ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

Placement camp today at District Employment and Business Bureau Rupnagar
Placement camp today at District Employment and Business Bureau Rupnagar

ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ

ਰੂਪਨਗਰ, 18 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਪਾਂ ਲੜੀ ਤਹਿਤ ਅਗਲਾ ਕੈਂਪ ਅੱਜ 19 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਮੰਗ ਪ੍ਰਾਪਤ ਹੋਈ ਹੈ।

ਉਨ੍ਹਾਂ ਵੱਲੋਂ ਅਸਾਮੀਆਂ ਬਾਰੇ ਜਾਣਕਾਰੀ ਦਿੱਤੀ ਗਈ ਕਿ ਇਸ ਕੈਂਪ ਵਿੱਚ ਚੈਕਮੇਟ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਸਕਿਓਰਿਟੀ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ ਬਾਰਵੀਂ ਅਤੇ ਗ੍ਰੈਜੂਏਸ਼ਨ ਪਾਸ, ਐਕਸ ਸਕਿਓਰਿਟੀ ਗਾਰਡ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ, ਲੇਡੀ ਗਾਰਡ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ, ਸਕਿਓਰਿਟੀ ਗਾਰਡ ਦੀਆਂ ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਯੋਗਤਾ ਵਾਲੇ, ਹਾਊਸ ਕੀਪਰ ਅਤੇ ਪੈਂਟਰੀ ਬੁਆਏ ਦੀ ਅਸਾਮੀ ਲਈ ਅੱਠਵੀਂ ਅਤੇ ਦਸਵੀਂ ਪਾਸ, ਡਰਾਈਵਰ ਦੀ ਅਸਾਮੀ ਲਈ 4 ਪਹੀਆ ਵਾਹਨ ਲਾਇਸੈਂਸ ਦੇ ਨਾਲ ਅੱਠਵੀਂ/ਦਸਵੀਂ/ਬਾਰਵੀਂ ਪਾਸ ਅਤੇ ਫਾਇਰਮੈਨ ਦੀ ਅਸਾਮੀ ਲਈ ਡਿਪਲੋਮਾ/ਡਿਗਰੀ ਇਨ ਫਾਇਰ ਐਂਡ ਸੇਫਟੀ ਵਿੱਦਿਅਕ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਕੈਂਪ ਵਿੱਚ 18 ਤੋਂ 45 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ।

ਸ.ਪ੍ਰਭਜੋਤ ਸਿੰਘ ਨੇ ਦੱਸਿਆ ਕਿ ਨੌਕਰੀ ਦਾ ਸਥਾਨ ਪੂਰੇ ਪੰਜਾਬ ਵਿੱਚ ਕੋਈ ਵੀ ਹੋ ਸਕਦਾ ਹੈ। ਇੰਟਰਵਿਊ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਸਕਿਓਰਿਟੀ ਸੁਪਰਵਾਈਜ਼ਰ ਦੀ ਅਸਾਮੀ ਤੇ 18,000/- ਤੋਂ 20,000/-, ਤਜਰਬੇਕਾਰ ਸਕਿਓਰਿਟੀ ਗਾਰਡ ਦੀ ਅਸਾਮੀ ਤੇ 17,500/- ਤੋਂ 19,500/-, ਸਕਿਓਰਿਟੀ ਗਾਰਡ ਦੀ ਅਸਾਮੀ ਤੇ ਤਨਖਾਹ 16,000/- ਤੋਂ 17,500/-, ਲੇਡੀ ਗਾਰਡ ਦੀ ਅਸਾਮੀ ਤੇ 15,500 ਤੋਂ 16,500/-, ਹਾਊਸ ਕੀਪਰ ਦੀ ਅਸਾਮੀ ਤੇ 10,500/- ਤੋਂ 13,500/-, ਪੈਂਟਰੀ ਬੁਆਏ ਦੀ ਅਸਾਮੀ ਤੇ 13500/- ਤੋਂ 15,000/-, ਡਰਾਈਵਰ ਦੀ ਅਸਾਮੀ ਤੇ 15,500/- ਤੋਂ 17,500/-, ਫਾਇਰਮੈਨ ਦੀ ਅਸਾਮੀ ਤੇ 13,500/- ਤੋਂ 15,500/-ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਸਾਰੀਆਂ ਅਸਾਮੀਆਂ ਲਈ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਉਪਲੱਬਧ ਹੋਵੇਗੀ। ਇਸ ਕੈਂਪ ਵਿੱਚ ਸ਼ਾਮਲ ਹੋਣ ਅਤੇ ਇੰਟਰਵਿਊ ਦੇਣ ਲਈ ਉਮੀਦਵਾਰ ਨੂੰ ਕੋਈ ਟੀ.ਏ ਜਾਂ ਡੀ.ਏ ਮਿਲਣਯੋਗ ਨਹੀਂ ਹੋਵੇਗਾ।

ਸ਼੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਨ੍ਹਾਂ ਪਲੇਸਮੈਂਟ ਕੈਂਪ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।

Placement camp today at District Employment and Business Bureau Rupnagar

Ropar Google News

Leave a Comment

Your email address will not be published. Required fields are marked *

Scroll to Top