ਰੂਪਨਗਰ, 23 ਅਗਸਤ: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀਆਂ ਹਦਾਇਤਾਂ ਅਤੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਚੇਅਰਪਰਮੇਨ ਸਰ.ਸੀ.ਵੀ.ਰਮਨ ਸਾਇੰਸ ਸੁਸਾਇਟੀ ਅਤੇ ਆਈ.ਕਿਉ.ਏ.ਸੀ. ਵਿਭਾਗ ਡਾ. ਦਲਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਖਗੋਲ ਦਿਵਸ ਮਨਾਇਆ ਗਿਆ।
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਪਹਿਲੇ ਰਾਸ਼ਟਰੀ ਖਗੋਲ ਦਿਵਸ ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਵਿਗਿਆਨ ਦੀ ਸਹਾਇਤਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਰਤਮਾਨ ਵਿਗਿਆਨਕ ਪ੍ਰਾਪਤੀਆਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਅੰਧ ਵਿਸ਼ਵਾਸ ਤੋਂ ਦੂਰ ਰਹਿਣ ਲਈ ਖੁਦ ਵਿਗਿਆਨਕ ਪ੍ਰਯੋਗ ਕਰਨ ਲਈ ਵੀ ਪ੍ਰੇਰਿਤ ਕੀਤਾ।
ਡਾ. ਦਲਵਿੰਦਰ ਸਿੰਘ ਨੇ ਰਾਸ਼ਟਰੀ ਖਗੋਲ ਦਿਵਸ ਮੌਕੇ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਜੀ ਆਇਆਂ ਕਿਹਾ।
ਪ੍ਰੋ. ਅਜੇ ਕੁਮਾਰ ਨੇ ਰਾਸ਼ਟਰੀ ਖਗੋਲ ਦਿਵਸ ਦੇ ਥੀਮ ‘ਚਾਂਦ ਨੂੰ ਛੂਹੰਦੇ ਹੋਏ ਜੀਵਨ ਨੂੰ ਛੂਹਨਾ- ਭਾਰਤ ਦੀ ਖਗੋਲ ਗਾਥਾ’ ਸਬੰਧੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।
ਇਸ ਮੌਕੇ ਵਿਦਿਆਰਥੀਆਂ ਦੇ ਪੀ.ਪੀ.ਟੀ ਮੁਕਾਬਲੇ ਵੀ ਕਰਵਾਏ ਗਏ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਪ੍ਰੋ. ਰਾਜਬੀਰ ਕੌਰ, ਪ੍ਰੋ. ਜਗਜੀਤ ਸਿੰਘ, ਪ੍ਰੋ. ਪੂਜਾ ਵਰਮਾ, ਪ੍ਰੋ. ਬੁਸ਼ਰਾ ਖਾਨਮ, ਪ੍ਰੋ. ਕੀਰਤੀ ਭਾਗੀਰਥ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਪ੍ਰਭਜੋਤ ਵਰਮੀ ਨੇ ਅਹਿਮ ਸਹਿਯੋਗ ਦਿੱਤਾ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਪ੍ਰੋ. ਕੁਲਵਿੰਦਰ ਕੌਰ ਨੇ ਕੀਤਾ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ, ਪ੍ਰੋ. ਅਰਵਿੰਦਰ ਕੌਰ, ਡਾ. ਨਿਰਮਲ ਸਿੰਘ ਬਰਾੜ ਹਾਜ਼ਰ ਸਨ।
ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਖਗੋਲ ਦਿਵਸ ਮਨਾਇਆ