ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ

ਰੂਪਨਗਰ, 22 ਅਗਸਤ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਲਗਾਏ ਜਾਂਦੇ ਹਫ਼ਤਾਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਕੈਂਪ ਅੱਜ 23 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।

 

ਇਸ ਕੈਂਪ ਸਬੰਧੀ ਜਾਣਕਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਰਿਲਾਇੰਸ ਨਿਪੁੰਨ ਲਿਮਿਟਡ ਕੰਪਨੀ ਵੱਲੋਂ ਡਿਵੈਲਪਮੈਂਟ ਮੈਨੇਜਰ ਦੀਆਂ 6 ਅਸਾਮੀਆਂ ਦੀ ਭਰਤੀ ਲਈ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਇੰਨਸ਼ੋਰੈਂਸ ਮੈਨੇਜਰ ਦੀਆਂ 20 ਅਸਾਮੀਆਂ ਲਈ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਡਿਵੈਲਪਮੈਂਟ ਮੈਨੇਜਰ ਦੀ ਅਸਾਮੀ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 2.40 ਲੱਖ ਤੋਂ 7 ਲੱਖ ਪ੍ਰਤੀ ਸਾਲ ਅਤੇ ਇੰਨਸ਼ੋਰੈਂਸ ਮੈਨੇਜਰ ਦੀ ਅਸਾਮੀ ਲਈ 1.80 ਲੱਖ ਰੁਪਏ ਸਲਾਨਾ ਤਨਖਾਹ ਮਿਲਣਯੋਗ ਹੋਵੇਗੀ। ਇਨ੍ਹਾਂ ਅਸਾਮੀਆਂ ਲਈ ਉਮਰ ਸੀਮਾ 25 ਤੋਂ 45 ਸਾਲ ਹੈ ਅਤੇ ਨੌਕਰੀ ਦਾ ਸਥਾਨ ਰੋਪੜ ਹੋਵੇਗਾ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਇਸਤਰੀ ਦੋਵੇਂ ਇੰਟਰਵਿਊ ਵਿੱਚ ਸ਼ਾਮਲ ਹੋ ਸਕਦੇ ਹਨ।

 

ਸ਼੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਨ੍ਹਾਂ ਪਲੇਸਮੈਂਟ ਕੈਂਪ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Comment

Your email address will not be published. Required fields are marked *

Scroll to Top