ਸਲੌਰਾ, 28 ਅਕਤੂਬਰ: ਬਲਾਕ ਸਲੌਰਾ, ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਮਿਡਲ ਸਕੂਲਾਂ ਦੇ ਮੁੱਖ ਅਧਿਆਪਕਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੱਲੀਆਂ ਕਲਾਂ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਬਲਾਕ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਸ਼੍ਰੀ ਰਾਜਿੰਦਰ ਸਿੰਘ ਨੇ ਕੀਤੀ।
ਮੀਟਿੰਗ ਵਿੱਚ, “ਪਰਖ ਰਾਸ਼ਟਰੀ ਸਰਵੇਖਣ” ਜੋ ਕਿ 4 ਦਸੰਬਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ, ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਸ਼੍ਰੀ ਜਸਵੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਪਿਛਲੇ ਮੌਕ ਮੁਲਾਂਕਣਾਂ ਦੇ ਨਤੀਜਿਆਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ।
ਸ਼੍ਰੀ ਰਾਜਿੰਦਰ ਸਿੰਘ ਨੇ ਸਾਰੇ ਅਧਿਆਪਕਾਂ ਨੂੰ 4 ਦਸੰਬਰ ਨੂੰ ਹੋਣ ਵਾਲੇ ਸਰਵੇਖਣ ਦੀ ਤਿਆਰੀ ਵਿੱਚ ਪੂਰੀ ਸਮਰਪਿਤਤਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਰਾਸ਼ਟਰੀ ਪੱਧਰ ਦਾ ਮੁਲਾਂਕਣ ਹੈ, ਜਿਸ ਵਿੱਚ ਰਾਜਾਂ ਦੀ ਦਰਜਾਬੰਦੀ ਹੁੰਦੀ ਹੈ। ਪੰਜਾਬ ਸੂਬੇ ਨੇ ਪਹਿਲਾਂ ਭਾਰਤ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ, ਜੋ ਕਿ ਸੂਬੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ‘ਤੇ ਉਨ੍ਹਾਂ ਹਦਾਇਤ ਦਿੱਤੀ ਕਿ ਖ਼ਾਸ ਤੌਰ ‘ਤੇ 6ਵੀਂ ਅਤੇ 9ਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਤਿਆਰ ਕੀਤਾ ਜਾਵੇ, ਤਾਂ ਜੋ ਸੂਬੇ ਦਾ ਮਾਣ-ਮਰਤਬਾ ਬਰਕਰਾਰ ਰਹੇ।
ਮੀਟਿੰਗ ਵਿੱਚ ਅਧਿਆਪਕ ਨਰਿੰਦਰ ਸਿੰਘ, ਪ੍ਰਭਜੀਤ ਸਿੰਘ, ਬੀ.ਆਰ.ਸੀ ਰਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਸਮੇਤ ਸਮੂਹ ਮੁੱਖ ਅਧਿਆਪਕ ਹਾਜ਼ਰ ਸਨ।

Preparations for the “Parakh National Survey,” which is being held on December 4, were reviewed.