ਮਿਸ਼ਨ ਸਮਰੱਥ 20 ਸੰਬੰਧੀ ਬਲਾਕ ਨੰਗਲ, ਰੋਪੜ ਵਿਖੇ ਦੋ ਰੋਜ਼ਾ ਅਧਿਆਪਕ ਸਿਖਲਾਈ ਪ੍ਰੋਗਰਾਮ ਤਹਿਤ ਸਿਖਲਾਈ ਦਿੱਤੀ ਗਈ। ਇਸ ਸੈਮੀਨਾਰ ਦੌਰਾਨ ਮੈਥ, ਪੰਜਾਬੀ ਅਤੇ ਅੰਗਰੇਜ਼ੀ ਵਿਸ਼ੇ ਦੇ 23 ਅਧਿਆਪਕਾਂ ਨੇ ਪਹਿਲੇ ਫੇਜ਼ ਦੀ ਸਿਖਲਾਈ ਪ੍ਰਾਪਤ ਕੀਤੀ। ਇਸ ਅਧਿਆਪਕ ਸਿਖਲਾਈ ਪ੍ਰੋਗਰਾਮ ਦੌਰਾਨ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ (ਕੰਨਿਆ) ਦੇ ਪ੍ਰਿੰਸੀਪਲ ਸ਼੍ਰੀਮਤੀ ਵਿਜੇ ਬੰਗਲਾ ਜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਉਨ੍ਹਾਂ ਨੇ ਅਧਿਆਪਕਾਂ ਨੂੰ ਸੰਬੋਧਤ ਕਰਦੇ ਹੋਏ ਵਿਭਾਗ ਵੱਲੋਂ ਸਹੀ ਸਮੇਂ ਤੇ ਸੈਮੀਨਾਰ ਲਗਾਉਣ ਦੀ ਸ਼ਲਾਘਾ ਕੀਤੀ ਅਤੇ ਅਧਿਆਪਕਾਂ ਨੂੰ ਇਸ ਸਿਖਲਾਈ ਦੀਆਂ ਨਵ ਤਕਨੀਕੀ ਅਧਿਆਪਨ ਵਿਧੀਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਅਧਿਆਪਕਾਂ ਨੇ ਸੈਮੀਨਾਰ ਦੌਰਾਨ ਕਰਵਾਈਆਂ ਗਈਆਂ ਗਤੀਵਿਧੀਆ ਵਿੱਚ ਵੱਧ- ਚੜ੍ਹਕੇ ਹਿੱਸਾ ਲਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਦੀਆਂ ਮੋਲਿਕ ਗਤੀਵਿਧੀਆਂ ਵਿਚ ਸੁਧਾਰ ਲਿਆਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸੈਮੀਨਾਰ ਦੇ ਬਲਾਕ ਰਿਸੋਰਸ ਪਰਸਨ ਸ਼੍ਰੀ ਗਣੇਸ਼ ਕੁਮਾਰ (ਗਣਿਤ) ,ਸ. ਗੁਰਪਾਲ ਸਿੰਘ (ਪੰਜਾਬੀ) ਅਤੇ ਸ੍ਰੀ ਸੁਰਿੰਦਰਪਾਲ ( ਅੰਗ੍ਰੇਜ਼ੀ) ਨੇ ਅਧਿਆਪਕਾਂ ਨੂੰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਸਿਖਲਾਈ ਦਿੱਤੀ।