ਰੂਪਨਗਰ, 21 ਅਗਸਤ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਪ੍ਰਤੀ ਸੁਚੱਜੀ ਸੋਚ ਸਦਕਾ ਲਗਾਏ ਜਾ ਰਹੇ ‘ਜਨ ਸੁਣਵਾਈ ਕੈਂਪਾਂ ਨੇ ਆਮ ਲੋਕਾਂ ਲਈ ਸਰਕਾਰੀ ਸੇਵਾਵਾਂ ਲੈਣੀਆਂ ਬਹੁਤ ਆਸਾਨ ਤੇ ਪਾਰਦਰਸ਼ੀ ਕਰ ਦਿੱਤੀਆਂ ਹਨ। ਪਿੰਡਾਂ ਵਿਚ ਜਾ ਕੇ ਜਿੱਥੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਉੱਥੇ ਹੀ ਉਨ੍ਹਾਂ ਸਮੱਸਿਆਵਾਂ ਦਾ ਢੁੱਕਵਾਂ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਸ਼੍ਰੀ ਨਵਦੀਪ ਕੁਮਾਰ ਨੇ ਪਿੰਡ ਗੋਸਲਾਂ ਵਿਖੇ ਕੈਂਪ ਲਗਾਕੇ ਕੇ ਪਿੰਡ ਗੋਸਲਾਂ ਸਮੇਤ ਪਿੰਡ ਸੀਹੋਂ ਮਾਜਰਾ ਅਤੇ ਮੁਗਲ ਮਾਜਰੀ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ।
ਸ਼੍ਰੀ ਨਵਦੀਪ ਕੁਮਾਰ ਨੇ ਕਿਹਾ ਕਿ ਆਮ ਤੌਰ ਤੇ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇਂ ਦੀ ਘਾਟ ਕਾਰਨ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀਆ ਸਮੱਸਿਆਵਾ ਦਾ ਹੱਲ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਲਗਾਏ ਜਾਂਦੇ ਇਨ੍ਹਾਂ ਜਨ ਸੁਣਵਾਈ ਕੈਂਪਾਂ ਦਾ ਮੰਤਵ ਲੋਕਾਂ ਦੀਆਂ ਸਮੱਸਿਆਵਾ/ਮੁਸ਼ਕਿਲਾਂ ਦਾ ਹੱਲ ਉਨ੍ਹਾਂ ਦੇ ਘਰਾਂ ਨੇੜੇ ਜਾ ਕੇ ਕਰਨਾ ਹੈ ਅਤੇ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਦਫਤਰਾ ਤੱਕ ਪਹੁੰਚ ਕਰਨ ਦੀ ਬੇਲੋੜੀ ਖੱਜਲ ਖੁਆਰੀ ਖਤਮ ਨੂੰ ਕਰਨਾ ਹੈ।
ਇਸ ਕੈਂਪ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਮਾਲ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੱਖਿਆ ਵਿਭਾਗ, ਸਿਹਤ ਵਿਭਾਗ, ਬਾਗਬਾਨੀ ਵਿਭਾਗ, ਖ਼ੇਤੀਬਾੜੀ ਵਿਭਾਗ, ਲੋਕ ਨਿਰਮਾਣ ਵਿਭਾਗ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੇਵਾ ਕੇਂਦਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਕੇ ਤੇ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਰਹੇ ਜਿਨ੍ਹਾਂ ਕੋਲ ਪ੍ਰਾਪਤ ਹੋਈਆਂ ਯੋਗ ਸਮੱਸਿਆਵਾਂ ਦਾ ਮੌਕੇ ਉਤੇ ਹੀ ਹੱਲ ਕੀਤਾ ਗਿਆ। ਉਪ ਮੰਡਲ ਮੈਜਿਸਟਰੇਟ ਰੂਪਨਗਰ ਵੱਲੋਂ ਜਿਹੜੇ ਮਾਮਲੇ ਕਿਸੇ ਕਾਰਨ ਬਕਾਇਆ ਰਹੇ ਉਨ੍ਹਾਂ ਨੂੰ ਸਮਾਂਬੱਧ ਸਮੇਂ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਨਾਇਬ ਤਹਿਸੀਲਦਾਰ ਰੂਪਨਗਰ ਸ. ਰਾਜਬੀਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਕਰਨ ਮਹਿਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਰਵਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੂਪਨਗਰ ਸ. ਰਵਿੰਦਰ ਸਿੰਘ, ਸਰਪੰਚ ਪਿੰਡ ਗੋਸਲਾਂ ਸ. ਰਣਵੀਰ ਸਿੰਘ ਬਬਲਾ, ਸਰਪੰਚ ਪਿੰਡ ਸੀਹੋਂ ਮਾਜਰਾ ਸ. ਹਰਮਨਜੀਤ ਸਿੰਘ, ਸਰਪੰਚ ਪਿੰਡ ਮੁਗਲ ਮਾਜਰੀ ਸ. ਹਰਪ੍ਰੀਤ ਸਿੰਘ, ਨੰਬਰਦਾਰ ਲਖਵੀਰ ਸਿੰਘ, ਸਾਬਕਾ ਸਰਪੰਚ ਪਿੰਡ ਗੋਸਲਾਂ ਗੁਰਚਰਨ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।
ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ਤਾ ਨਾਲ ਸਰਕਾਰੀ ਸੇਵਾਵਾਂ ਦੇਣ ਲਈ ਲਗਾਤਰ ਯਤਨਸ਼ੀਲ