ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਚੋਣ ਆਬਜ਼ਰਵਰ ਸੰਦੀਪ ਹੰਸ

Panchayat elections to be held in a fair and transparent manner - Election Observer Sandeep Hans
ਰੂਪਨਗਰ, 9 ਅਕਤੂਬਰ: ਪੰਚਾਇਤੀ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਕਰਵਾਈਆਂ ਜਾਣਗੀਆਂ ਜਿਸ ਸੰਬੰਧ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਚੋਣ ਆਬਜ਼ਰਵਰ ਸੰਦੀਪ ਹੰਸ ਆਈਏਐੱਸ ਨੇ ਕੀਤਾ।
ਸ਼੍ਰੀ ਚੋਣ ਆਬਜ਼ਰਵਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ ਦਿਨ ਮੰਗਲਵਾਰ ਨੂੰ ਹੋਣ ਜਾ ਰਹੀਆਂ ਹਨ,
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਅਮਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਤੇ ਚੰਡੀਗੜ੍ਹ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਦੀ ਘੋਸ਼ਣਾ ਕੀਤੀ ਹੈ।
ਉਨ੍ਹਾ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦਾ ਚੋਣ ਅਮਲਾ ਵੀ ਤਾਇਨਾਤ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁਢਲੀਆਂ ਇਕਾਇਆਂ ਪੰਚਾਇਤਾਂ ਦੀ ਸਫਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਮੂਹ ਐਸ ਡੀ ਐਮ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਚੋਣ ਹਿੰਸਾ ਨਾ ਹੋਣ ਦਿੱਤੀ ਜਾਵੇ। ਜੇਕਰ ਕੋਈ ਵੀ ਵਿਅਕਤੀ ਇਹਨਾਂ ਪੰਚਾਇਤੀ ਚੋਣ ਦੌਰਾਨ ਅਮਨ-ਕਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਸਰਬਸੰਮਤੀ ਨਾਲ ਚੁਣੀਆ 139 ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਸਮਾਨ-ਬੱਧ ਸੀਮਾ ਵਿਚ ਮੁੱਹਈਆ ਕਰਵਾਈ ਜਾਵੇਗੀ ਅਤੇ ਉਨ੍ਹਾਂ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਵਧਾਈ ਵੀ ਦਿੱਤੀ।
ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਸਮੱਸਿਆ ਸਬੰਧੀ 01881-221157 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਡੀ ਸੀ ਦਫ਼ਤਰ ਜਾਂ ਚੋਣ ਆਬਜ਼ਰਵਰ ਸ੍ਰੀ ਸੰਦੀਪ ਹੰਸ ਨੂੰ ਕੈਨਾਲ ਰੈਸਟ ਹਾਊਸ, ਰੂਮ ਨੰਬਰ 3, ਸਾਹਮਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ।
ਇਸ ਮੌਕੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਯੋਤੀ ਸਿੰਘ ਹਾਜ਼ਰ ਸਨ।
Panchayat elections to be held in a fair and transparent manner – Election Observer Sandeep Hans

Leave a Comment

Your email address will not be published. Required fields are marked *

Scroll to Top