ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ 

ਬੀ.ਐਲ.ਐਸ. ਇੰਟਰਨੈਸ਼ਨੈਲ ਪ੍ਰਾਈਵੇਟ ਲਿਮਿਟੇਡ ਵੱਲੋਂ ਆਧਾਰ ਓਪਰੇਟਰ ਦੀਆਂ 30 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ
ਰੂਪਨਗਰ, 20 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਕੱਲ 21 ਅਗਸਤ 2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਬੀ.ਐਲ.ਐਸ. ਇੰਟਰਨੈਸ਼ਨੈਲ ਪ੍ਰਾਈਵੇਟ ਲਿਮਿਟੇਡ ਵੱਲੋਂ ਆਧਾਰ ਓਪਰੇਟਰ ਦੀਆਂ 30 ਅਸਾਮੀਆਂ ਲਈ ਬਾਰਵੀਂ/ਗ੍ਰੈਜੂਏਟ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 13,000 (ਪੀ.ਐਫ ਅਤੇ ਈ.ਐਸ.ਆਈ. ਕਟੌਤੀ ਤੋਂ ਬਾਅਦ 10,200 ਰੁਪਏ) ਪ੍ਰਤੀ ਮਹੀਨਾ ਮਿਲਣਯੋਗ ਹੋਵੇਗਾ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੇ ਨੌਕਰੀ ਕਰਨ ਦਾ ਸਥਾਨ ਰੋਪੜ, ਮੋਰਿੰਡਾ, ਸ੍ਰੀ ਅਨੰਦਪੁਰਸਾਹਿਬ, ਨੰਗਲ, ਨੂਰਪੁਰਬੇਦੀ, ਝੱਜ ਅਤੇ ਸ੍ਰੀ ਚਮਕੌਰ ਸਾਹਿਬ ਹੋਵੇਗਾ ਅਤੇ ਇਸ ਕੈਂਪ ਵਿੱਚ ਪੁਰਸ਼ ਤੇ ਔਰਤਾਂ ਦੋਵੇਂ ਇੰਟਰਵਿਊ ਲਈ ਆ ਸਕਦੇ ਹਨ।
ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਆਧਾਰ ਓਪਰੇਟਰ ਦੀ ਅਸਾਮੀ ਲਈ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਦੀ ਉਮਰ ਸੀਮਾ 18 ਤੋਂ 35 ਸਾਲ ਹੈ।ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਇਸ ਕੈਂਪ ਵਿੱਚ ਸ਼ਾਮਲ ਹੋਣ ਅਤੇ ਇੰਟਰਵਿਊ ਦੇਣ ਲਈ ਉਮੀਦਵਾਰ ਨੂੰ ਕੋਈ ਟੀ.ਏ ਜਾਂ ਡੀ.ਏ ਮਿਲਣਯੋਗ ਨਹੀਂ ਹੋਵੇਗਾ।
ਸ਼੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਸ ਪਲੇਸਮੈਂਟ ਕੈਂਪ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066, ਫੇਸਬੁੱਕ, ਇੰਸਟਾਗਰਾਮ ਦੀ

Facebook click here ਆਈ.ਡੀ. dbee rupnagar ਤੇ ਸੰਪਰਕ ਕੀਤਾ ਜਾ ਸਕਦਾ ਹੈ।

 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ

Leave a Comment

Your email address will not be published. Required fields are marked *

Scroll to Top