ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ : ਅੱਜ ਮਿਤੀ 23/10/24 ਨੂੰ ਰਾਸਟਰੀ ਜਨਸੰਖਿਆ ਸਿੱਖਿਆ ਪ੍ਰੋਜੈਕਟ ਅਧੀਨ (NPEP) ਜ਼ਿਲ੍ਹਾ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸ.ਸ) ਸੀ੍ ਸੰਜੀਵ ਕੁਮਾਰ ਗੌਤਮ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸ.ਸ) ਸ੍ਰ ਸੁਰਿੰਦਰਪਾਲ ਸਿੰਘ ਜੀ ਦੀ ਦੇਖ ਰੇਖ ਹੇਠ ਕਰਵਾਏ ਗਏ । ਇਸ ਮੌਕੇ ਜਿਲਾ ਨੋਡਲ ਅਫਸਰ ਪ੍ਰਿੰਸੀਪਲ ਸ੍ਰੀ ਨੀਰਜ ਕੁਮਾਰ ਵਰਮਾ ਜੀ ਵੱਲੋਂ ਦੱਸਿਆ ਗਿਆ ਕਿ ਇਹ ਮੁਕਾਬਲੇ ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਅਤੇ ਟ੍ਰੇਨਿੰਗ ਪੰਜਾਬ (SCERT PUNJAB) , ਦੀਆਂ ਹਦਾਇਤਾਂ ਅਨੁਸਾਰ ਕਰਵਾਏ ਗਏ।
ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਪੱਧਰ ਤੇ ਪਹਿਲਾ ਸਥਾਨ ਹਾਸਿਲ ਕੀਤੀ ਟੀਮਾਂ ਨੇ ਭਾਗ ਲਿਆ ਅਤੇ ਕਿਹਾ ਕਿ ਅਜਿਹੇ ਮੁਕਾਬਲੇ ਵਿਭਾਗ ਵੱਲੋਂ ਵਿਦਿਆਰਥੀਆਂ ਵਿੱਚ ਪੜ੍ਹਾਈ ਦੇ ਨਾਲ ਨਾਲ ਉਹਨਾਂ ਦੇ ਵਿਚ ਲੁਕੀ ਹੋਈ ਪ੍ਰਤਿਭਾ ਨੂੰ ਲੱਭਣ ਦਾ ਇੱਕ ਸਾਧਨ ਹੈ।
ਇਸ ਤਰ੍ਹਾਂ ਜ਼ਿਲ੍ਹਾ ਕੋਆਰਡੀਨੇਟਰ ਸ੍ਰ ਸੁਖਜੀਤ ਸਿੰਘ ਕੈਂਥ ਨੇ ਦੱਸਿਆ ਕਿ ਲੋਕ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ, ਦੂਸਰਾ ਸਥਾਨ ਸਰਕਾਰੀ ਹਾਈ ਸਕੂਲ ਮਟੌਰ ਅਤੇ ਤੀਸਰਾ ਸਥਾਨ ਸਰਕਾਰੀ ਮਿਡਲ ਸਕੂਲ ਅਮਰਾਲੀ ਨੇ ਪ੍ਰਾਪਤ ਕੀਤਾ ਇਸੇ ਤਰ੍ਹਾਂ ਰੋਲ ਪਲੇਅ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕਾਹਨਪੁਰ ਖੂਹੀ ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਘਨੌਲੀ ਅਤੇ ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕੰਨਿਆ ਅਨੰਦਪੁਰ ਸਾਹਿਬ ਨੇ ਪ੍ਰਾਪਤ ਕੀਤਾ ਅਤੇ ਜਿਲ੍ਹਾ ਜੇਤੂ ਟੀਮਾਂ ਦੇ ਗਾਈਡ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵਧਾਈ ਦਿੱਤੀ । ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮਾਂ ਸਟੇਟ ਪੱਧਰ ਤੇ ਭਾਗ ਲੈਣਗੀਆਂ।
ਇਸ ਮੌਕੇ ਸ੍ਰ ਅਮਰਦੀਪ ਸਿੰਘ ਲੈਕਚਰਰ ਫਿਜਿਕਸ, ਤਜਿੰਦਰ ਸਿੰਘ ਬਾਜ ਸਾਇੰਸ ਮਾਸਟਰ, ਸੀ੍ ਮੁਕੇਸ਼ ਕੁਮਾਰ ਲੈਕਚਰਾਰ ਕਮਰਸ ਅਤੇ ਥੀਏਟਰ ਕਲਾਕਾਰ ਸਰਦਾਰ ਕੁਲਵਿੰਦਰ ਸਿੰਘ ਨੇ ਬਤੋਰ ਜੱਜਮੈਂਟ ਦੀ ਸੇਵਾ ਨਿਭਾਈ ਇਸ ਮੌਕੇ ਸਕੂਲ ਮੁਖੀ ਗੁਰਜਤਿੰਦਰ ਸਿੰਘ ,ਅਨਾਮਿਕਾ ਸਾਇੰਸ ਮਿਸਟ੍ਰੇਸ, ਸੀਮਾ ਜੱਸਲ ਲੈਕਚਰਾਰ , ਜਸਵਿੰਦਰ ਕੌਰ ਸਾਇੰਸ ਮਿਸਟ੍ਰੇਸ ,ਸ੍ਰੀ ਓਮ ਪ੍ਰਕਾਸ਼ ਬਲਾਕ ਕੋਆਰਡੀਨੇਟਰ, ਸਰਦਾਰ ਸੁਖਵਿੰਦਰ ਸਿੰਘ ਬਲਾਕ ਕੋਆਰਡੀਨੇਟਰ, ਕੁਲਵੰਤ ਸਿੰਘ ਐਸ ਐਸ ਮਾਸਟਰ, ਮਨਦੀਪ ਕੌਰ ਸਾਇੰਸ ਮਿਸਟ੍ਰੇਸ ,ਕੁਲਵਿੰਦਰ ਕੌਰ ਕੰਪਿਊਟਰ ਫੈਕਲਟੀ, ਅਨੁਰੀਤ ਕੌਰ ਮੈਥ ਮਿਸਟ੍ਰੇਸ, ਗੁਰਸੇਵਕ ਸਿੰਘ, ਦਵਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਤੋ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
ਸਕੂਲ ਆਫ਼ ਐਮੀਨੈਸ ਨੰਗਲ ਦੇ ਵਿਦਿਆਰਥੀਆਂ ਵਲੋਂ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਅਪੀਲ
Folk Dance and Role Playing Competition conducted under NPEP
National Population Education Project Competition