Home - Ropar News - 76ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ76ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ Leave a Comment / By Dishant Mehta / January 26, 2025 On the occasion of 76th Republic Day, Deputy Speaker S. Jai Kishan Singh Rori hoisted the national flag at Nehru Stadium.• ਮੁੱਖ ਮਹਿਮਾਨ ਨੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀਰੂਪਨਗਰ, 26 ਜਨਵਰੀ: 76ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ, ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ।ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ। ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਇਲਾਕਾਈ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ। ਅਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਕੌਮੀ ਆਜ਼ਾਦੀ ਦੀ ਲਹਿਰ ਵਿੱਚ 80 ਫੀਸਦੀ ਕੁਰਬਾਨੀਆਂ ਇਕੱਲੇ ਪੰਜਾਬੀਆਂ ਨੇ ਦਿੱਤੀਆਂ ਹਨ। ਡਿਪਟੀ ਸਪੀਕਰ ਨੇ ਕਿਹਾ ਕਿ ਜਿਸ ਰੰਗਲੇ ਪੰਜਾਬ ਦਾ ਸੁਪਨਾ ਸਾਡੇ ਸ਼ਹੀਦਾਂ ਨੇ ਦੇਖਿਆ ਸੀ, ਉਸ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਤੋਂ ਇਲਾਵਾ, ਸਰਕਾਰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਾਤਾਵਰਣ, ਉਦਯੋਗਿਕ ਅਤੇ ਹੋਰ ਪ੍ਰਮੁੱਖ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਲੋਕਾਂ ਨੂੰ ਸਪੱਸ਼ਟ ਸੱਦਾ ਦਿੰਦਿਆਂ ਡਿਪਟੀ ਸਪੀਕਰ ਨੇ ਉਨ੍ਹਾਂ ਨੂੰ ਦੇਸ਼ ਲਈ ਆਪਣਾ ਪਿਆਰ ਨਿਛਾਵਰ ਕਰਨ ਵਾਲੇ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਜੋਸ਼ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਰਾਜ ਅਤੇ ਦੇਸ਼ ਪ੍ਰਤੀ ਫਰਜ਼ਾਂ ਵੱਲ ਧਿਆਨ ਦੇਣ।ਇਸ ਮੌਕੇ ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਦੀਆਂ ਸਿਹਤ ਵਿਵਸਥਾ ਵਿਚ ਸੁਧਾਰ ਕਰਦੇ ਹੋਏ 881 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ, ਜਿੱਥੇ ਅੱਜ ਲੱਖਾਂ ਲੋਕ ਮੁਫਤ ਇਲਾਜ ਕਰਵਾ ਰਹੇ ਹਨ ਅਤੇ ਕਰੋੜਾ ਰੁਪਏ ਦੀ ਲਾਗਤ ਨਾਲ 335 ਹਾਈ ਟੈਕ ਐਂਬੂਲੈਸਾਂ ਉਹਨਾਂ ਦੀ ਸੇਵਾ ਵਿਚ ਤਇਨਾਤ ਕੀਤੀਆਂ ਗਈਆਂ ਹਨ।ਡਿਪਟੀ ਸਪੀਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਪੰਪ ਹਾਉਸ ਤੋਂ ਪਾਇਪਾਂ ਰਾਹੀਂ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਡਿਸਟਰੀਬਿਊਟ ਕੀਤਾ ਜਾਵੇਗਾ। ਇਸ ਸਕੀਮ ਵਿੱਚ ਕੁੱਲ 10 ਪਿੰਡਾ ਦਾ 2762 ਏਕੜ ਰਕਬਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਸਪਲਾਈ ਕਰਨ ਲਈ ਕੁੱਲ 4 ਟੈਂਕ ਜੋ ਕਿ ਟੈਂਕ ਨੰ ਇਹਨਾਂ ਟੈਂਕਾ ਤੋਂ ਪਾਣੀ ਗਰੈਵੀਟੇਸ਼ਨਲ ਵਲੋਂ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਬਣੀਆਂ 496 ਹੋਦੀਆਂ ਤੱਕ ਪਹੁੰਚਾਇਆ ਜਾਵੇਗਾ, ਜਿਸ ਰਾਹੀਂ ਲਗਭਗ 2762 ਏਕੜ ਵਾਹੀਯੋਗ ਜਮੀਨ ਨੂੰ ਨਹਿਰੀ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਬੱਸ ਸਟੈਂਡ, ਰੂਪਨਗਰ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਦੀ ਬਿਲਡਿੰਗ ਦਾ 87 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਬਕਾਇਆ ਰਹਿੰਦਾ ਕੰਮ 31 ਮਾਰਚ 2025 ਤੱਕ ਮੁਕੰਮਲ ਕੀਤਾ ਜਾਵੇਗਾ।ਇਸ ਮੌਕੇ ਡੀ.ਐਸ.ਪੀ. ਸ. ਜਸ਼ਨਪ੍ਰੀਤ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਤੋਂ ਬਾਅਦ ਡਿਪਟੀ ਸਪੀਕਰ ਸਾਹਿਬ ਵਲੋਂ ਡਿਊਟੀ ਦੌਰਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਦੀ ਸਨਮਾਨ ਵੀ ਕੀਤਾ ਗਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਅਤੇ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ।ਇਸ ਮੌਕੇ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਏ.ਡੀ.ਜੀ.ਪੀ. ਸ਼੍ਰੀ. ਰਾਮ ਸਿੰਘ, ਰੂਪਨਗਰ ਮੰਡਲ ਦੇ ਕਮਿਸ਼ਨਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਪਾਲ ਸਿੰਘ ਸੋਮਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਰਾਮ ਕੁਮਾਰ ਮੁਕਾਰੀ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਬਾਦਲਦੀਨ, ਐਸਪੀ (ਹੈੱਡਕੁਆਟਰ) ਸ. ਰਾਜਪਾਲ ਸਿੰਘ ਹੁੰਦਲ, ਐਸਪੀ (ਇਨਵੇਸਟੀਗੇਸ਼ਨ) ਸ਼੍ਰੀਮਤੀ ਰੁਪਿੰਦਰ ਕੌਰ ਸਰਾਂ, ਵਧੀਕ ਸੈਸ਼ਨ ਜੱਜ ਸ਼੍ਰੀ ਸ਼ਾਮ ਲਾਲ ਬੈਂਸ, ਸਕੱਤਰ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾਂ, ਸ਼੍ਰੀ ਮੋਹਿਤ ਬਾਂਸਲ, ਸ਼੍ਰੀ ਅਸ਼ੀਸ਼ ਠਠਈ, ਡਾ. ਮੋਨਿਕਾ ਗੋਇਲ, ਸ. ਜਗਮੀਤ ਸਿੰਘ, ਜੋਸ਼ਿਕਾ ਸੂਦ, ਸ. ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਡਾ. ਸੀਮਾ ਅਗਨੀਹੋਤਰੀ (ਸਾਰੇ ਜ਼ੁਡੀਸ਼ੀਅਲ ਅਫ਼ਸਰ) ਐਸਡੀਐਮ ਰੂਪਨਗਰ ਸ਼੍ਰੀ ਸਚਿਨ ਪਾਠਕ, ਤਹਿਸੀਲਦਾਰ ਸ. ਅੰਮ੍ਰਿਤਬੀਰ ਸਿੰਘ, ਸਿਵਲ ਸਰਜਨ ਡਾ. ਤਰਸੇਮ ਸਿੰਘ, ਸ. ਕਮਿੱਕਰ ਸਿੰਘ ਡਾਢੀ, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।Ropar Google News Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta 4 ਦਸੰਬਰ – ਭਾਰਤੀ ਜਲ ਸੈਨਾ ਦਿਵਸ Leave a Comment / Poems & Article, Ropar News / By Dishant Mehta RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta ਵਿਸ਼ਵ ਏਡਜ਼ ਦਿਵਸ: ਜਿੰਦਗੀਆਂ ਬਚਾਉਣ ਦੀ ਸੱਚੀ ਜੰਗ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta 26 ਨਵੰਬਰ ਭਾਰਤ ਦਾ ਸੰਵਿਧਾਨ ਦਿਵਸ Leave a Comment / Poems & Article, Ropar News / By Dishant Mehta ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta
RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta
Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta
NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta
ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta