MLA Dr. Charanjit Singh ਨੇ Kishanpura and Ballamgarh Mandwara schools ’ਚ 22 ਲੱਖ 93 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕੀਤਾ

MLA Dr. Charanjit Singh handed over development works worth Rs. 22 lakh 93 thousand to the students in Kishanpura and Ballamgarh Mandwara schools.

MLA Dr. Charanjit Singh handed over development works worth Rs. 22 lakh 93 thousand to the students in Kishanpura and Ballamgarh Mandwara schools.

ਸ੍ਰੀ ਚਮਕੌਰ ਸਾਹਿਬ, 24 ਅਪ੍ਰੈਲ:ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਅੱਜ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਅਤੇ ਸਰਕਾਰੀ ਹਾਈ ਸਕੂਲ ਬੱਲਮਗੜ੍ਹ ਮੰਦਵਾੜਾ ਦੇ ਸਕੂਲਾਂ ਵਿਖੇ 22 ਲੱਖ 93 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕੀਤਾ ਗਿਆ।

MLA Dr. Charanjit Singh handed over development works worth Rs. 22 lakh 93 thousand to the students in Kishanpura and Ballamgarh Mandwara schools.

ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਵਿਖੇ 15.13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਚਾਰਦੀਵਾਰੀ (8.80 ਲੱਖ) ਅਤੇ ਫਰਸ਼ ਛੱਤ ਦੀ ਮੁਰੰਮਤ (6.33 ਲੱਖ) ਅਤੇ ਇਸ ਦੇ ਨਾਲ ਹੀ ਸਰਕਾਰੀ ਹਾਈ ਸਕੂਲ ਬੱਲਮਗੜ੍ਹ ਮੰਦਵਾੜਾ ਵਿਖੇ 7.80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਚਾਰਦੀਵਾਰੀ (4 ਲੱਖ) ਅਤੇ ਫਰਸ਼ ਦੀਆਂ ਟਾਇਲਾਂ ਅਤੇ ਛੱਤ ਦੀ ਮੁਰੰਮਤ (3.80 ਲੱਖ) ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ਟ ਵਿਚ ਸਿੱਖਿਆ ਲਈ 17 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ ਜਿਸ ਰਾਹੀਂ ਸਰਕਾਰੀ ਸਕੂਲਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਨੇ ਕਿਹਾ ਕਿ ਸਕੂਲਾਂ ਦੀਆਂ ਚਾਰਦੀਵਾਰੀਆਂ ਬਣਾਉਣ ਨਾਲ ਸਕੂਲ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ ਉੱਥੇ ਹੀ ਸਮਾਰਟ ਕਲਾਸਰੂਮ, ਲਾਇਬ੍ਰੇਰੀਆਂ ਅਤੇ ਬੁਨਿਆਦੀ ਢਾਂਚੇ ਤੋਂ ਇਲਾਵਾ ਚੰਗੇ ਅਧਿਆਪਕ ਤੇ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕਰਾਂਤੀ ਮੁਹਿੰਮ ਦੌਰਾਨ ਸਰਕਾਰੀ ਸਕੂਲਾਂ ਵਿਚ ਇਨਕਲਾਬੀ ਬਦਲਾਅ ਵਿਖਾਉਣ ਲਈ ਅਸੀਂ ਮਾਪਿਆਂ ਦੇ ਰੂ ਬ ਰੂ ਹੋ ਰਹੇ ਹਾਂ ਤਾਂ ਕਿ ਮਾਪਿਆਂ ਦਾ ਸਰਕਾਰੀ ਸਕੂਲਾਂ ਵਿਚ ਵਿਸਵਾਸ਼ ਕਾਇਮ ਹੋਵੇ ਅਤੇ ਹਰ ਬੱਚਾ ਸਰਕਾਰੀ ਸਕੂਲਾਂ ਵਿਚ ਦਾਖਲਾ ਲਵੇ।
ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ ਚੱਕਲਾਂ, ਪੀਏ ਸ਼੍ਰੀ ਚੰਦ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

District Ropar News

Stay connected with DEO Rupnagar

We’re excited to announce that DEO Rupnagar is now available on social media! Follow us for the latest updates on education initiatives, news, and achievements in Rupnagar district.

Social Media Handles

– Website:  https://deorpr.com/

–  Facebook :  https://www.facebook.com/share/1Def93JTpv/

Share with Your Network

Kindly share this information with all school teachers and students groups on WhatsApp. Let’s stay connected and work together to promote education in Rupnagar district!

Leave a Comment

Your email address will not be published. Required fields are marked *

Scroll to Top