Home - Ropar News - MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨMLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / By Dishant Mehta / May 27, 2025 MLA Dinesh Chadha inaugurates development works in schoolsਰੂਪਨਗਰ, 26 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਹਲਕਾ ਰੂਪਨਗਰ ਦੇ ਸਕੂਲਾਂ ਵਿੱਚ 48 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕਰਨ ਮੌਕੇ ਕੀਤਾ।ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ 19.02 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (6.50 ਲੱਖ), ਖੇਡ ਮੈਦਾਨ ਦਾ ਨਵੀਨੀਕਰਨ (1.50 ਲੱਖ) ਅਤੇ 7 ਕਮਰਿਆਂ ਦਾ ਨਵੀਨੀਕਰਨ (7 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ 8.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਛੱਤਾਂ ਦੀ ਰਿਪੇਅਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਵਿਖੇ 6 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (2.5 ਲੱਖ), ਅਥਲੈਟਿਕਸ ਟਰੈਕ ਗ੍ਰਾਂਟ (1 ਲੱਖ 60 ਹਜ਼ਾਰ) ਅਤੇ ਸਕੂਲ ਦਾ ਨਵੀਨੀਕਰਣ (2 ਲੱਖ) ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।ਪੰਜਾਬ ਸਿੱਖਿਆ ਕ੍ਰਾਂਤੀ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਅਤੇ ਸਮਾਗਮ ਦੌਰਾਨ ਆਏ ਬੱਚਿਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਦੀ ਭਰਵੀਂ ਪ੍ਰਸ਼ੰਸ਼ਾ ਕੀਤੀ ਗਈ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਸਰਪੰਚ ਜਗਜੀਤ ਸਿੰਘ ਮਗਰੋੜ, ਜਸਵਿੰਦਰ ਸਿੰਘ ਸੋਨੀ ਸਨਾਣਾ, ਬਾਗਵਾਲੀ ਸਰਪੰਚ ਤਰਸੇਮ ਸਿੰਘ, ਰਿੰਕੂ ਪਹਿਲਵਾਨ, ਬਲਜਿੰਦਰ, ਗੁਰਦੀਪ ਸਿੰਘ ਕਾਲਾ, ਜਰਨੈਲ ਸਿੰਘ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੁਖਦੇਵ ਸਿੰਘ ਚੇਅਰਮੈਨ, ਹਰਚੰਦ ਸਿੰਘ, ਕਲਵਿੰਦਰ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ ਮਗਰੋੜ, ਗਗਨ ਅਕਬਰਪੁਰ, ਜਸਪਾਲ ਸਿੰਘ ਅਤੇ ਹੋਰ ਪਤਵੰਤੇ ਨੇ ਸੱਜਣ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta