Home - Ropar News - MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨMLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / By Dishant Mehta / May 27, 2025 MLA Dinesh Chadha inaugurates development works in schoolsਰੂਪਨਗਰ, 26 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਹਲਕਾ ਰੂਪਨਗਰ ਦੇ ਸਕੂਲਾਂ ਵਿੱਚ 48 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕਰਨ ਮੌਕੇ ਕੀਤਾ।ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ 19.02 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (6.50 ਲੱਖ), ਖੇਡ ਮੈਦਾਨ ਦਾ ਨਵੀਨੀਕਰਨ (1.50 ਲੱਖ) ਅਤੇ 7 ਕਮਰਿਆਂ ਦਾ ਨਵੀਨੀਕਰਨ (7 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ 8.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਛੱਤਾਂ ਦੀ ਰਿਪੇਅਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਵਿਖੇ 6 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (2.5 ਲੱਖ), ਅਥਲੈਟਿਕਸ ਟਰੈਕ ਗ੍ਰਾਂਟ (1 ਲੱਖ 60 ਹਜ਼ਾਰ) ਅਤੇ ਸਕੂਲ ਦਾ ਨਵੀਨੀਕਰਣ (2 ਲੱਖ) ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।ਪੰਜਾਬ ਸਿੱਖਿਆ ਕ੍ਰਾਂਤੀ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਅਤੇ ਸਮਾਗਮ ਦੌਰਾਨ ਆਏ ਬੱਚਿਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਦੀ ਭਰਵੀਂ ਪ੍ਰਸ਼ੰਸ਼ਾ ਕੀਤੀ ਗਈ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਸਰਪੰਚ ਜਗਜੀਤ ਸਿੰਘ ਮਗਰੋੜ, ਜਸਵਿੰਦਰ ਸਿੰਘ ਸੋਨੀ ਸਨਾਣਾ, ਬਾਗਵਾਲੀ ਸਰਪੰਚ ਤਰਸੇਮ ਸਿੰਘ, ਰਿੰਕੂ ਪਹਿਲਵਾਨ, ਬਲਜਿੰਦਰ, ਗੁਰਦੀਪ ਸਿੰਘ ਕਾਲਾ, ਜਰਨੈਲ ਸਿੰਘ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੁਖਦੇਵ ਸਿੰਘ ਚੇਅਰਮੈਨ, ਹਰਚੰਦ ਸਿੰਘ, ਕਲਵਿੰਦਰ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ ਮਗਰੋੜ, ਗਗਨ ਅਕਬਰਪੁਰ, ਜਸਪਾਲ ਸਿੰਘ ਅਤੇ ਹੋਰ ਪਤਵੰਤੇ ਨੇ ਸੱਜਣ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta