
ਚੰਡੀਗੜ੍ਹ, 26 ਮਈ: ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਚਲ ਰਹੀ ਗਰਮੀ ਦੀ ਲਹਿਰ ਨੂੰ ਧਿਆਨ ਵਿੱਚ ਰੱਖਦਿਆਂ, ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।