ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਪਲੇਸਮੈਂਟ ਕੈਂਪ ਦੌਰਾਨ 13 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

During the placement camp organized at District Employment and Business Bureau, 13 candidates were selected for the job
During the placement camp organized at District Employment and Business Bureau, 13 candidates were selected for the job

ਰੂਪਨਗਰ, 17 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਲਗਾਏ ਕੈਂਪ ਦੌਰਾਨ 13 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 3 ਕੰਪਨੀਆਂ ਐਕਸਿਸ ਬੈਂਕ, ਸਵਰਾਜ ਮਾਜ਼ਦਾ ਇਸੁਜੂ ਅਤੇ ਮੈਟਲੋਨਿਕਸ ਨੇ ਭਾਗ ਲਿਆ। 

ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਐਕਸਿਸ ਬੈਂਕ ਵੱਲੋਂ ਬਿਜਨਸ ਡਿਵੈਲਪਮੈਂਟ ਐਗਜ਼ੀਕਿਊਟਿਵ (ਆਨ ਰੋਲ) ਦੀਆਂ ਅਸਾਮੀਆਂ ਲਈ ਗ੍ਰੇਜ਼ੂਏਸ਼ਨ ਅਤੇ ਪੋਸਟਗ੍ਰੈਜੂਏਸ਼ਨ ਪਾਸ 18 ਤੋਂ 28 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਸ ਅਸਾਮੀ ਤੇ ਚੁਣੇ ਗਏ ਉਮੀਦਵਾਰਾਂ ਨੂੰ 2.24 ਲੱਖ ਰੁਪਏ ਸਲਾਨਾ ਪੈਕੇਜ਼ ਮਿਲੇਗਾ। ਇਸ ਅਸਾਮੀ ਲਈ ਨੌਕਰੀ ਦਾ ਸਥਾਨ ਰੂਪਨਗਰ, ਮੋਹਾਲੀ ਅਤੇ ਚੰਡੀਗੜ੍ਹ ਹੋਵੇਗਾ। 

ਸਵਰਾਜ਼ ਮਾਜਦਾ ਇਸੂਜੂ ਕੰਪਨੀ ਵੱਲੋਂ ਫੀਲਡ ਇੰਸਪੈਕਟਰ-ਕਮ-ਅਸਿਸਟੈਂਟ ਸਕਿਓਰਿਟੀ ਅਫਸਰ ਦੀਆਂ ਅਸਾਮੀਆਂ ਲਈ ਬਾਰਵੀਂ ਪਾਸ ਸਾਬਕਾ ਫੌਜੀ ਅਤੇ 3 ਸਾਲ ਦਾ ਫੀਲਡ ਅਫਸਰ ਦਾ ਤਜ਼ਰਬਾ, ਉਮਰ 30 ਤੋਂ 45 ਸਾਲ ਦੀ ਦੇ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਇਸ ਅਸਾਮੀ ਤੇ ਚੁਣੇ ਗਏ ਉਮੀਦਵਾਰਾਂ ਨੂੰ 22000 ਰੁਪਏ ਤਨਖਾਹ ਮਿਲੇਗੀ। ਸੁਪਰਵਾਈਜ਼ਰ (ਐਕਸ ਸਰਵਿਸਮੈਨ) ਦੀ ਅਸਾਮੀ ਲਈ 18 ਤੋਂ 45 ਸਾਲ ਦੇ ਸਾਬਕਾ ਫੌਜੀਆਂ ਦੀ ਇੰਟਰਵਿਊ ਲਈ ਗਈ। ਇਸ ਅਸਾਮੀ ਦੀ ਤਨਖਾਹ 12,231 ਰੁਪਏ ਮਹੀਨਾ ਹੈ। ਸੁਪਰਵਾਈਜ਼ਰ ਸਿਵਲ ਦੀ ਅਸਾਮੀ ਲਈ ਬਾਰਵੀਂ ਪਾਸ ਅਤੇ 3 ਸਾਲ ਦੇ ਤਜ਼ਰਬੇ ਦੀ ਮੰਗ ਕੀਤੀ ਗਈ ਸੀ ਅਤੇ ਫਾਇਰੈਮਨ ਦੀ ਅਸਾਮੀ ਲਈ ਡਿਪਲੋਮਾ ਫਾਇਰਮੈਨ ਅਤੇ 1 ਸਾਲ ਦੇ ਤਜ਼ਰਬੇ ਦੀ ਮੰਗ ਕੀਤੀ ਗਈ ਸੀ। ਇਸ ਅਸਾਮੀ ਲਈ ਚੁਣੇ ਗਏ ਉਮੀਦਵਾਰਾਂ ਨੂੰ 11,419/- ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। 

ਮੈਟਲੋਨਿਕਸ ਕੰਪਨੀ ਵੱਲੋਂ ਮਿਗ ਵੈਲਡਰ, ਫਿਟਰ, ਗਰਾਂਈਡਰ ਦੀਆਂ ਅਸਾਮੀਆਂ ਲਈ ਆਈ.ਟੀ.ਆਈ/ਡਿਪਲੋਮੇ ਦੀ ਮੰਗ ਕੀਤੀ ਗਈ ਸੀ। ਮਿਗ ਵੈਲਡਰ ਦੀ ਅਸਾਮੀ ਲਈ ਚੁਣੇ ਗਏ ਉਮੀਦਵਾਰਾਂ ਨੂੰ 16000 ਤੋਂ 18000 ਰੁਪਏ ਪ੍ਰਤੀ ਮਹੀਨਾ, ਫਿਟਰ ਦੀ ਅਸਾਮੀ ਤੇ 15000 ਤੋਂ 18000 ਰੁਪਏ ਪ੍ਰਤੀ ਮਹੀਨਾ ਅਤੇ ਗਰਾਂਈਡਰ ਦੀ ਅਸਾਮੀ ਤੇ 11000 ਤੋਂ 13000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। 

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 23 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 13 ਉਮੀਦਵਾਰਾਂ ਦੀ ਚੋਣ ਕਰ ਲਈ ਗਈ।

ਬਲਾਕ ਮਿਸ਼ਨ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਵੱਖ-ਵੱਖ ਹੁਨਰ ਵਿਕਾਸ ਸਕੀਮਾਂ ਤਹਿਤ ਸਰਕਾਰ ਵੱਲੋਂ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਜੇਕਰ ਕੋਈ ਪ੍ਰਾਰਥੀ ਸਰਕਾਰ ਦੀਆਂ ਮੁਫ਼ਤ ਹੁਨਰ ਵਿਕਾਸ ਟ੍ਰੇਨਿੰਗ ਸਕੀਮਾਂ ਦਾ ਲਾਭ ਲੈਣ ਦਾ ਚਾਹਵਾਨ ਹੈ ਤਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਆਪਣਾ ਨਾਮ ਰਜਿਸਟਰ ਕਰਵਾ ਸਕਦਾ ਹੈ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਪਲੇਸਮੈਂਟ ਕੈਂਪ ਦੌਰਾਨ 13 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

Leave a Comment

Your email address will not be published. Required fields are marked *

Scroll to Top