ਅੱਜ ਗਰੁੱਪ ਡੀ ਦੀ ਹੋਣ ਵਾਲੀ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ‘ਤੇ ਪੂਰਨ ਪਾਬੰਦੀ ਲਗਾਈ

No Gathering Allowed Near Exam Centres: 100-Meter Radius Sealed for Group D Test

ਰੂਪਨਗਰ, 04 ਅਪ੍ਰੈਲ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੱਜ 05 ਅਪ੍ਰੈਲ 2026 ਨੂੰ ਹੋਣ ਵਾਲੀ ਗਰੁੱਪ ਡੀ ਦੀ ਪ੍ਰੀਖਿਆ ਸਬੰਧੀ ਜ਼ਿਲ੍ਹਾ ਰੂਪਨਗਰ ਵਿਖੇ ਬਣਾਏ ਗਏ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਪੂਰਨ ਪਾਬੰਦੀ ਲਗਾਈ ਹੈ।

ਸ਼੍ਰੀ ਅਵਿਕੇਸ਼ ਗੁਪਤਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗਰੁੱਪ ਡੀ ਦੀ ਪ੍ਰੀਖਿਆ 05 ਅਪ੍ਰੈਲ 2026 ਨੂੰ ਸਵੇਰੇ 11 ਤੋਂ 01.30 ਵਜੇ ਤੱਕ ਕਰਵਾਈ ਜਾ ਰਹੀ ਹੈ, ਜਿਸ ਸਬੰਧੀ ਜ਼ਿਲ੍ਹਾ ਰੂਪਨਗਰ ਅੰਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੂੰ ਨੋਡਲ ਸੈਂਟਰ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆ ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।

Leave a Comment

Your email address will not be published. Required fields are marked *

Scroll to Top