਰਕਾਰੀ ਸਕੂਲਾਂ ਦੀਆਂ 09 ਵਿਦਿਆਰਥੀਆਂ ਲਈ ਅੱਜ ਦਾ ਦਿਨ ਯਾਦਗਾਰੀ ਹੋ ਨਿਬੜਿਆ ਜਦ ਉਨ੍ਹਾਂ ਦੇ ਸੁਪਨਿਆਂ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਤੇ ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਸੁਚੱਜੀ ਅਗਵਾਈ ਨੇ ਖੰਭ ਲਾ ਦਿੱਤੇ।

Meritorious students' dreams get wings 'One day with DC/SSP'

ਪੰਜਾਬ ਸਰਕਾਰ ਵਲੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਲਈ ਸ਼ੁਰੂ ਕੀਤੇ ਪ੍ਰੋਗਰਾਮ ‘ਇਕ ਦਿਨ ਡੀਸੀ ਤੇ ਐੱਸਐੱਸਪੀ ਸੰਗ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 09 ਵਿਦਿਆਰਥੀਆਂ ਨੇ ਸਾਰਾ ਦਿਨ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨਾਲ ਰਹਿਕੇ ਦਫਤਰੀ ਕੰਮਕਾਜ ਨੂੰ ਨੇੜੇ ਤੋਂ ਦੇਖਿਆ। ਉਹ ਬੱਚੇ ਜੋ ਆਪਣੇ ਘਰ ਤੋਂ ਕੇਵਲ ਸਕੂਲ ਤੱਕ ਦਾ ਹੀ ਰਸਤਾ ਜਾਣਦੇ ਸਨ, ਨੂੰ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨਾਲ ਬੈਠਕੇ ਦਫਤਰ ਦੇ ਕੰਮਕਾਜ ਵੇਖਣ, ਲੋਕਾਂ ਦੇ ਮਸਲੇ ਸੁਣਨ ਤੇ ਉਨ੍ਹਾਂ ਦੇ ਹੱਲ ਦੀ ਵਿਧੀ ਬਾਰੇ ਜਾਨਣ ਦਾ ਮੌਕਾ ਮਿਲਿਆ।
Meritorious students' dreams get wings 'One day with DC/SSP'
ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲ ਦੇ ਹੀ ਸਨ, ਜਿਨ੍ਹਾਂ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਸ਼ਰਮਨ ਯਾਦਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਰੂਪਨਗਰ ਨੇ 97.60 ਅੰਕ ਪ੍ਰਾਪਤ ਕੀਤੇ, ਦਸਵੀਂ ਜਮਾਤ ਦੇ ਵਿਦਿਆਰਥੀ ਜਤਿਨ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਣਾ ਨੇ 97.54 ਅੰਕ, ਦਸਵੀਂ ਜਮਾਤ ਦੀ ਵਿਦਿਆਰਥਣ ਨੰਦਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਨੰਗਲ 97.38 ਅੰਕ, ਜਨਤਵੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਨੇ 96.92 ਅੰਕ, ਸੂਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੋਲੀ ਨੇ 97.60 ਅੰਕ, ਦਸਵੀਂ ਜਮਾਤ ਦੇ ਹਿਮਾਸ਼ੂ ਕੁਮਾਰ ਸਰਕਾਰੀ ਹਾਈ ਸਕੂਲ ਕਲਿੱਤਰਾਂ ਨੇ 97.54 ਅੰਕ, ਬਾਰਵੀਂ ਜਮਾਤ ਦੇ ਹਰਸ਼ ਗੁਪਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਨੇ 97.40 ਅੰਕ, ਵਿਵੇਕ ਕੁਮਾਰ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਨੇ 97.20 ਅੰਕ ਅਤੇ ਵਿਦਿਆਰਥਣ ਦੀਕਸ਼ਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਢੇਰ ਨੇ 97.20 ਅੰਕ ਪ੍ਰਾਪਤ ਕੀਤੇ।

Meritorious students' dreams get wings 'One day with DC/SSP'

ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਇਸ ਪ੍ਰੋਗਰਾਮ ਦਾ ਮਕਸਦ ਲਾਇਕ ਬੱਚਿਆਂ ਨੂੰ ਉਨ੍ਹਾਂ ਦੇ ਸੁਪਨੇ ਦੀ ਪੂਰਤੀ ਲਈ ਅਗਵਾਈ ਦੇਣਾ ਹੈ’। ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਕੋਲੋਂ ਇਸ ਮੁਕਾਮ ਤੱਕ ਪੁੱਜਣ ਦੇ ਰਾਸਤੇ ਵਿਚ ਆਈਆਂ ਔਕੜਾਂ ਬਾਰੇ ਸਵਾਲ ਕੀਤੇ ਤੇ ਅਧਿਕਾਰੀਆਂ ਵਲੋਂ ਵਿਸਥਾਰ ਵਿਚ ਆਪਣਾ ਤਜ਼ਰਬਾ ਸਾਂਝਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਆਪਣਾ ਯੂ.ਪੀ.ਐਸ.ਸੀ. ਟੈਸਟ ਪਾਸ ਕਰਨ ਦਾ ਸਫਰ ਸਾਂਝਾ ਕਰਦਿਆਂ ਬੱਚਿਆਂ ਨੂੰ ਕਰੜੀ ਮਿਹਨਤ ਕਰਨ ਤੇ ਕਦੇ ਵੀ ਹਾਰ ਨਾ ਮੰਨਣ ਦਾ ਗੁਰ ਮੰਤਰ ਦਿੱਤਾ ।

Meritorious students' dreams get wings 'One day with DC/SSP'

ਐਸ.ਐਸ.ਪੀ. ਸ. ਗੁਲਨੀਤ ਸਿੰਘ ਖੁਰਾਣਾ ਨੇ ਵਿਦਿਆਰਥੀਆਂ ਵਿੱਚ ਜੋਸ਼ ਭਰਦੇ ਹੋਏ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ, ਅਟੁੱਟ ਸਮਰਪਣ ਨਾਲ ਉਨ੍ਹਾਂ ਦਾ ਪਿੱਛਾ ਕਰਨ ਅਤੇ ਮਿਹਨਤ ਅਤੇ ਦ੍ਰਿੜਤਾ ਨਾਲ ਅਸੰਭਵ ਚੁਣੌਤੀਆਂ ਨੂੰ ਪਾਰ ਕਰਨ ਦੀ ਪ੍ਰੇਰਣਾ ਦਿੱਤੀ।
ਡੀਸੀ ਤੇ ਐੱਸਐੱਸਪੀ ਦਫਤਰ ਵਿਖੇ ਵਿਦਿਆਰਥਣਾਂ ਸਾਰਾ ਦਿਨ ਦਫਤਰੀ ਕੰਮਕਾਜ ਨੂੰ ਨੇੜਿਓਂ ਵੇਖਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੀ ਮਹੀਨਾਵਾਰ ਮੀਟਿੰਗ ਦੀ ਕਾਰਵਾਈ ਦੇਖੀ, ਜਿਸ ਵਿੱਚ ਲਗਭਗ ਜ਼ਿਲ੍ਹੇ ਦੇ ਸਾਰੇ ਵਿਭਾਗ ਤੇ ਉੱਚ ਅਧਿਕਾਰੀ ਹਾਜ਼ਰ ਸਨ।
ਵਿਦਿਆਰਥੀਆਂ ਨੇ ਵਧੀਕ ਡਿਪਟੀ ਕਮਿਸ਼ਨਰ (ਵ) ਆਈ ਏ ਐੱਸ ਸ਼੍ਰੀਮਤੀ ਚੰਦਰਜਯੋਤੀ ਸਿੰਘ ਅਤੇ ਐੱਸਪੀ ਹੈੱਡਕੁਆਰਟਰ ਆਈ ਪੀ ਐਸ ਸ਼੍ਰੀ ਅਰਵਿੰਦ ਮੀਨਾ ਨਾਲ ਆਪਣਾ ਦੁਪਹਿਰ ਦਾ ਖਾਣਾ ਖਾਧਾ, ਉਸ ਉਪਰੰਤ ਵਿਦਿਆਰਥੀਆ ਨੂੰ ਆਈਆਈਟੀ ਦਾ ਦੌਰਾ ਵੀ ਕਰਵਾਇਆ ਗਿਆ ਤੇ ਉਨ੍ਹਾਂ ਕੋਲ਼ੋਂ ਦਿਨ ਭਰ ਹੋਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ।
ਵਿਦਿਆਰਥਣ ਸ਼ਰਮਨ ਯਾਦਵ ਨੇ ਕਿਹਾ ਕਿ ‘ਉਸਨੂੰ ਅੱਜ ਸਾਰਾ ਦਿਨ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਰਹਿਕੇ ਇਹ ਮਹਿਸੂਸ ਹੋਇਆ ਹੈ ਕਿ ਕਿਸੇ ਵੀ ਮੁਕਾਮ ’ਤੇ ਪਹੁੰਚਣ ਲਈ ਬਹੁਤ ਮਿਹਨਤ ਦੀ ਲੋੜ ਹੈ। ਉਸਨੇ ਕਿਹਾ ਕਿ ਉਸਦੇ ਸੁਪਨੇ ਨੂੰ ਉਡਾਨ ਮਿਲੀ ਹੈ ਤੇ ਉਹ ਹਰ ਚੁਣੌਤੀ ਨੂੰ ਪਾਰ ਕਰਕੇ ਆਪਣੀ ਮੰਜ਼ਿਲ ਨੂੰ ਹਾਸਲ ਕਰੇਗੀ।
ਡੀਸੀ ਵੱਲੋਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਪੜ੍ਹਾਈ ਵਿਚ ਪ੍ਰਾਪਤੀਆਂ ਲਈ ਪ੍ਰਸ਼ੰਸ਼ਾ ਪੱਤਰ ਤੇ ਟਰਾਫੀ ਨਾਲ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਆਰਟੀਏ ਗੁਰਵਿੰਦਰ ਸਿੰਘ ਜੌਹਲ, ਐੱਸਪੀ ਗੁਰਦੀਪ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐਸਡੀਐਮ ਸੰਜੀਵ ਕੁਮਾਰ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਐਕਸੀਅਨ ਮਾਇਨਿੰਗ ਤੁਸ਼ਾਰ ਗੋਇਲ, ਸਿਵਲ ਸਰਜਨ ਡਾ. ਸਵਪਨਜੀਤ ਕੌਰ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਸਿੱਖਿਆ ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਜ਼ਿਲ੍ਹੇ ਦੇ ਹੋਰ ਸਾਰੇ ਹੀ ਉੱਚ ਅਧਿਕਾਰੀ ਹਾਜ਼ਰ ਸਨ।

District Ropar News 

Leave a Comment

Your email address will not be published. Required fields are marked *

Scroll to Top