Home - Ropar News - MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨMLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / By Dishant Mehta / May 27, 2025 MLA Dinesh Chadha inaugurates development works in schoolsਰੂਪਨਗਰ, 26 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਹਲਕਾ ਰੂਪਨਗਰ ਦੇ ਸਕੂਲਾਂ ਵਿੱਚ 48 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕਰਨ ਮੌਕੇ ਕੀਤਾ।ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ 19.02 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (6.50 ਲੱਖ), ਖੇਡ ਮੈਦਾਨ ਦਾ ਨਵੀਨੀਕਰਨ (1.50 ਲੱਖ) ਅਤੇ 7 ਕਮਰਿਆਂ ਦਾ ਨਵੀਨੀਕਰਨ (7 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ 8.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਛੱਤਾਂ ਦੀ ਰਿਪੇਅਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਵਿਖੇ 6 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (2.5 ਲੱਖ), ਅਥਲੈਟਿਕਸ ਟਰੈਕ ਗ੍ਰਾਂਟ (1 ਲੱਖ 60 ਹਜ਼ਾਰ) ਅਤੇ ਸਕੂਲ ਦਾ ਨਵੀਨੀਕਰਣ (2 ਲੱਖ) ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।ਪੰਜਾਬ ਸਿੱਖਿਆ ਕ੍ਰਾਂਤੀ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਅਤੇ ਸਮਾਗਮ ਦੌਰਾਨ ਆਏ ਬੱਚਿਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਦੀ ਭਰਵੀਂ ਪ੍ਰਸ਼ੰਸ਼ਾ ਕੀਤੀ ਗਈ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਸਰਪੰਚ ਜਗਜੀਤ ਸਿੰਘ ਮਗਰੋੜ, ਜਸਵਿੰਦਰ ਸਿੰਘ ਸੋਨੀ ਸਨਾਣਾ, ਬਾਗਵਾਲੀ ਸਰਪੰਚ ਤਰਸੇਮ ਸਿੰਘ, ਰਿੰਕੂ ਪਹਿਲਵਾਨ, ਬਲਜਿੰਦਰ, ਗੁਰਦੀਪ ਸਿੰਘ ਕਾਲਾ, ਜਰਨੈਲ ਸਿੰਘ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੁਖਦੇਵ ਸਿੰਘ ਚੇਅਰਮੈਨ, ਹਰਚੰਦ ਸਿੰਘ, ਕਲਵਿੰਦਰ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ ਮਗਰੋੜ, ਗਗਨ ਅਕਬਰਪੁਰ, ਜਸਪਾਲ ਸਿੰਘ ਅਤੇ ਹੋਰ ਪਤਵੰਤੇ ਨੇ ਸੱਜਣ ਹਾਜ਼ਰ ਸਨ।District Ropar News Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta 4 ਦਸੰਬਰ – ਭਾਰਤੀ ਜਲ ਸੈਨਾ ਦਿਵਸ Leave a Comment / Poems & Article, Ropar News / By Dishant Mehta RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta ਵਿਸ਼ਵ ਏਡਜ਼ ਦਿਵਸ: ਜਿੰਦਗੀਆਂ ਬਚਾਉਣ ਦੀ ਸੱਚੀ ਜੰਗ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta 26 ਨਵੰਬਰ ਭਾਰਤ ਦਾ ਸੰਵਿਧਾਨ ਦਿਵਸ Leave a Comment / Poems & Article, Ropar News / By Dishant Mehta ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta
RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta
Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta
NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta
ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta