ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ


PCS Officer RamanDeep Kaur Assumes Charge as Assistant Commissioner (General) in Rupnagar

PCS Officer RamanDeep Kaur Assumes Charge as Assistant Commissioner (General) in Rupnagar

ਰੂਪਨਗਰ, 12 ਨਵੰਬਰ: 2026 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਸ਼੍ਰੀਮਤੀ ਰਮਨਦੀਪ ਕੌਰ ਨੇ ਅੱਜ ਰੂਪਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ।
ਜ਼ਿਕਰਯੋਗ ਹੈ ਕਿ ਸ਼੍ਰੀਮਤੀ ਰਮਨਦੀਪ ਕੌਰ ਇਸ ਤੋਂ ਪਹਿਲਾਂ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਬਨੂੜ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ, ਹੁਣ ਉਨ੍ਹਾਂ ਨੂੰ ਰੂਪਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ ਵਿੱਚ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਸੁਚਾਰੂ ਢੰਗ ਨਾਲ ਨਿਭਾਉਣਗੇ ਜਿਸ ਤਹਿਤ ਆਮ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ਉੱਤੇ ਹੱਲ ਕੀਤੇ ਜਾਣਗੇ। ਇਸ ਦੇ ਨਾਲ ਹੀ ਲੋਕ ਭਲਾਈ ਸਕੀਮਾਂ ਦੇ ਲਾਭ ਨੂੰ ਹਰ ਯੋਗ ਨਾਗਰਿਕ ਤੱਕ ਯਕੀਨਨ ਪਹੁੰਚਾਇਆ ਜਾਵੇਗਾ।

Leave a Comment

Your email address will not be published. Required fields are marked *

Scroll to Top