Home - Ropar News - MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨMLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / By Dishant Mehta / May 27, 2025 MLA Dinesh Chadha inaugurates development works in schoolsਰੂਪਨਗਰ, 26 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਹਲਕਾ ਰੂਪਨਗਰ ਦੇ ਸਕੂਲਾਂ ਵਿੱਚ 48 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕਰਨ ਮੌਕੇ ਕੀਤਾ।ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ 19.02 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (6.50 ਲੱਖ), ਖੇਡ ਮੈਦਾਨ ਦਾ ਨਵੀਨੀਕਰਨ (1.50 ਲੱਖ) ਅਤੇ 7 ਕਮਰਿਆਂ ਦਾ ਨਵੀਨੀਕਰਨ (7 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ 8.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਛੱਤਾਂ ਦੀ ਰਿਪੇਅਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਵਿਖੇ 6 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (2.5 ਲੱਖ), ਅਥਲੈਟਿਕਸ ਟਰੈਕ ਗ੍ਰਾਂਟ (1 ਲੱਖ 60 ਹਜ਼ਾਰ) ਅਤੇ ਸਕੂਲ ਦਾ ਨਵੀਨੀਕਰਣ (2 ਲੱਖ) ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।ਪੰਜਾਬ ਸਿੱਖਿਆ ਕ੍ਰਾਂਤੀ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਅਤੇ ਸਮਾਗਮ ਦੌਰਾਨ ਆਏ ਬੱਚਿਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਦੀ ਭਰਵੀਂ ਪ੍ਰਸ਼ੰਸ਼ਾ ਕੀਤੀ ਗਈ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਸਰਪੰਚ ਜਗਜੀਤ ਸਿੰਘ ਮਗਰੋੜ, ਜਸਵਿੰਦਰ ਸਿੰਘ ਸੋਨੀ ਸਨਾਣਾ, ਬਾਗਵਾਲੀ ਸਰਪੰਚ ਤਰਸੇਮ ਸਿੰਘ, ਰਿੰਕੂ ਪਹਿਲਵਾਨ, ਬਲਜਿੰਦਰ, ਗੁਰਦੀਪ ਸਿੰਘ ਕਾਲਾ, ਜਰਨੈਲ ਸਿੰਘ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੁਖਦੇਵ ਸਿੰਘ ਚੇਅਰਮੈਨ, ਹਰਚੰਦ ਸਿੰਘ, ਕਲਵਿੰਦਰ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ ਮਗਰੋੜ, ਗਗਨ ਅਕਬਰਪੁਰ, ਜਸਪਾਲ ਸਿੰਘ ਅਤੇ ਹੋਰ ਪਤਵੰਤੇ ਨੇ ਸੱਜਣ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta