ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ 


Placement camp at District Employment and Business Bureau Rupnagar today

Placement camp at District Employment and Business Bureau Rupnagar today
ਰੂਪਨਗਰ, 12 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ (ਆਈ ਏ ਐਸ) ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਇਸੇ ਲੜੀ ਤਹਿਤ ਮਿਤੀ 13 ਨਵੰਬਰ 2026 ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਸੁਖਮਨ ਮਾਨ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਦੋ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਇੰਟਰਵਿਊ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਹੈਲਥਕੈਪਸ ਇੰਡੀਆ ਲਿਮਟਿਡ ਕੰਪਨੀ ਵੱਲੋਂ ਹੈਲਪਰ ਦੀਆਂ 5 ਅਸਾਮੀਆਂ ਲਈ 10ਵੀਂ ਜਾਂ 12ਵੀਂ ਪਾਸ, 20 ਤੋਂ 35 ਸਾਲ ਉਮਰ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ 13,486 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਤੋਂ ਇਲਾਵਾ ਓਵਰਟਾਈਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕੈਮਿਸਟ ਦੀਆਂ 5 ਅਸਾਮੀਆਂ ਲਈ ਰਸਾਇਣ ਵਿਗਿਆਨ ਵਿੱਚ ਗ੍ਰੈਜੂਏਟ ਜਾਂ ਪੋਸਟ ਗ੍ਰੈਜੂਏਟ ਅਤੇ ਬੀ.ਫਾਰਮਾ ਜਾਂ ਬੀ.ਐੱਸ.ਸੀ. ਯੋਗਤਾ ਵਾਲੇ 20 ਤੋਂ 35 ਸਾਲ ਉਮਰ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ 17,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਇਸੇ ਤਰ੍ਹਾਂ ਆਪਰੇਟਰ ਦੀਆਂ 5 ਅਸਾਮੀਆਂ ਲਈ 10ਵੀਂ, 12ਵੀਂ, ਆਈ.ਟੀ.ਆਈ., ਡਿਪਲੋਮਾ ਜਾਂ ਗ੍ਰੈਜੂਏਟ ਯੋਗਤਾ ਵਾਲੇ 20 ਤੋਂ 35 ਸਾਲ ਉਮਰ ਦੇ ਉਮੀਦਵਾਰ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ 13,500 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਸਿਰਫ਼ ਪੁਰਸ਼ ਉਮੀਦਵਾਰ ਹੀ ਇੰਟਰਵਿਊ ਦੇ ਸਕਦੇ ਹਨ। ਇਨ੍ਹਾਂ ਨੌਕਰੀਆਂ ਦਾ ਸਥਾਨ ਪਿੰਡ ਫਤਿਹਪੁਰ, ਡਾਕਘਰ ਮਾਜਰਾ ਜੱਟਾਂ, ਜ਼ਿਲ੍ਹਾ ਐੱਸ.ਬੀ.ਐੱਸ. ਨਗਰ ਹੋਵੇਗਾ।
ਇਸ ਤੋਂ ਇਲਾਵਾ ਪਰਫੈਕਟ ਫੈਬਰੀਕੇਟਰਜ਼ ਐਂਡ ਇੰਜੀਨੀਅਰਜ਼ ਕੰਪਨੀ ਵੱਲੋਂ ਸੁਪਰਵਾਈਜ਼ਰ ਦੀਆਂ 5 ਅਸਾਮੀਆਂ ਲਈ 12ਵੀਂ ਜਾਂ ਗ੍ਰੈਜੂਏਟ ਅਤੇ ਮੁੱਢਲੀ ਕੰਪਿਊਟਰ ਜਾਣਕਾਰੀ ਰੱਖਣ ਵਾਲੇ 18 ਤੋਂ 45 ਸਾਲ ਉਮਰ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ 15,000 ਤੋਂ 20,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮਕੈਨੀਕਲ ਵਰਕਸ ਦੀਆਂ 20 ਅਸਾਮੀਆਂ ਲਈ 10ਵੀਂ, 12ਵੀਂ ਜਾਂ ਆਈ.ਟੀ.ਆਈ. (ਵੈਲਡਰ, ਫਿਟਰ) ਪਾਸ 18 ਤੋਂ 30 ਸਾਲ ਉਮਰ ਦੇ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ 13,500 ਤੋਂ 20,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਤੋਂ ਇਲਾਵਾ ਓਵਰਟਾਈਮ ਦਾ ਲਾਭ ਵੀ ਮਿਲੇਗਾ। ਓਵਰਟਾਈਮ ਸਮੇਤ ਤਨਖ਼ਾਹ 45,000 ਰੁਪਏ ਤੱਕ ਹੋ ਸਕਦੀ ਹੈ। ਇਨ੍ਹਾਂ ਅਸਾਮੀਆਂ ਲਈ ਵੀ ਸਿਰਫ਼ ਪੁਰਸ਼ ਉਮੀਦਵਾਰ ਹੀ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਯੋਗਤਾ ਅਨੁਸਾਰ ਇੰਟਰਵਿਊ ਵਿੱਚ ਭਾਗ ਲੈਣ। ਇੰਟਰਵਿਊ ਲਈ ਆਉਣ ਸਮੇਂ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ ਅਤੇ ਬਾਇਓਡਾਟਾ ਨਾਲ ਲੈ ਕੇ ਆਉਣ।
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Comment

Your email address will not be published. Required fields are marked *

Scroll to Top