ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

Placement camp at MCC-cum-District Employment and Business Bureau Rupnagar today
Placement camp at MCC-cum-District Employment and Business Bureau Rupnagar today
ਰੂਪਨਗਰ, 21 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 22 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਗਿਆ।
ਇਸ ਮੌਕੇ ਪ੍ਰਭਜੋਤ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੇ.ਟੀ.ਐਮ ਕੰਪਨੀ ਵੱਲੋਂ ਫੀਲਡ ਸੇਲਜ਼ ਐਗਜ਼ੀਕਿਊਟਿਵ ਦੀਆਂ 25 ਅਸਾਮੀਆਂ ਦੀ ਭਰਤੀ ਲਈ ਦਸਵੀਂ ਤੋਂ ਗ੍ਰੈਜੂਏਟ ਪਾਸ 18 ਤੋਂ 35 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 21000+ ਪ੍ਰੋਤਸਾਹਨ ਮਿਲੇਗਾ। ਸੀਨੀਅਰ ਫੀਲਡ ਸੇਲਜ਼ ਐਗਜ਼ੀਕਿਊਟਿਵ ਦੀਆਂ 10 ਅਸਾਮੀਆਂ ਲਈ ਬਾਰਵੀਂ ਅਤੇ ਗ੍ਰੈਜੂਏਟ ਪਾਸ ਅਤੇ 1 ਸਾਲ ਦੇ ਸਬੰਧਤ ਕੰਮ ਦੇ ਤਜ਼ਰਬੇ ਵਾਲੇ 18 ਤੋਂ 45 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 26000+ ਪ੍ਰੋਤਸਾਹਨ ਪ੍ਰਤੀ ਮਹੀਨਾ ਮਿਲੇਗਾ। ਇੰਡੀਵੀਜ਼ੂਅਲ ਗਰੁੱਪ ਲੀਡਰ ਦੀਆਂ 10 ਅਸਾਮੀਆਂ ਲਈ ਬਾਰਵੀਂ ਤੋਂ ਗ੍ਰੈਜੂਏਟ ਪਾਸ 3 ਤੋਂ 4 ਸਾਲ ਦੇ ਸਬੰਧਤ ਕੰਮ ਦੇ ਤਜ਼ਰਬੇ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 31000/- + ਪ੍ਰੋਤਸਾਹਨ ਮਿਲੇਗਾ। ਇਸ ਕੈਂਪ ਵਿੱਚ ਮਰਦ/ਔਰਤ ਦੋਵੇਂ ਭਾਗ ਲੈ ਸਕਦੇ ਹਨ। ਨੌਕਰੀ ਕਰਨ ਦਾ ਸਥਾਨ ਰੂਪਨਗਰ/ਮੋਰਿੰਡਾ/ਕੁਰਾਲੀ ਹੈ। 
ਉਨ੍ਹਾਂ ਦੱਸਿਆ ਕਿ ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਵਿਖੇ ਸਵੇਰੇ 10:00 ਵਜੇ ਸਾਰੇ ਦਸਤਾਵੇਜਾਂ ਸਮੇਤ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ 01881-222104 ‘ਤੇ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top