Home - Download - ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਚੋਣ ਆਬਜ਼ਰਵਰ ਸੰਦੀਪ ਹੰਸਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਚੋਣ ਆਬਜ਼ਰਵਰ ਸੰਦੀਪ ਹੰਸ Leave a Comment / By Dishant Mehta / October 9, 2024 ਰੂਪਨਗਰ, 9 ਅਕਤੂਬਰ: ਪੰਚਾਇਤੀ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਕਰਵਾਈਆਂ ਜਾਣਗੀਆਂ ਜਿਸ ਸੰਬੰਧ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਚੋਣ ਆਬਜ਼ਰਵਰ ਸੰਦੀਪ ਹੰਸ ਆਈਏਐੱਸ ਨੇ ਕੀਤਾ।ਸ਼੍ਰੀ ਚੋਣ ਆਬਜ਼ਰਵਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ ਦਿਨ ਮੰਗਲਵਾਰ ਨੂੰ ਹੋਣ ਜਾ ਰਹੀਆਂ ਹਨ,ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਅਮਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਤੇ ਚੰਡੀਗੜ੍ਹ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਦੀ ਘੋਸ਼ਣਾ ਕੀਤੀ ਹੈ।ਉਨ੍ਹਾ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦਾ ਚੋਣ ਅਮਲਾ ਵੀ ਤਾਇਨਾਤ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁਢਲੀਆਂ ਇਕਾਇਆਂ ਪੰਚਾਇਤਾਂ ਦੀ ਸਫਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਮੂਹ ਐਸ ਡੀ ਐਮ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਚੋਣ ਹਿੰਸਾ ਨਾ ਹੋਣ ਦਿੱਤੀ ਜਾਵੇ। ਜੇਕਰ ਕੋਈ ਵੀ ਵਿਅਕਤੀ ਇਹਨਾਂ ਪੰਚਾਇਤੀ ਚੋਣ ਦੌਰਾਨ ਅਮਨ-ਕਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਸਰਬਸੰਮਤੀ ਨਾਲ ਚੁਣੀਆ 139 ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਸਮਾਨ-ਬੱਧ ਸੀਮਾ ਵਿਚ ਮੁੱਹਈਆ ਕਰਵਾਈ ਜਾਵੇਗੀ ਅਤੇ ਉਨ੍ਹਾਂ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਵਧਾਈ ਵੀ ਦਿੱਤੀ।ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਸਮੱਸਿਆ ਸਬੰਧੀ 01881-221157 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਡੀ ਸੀ ਦਫ਼ਤਰ ਜਾਂ ਚੋਣ ਆਬਜ਼ਰਵਰ ਸ੍ਰੀ ਸੰਦੀਪ ਹੰਸ ਨੂੰ ਕੈਨਾਲ ਰੈਸਟ ਹਾਊਸ, ਰੂਮ ਨੰਬਰ 3, ਸਾਹਮਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ।ਇਸ ਮੌਕੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਯੋਤੀ ਸਿੰਘ ਹਾਜ਼ਰ ਸਨ।Panchayat elections to be held in a fair and transparent manner – Election Observer Sandeep HansShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA