Home - Ropar News - MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨMLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / By Dishant Mehta / May 27, 2025 MLA Dinesh Chadha inaugurates development works in schoolsਰੂਪਨਗਰ, 26 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਹਲਕਾ ਰੂਪਨਗਰ ਦੇ ਸਕੂਲਾਂ ਵਿੱਚ 48 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕਰਨ ਮੌਕੇ ਕੀਤਾ।ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ 19.02 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (6.50 ਲੱਖ), ਖੇਡ ਮੈਦਾਨ ਦਾ ਨਵੀਨੀਕਰਨ (1.50 ਲੱਖ) ਅਤੇ 7 ਕਮਰਿਆਂ ਦਾ ਨਵੀਨੀਕਰਨ (7 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ 8.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਛੱਤਾਂ ਦੀ ਰਿਪੇਅਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਵਿਖੇ 6 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (2.5 ਲੱਖ), ਅਥਲੈਟਿਕਸ ਟਰੈਕ ਗ੍ਰਾਂਟ (1 ਲੱਖ 60 ਹਜ਼ਾਰ) ਅਤੇ ਸਕੂਲ ਦਾ ਨਵੀਨੀਕਰਣ (2 ਲੱਖ) ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।ਪੰਜਾਬ ਸਿੱਖਿਆ ਕ੍ਰਾਂਤੀ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਅਤੇ ਸਮਾਗਮ ਦੌਰਾਨ ਆਏ ਬੱਚਿਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਦੀ ਭਰਵੀਂ ਪ੍ਰਸ਼ੰਸ਼ਾ ਕੀਤੀ ਗਈ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਸਰਪੰਚ ਜਗਜੀਤ ਸਿੰਘ ਮਗਰੋੜ, ਜਸਵਿੰਦਰ ਸਿੰਘ ਸੋਨੀ ਸਨਾਣਾ, ਬਾਗਵਾਲੀ ਸਰਪੰਚ ਤਰਸੇਮ ਸਿੰਘ, ਰਿੰਕੂ ਪਹਿਲਵਾਨ, ਬਲਜਿੰਦਰ, ਗੁਰਦੀਪ ਸਿੰਘ ਕਾਲਾ, ਜਰਨੈਲ ਸਿੰਘ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੁਖਦੇਵ ਸਿੰਘ ਚੇਅਰਮੈਨ, ਹਰਚੰਦ ਸਿੰਘ, ਕਲਵਿੰਦਰ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ ਮਗਰੋੜ, ਗਗਨ ਅਕਬਰਪੁਰ, ਜਸਪਾਲ ਸਿੰਘ ਅਤੇ ਹੋਰ ਪਤਵੰਤੇ ਨੇ ਸੱਜਣ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta