MLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

MLA Dr. Charanjit Singh inaugurated the development works of various government schools in the constituency at a cost of about Rs. 29 lakhs.

MLA Dr. Charanjit Singh inaugurated the development works of various government schools in the constituency at a cost of about Rs. 29 lakhs.

ਸ਼੍ਰੀ ਚਮਕੌਰ ਸਾਹਿਬ, 22 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚ ਦਰਜੇ ਦੇ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਸ਼੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਇਸ ਨਵੀਨੀਕਰਣ ਵਿਚ ਚਾਰਦੀਵਾਰੀ (4 ਲੱਖ), ਸਾਇੰਸ ਲੈਬ (11 ਲੱਖ) ਅਤੇ ਫਰਸ਼ ਦੀਆਂ ਟਾਇਲਾਂ (4.50 ਲੱਖ) ਲਈ ਖਰਚ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕੀਤੀ ਗਈ, ਸਰਕਾਰੀ ਮਿਡਲ ਸਕੂਲ ਮਨਸੂਹਾ ਕਲਾਂ ਵਿਖੇ 3.09 ਲੱਖ ਰੁਪਏ ਦੀ ਲਾਗਤ ਨਾਲ ਫਰਸ਼ ਅਤੇ ਛੱਤ ਦੀ ਟਾਇਲਾਂ ਦੇ ਕੰਮ, ਸਰਕਾਰੀ ਮਿਡਲ ਸਕੂਲ ਸੁਰਤਾਪੁਰ ਬਾੜਾ ਵਿਖੇ 2.57 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਦੇ ਕੰਮ ਅਤੇ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ।
ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਸਕੂਲ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਅਤੇ ਸਮਕਾਲੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਸਰਕਾਰੀ ਸਕੂਲਾਂ ਨੂੰ ਨਜ਼ਰਅੰਦਾਜ਼ ਕੀਤਾ, ਉੱਥੇ ਅੱਜ ਦੇ ਸਰਕਾਰੀ ਸਕੂਲ ਮਿਆਰੀ ਸੁਵਿਧਾਵਾਂ ਦੇ ਸੰਬੰਧ ਵਿੱਚ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉਥੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ
ਜਾ ਰਹੀਆਂ ਹਨ।

Ropar Google News 

Leave a Comment

Your email address will not be published. Required fields are marked *

Scroll to Top