ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ

Prem Kumar Mittal takes charge as District Education Officer (DEO)
Prem Kumar Mittal takes charge as District Education Officer (SE)

ਰੂਪਨਗਰ, 3 ਮਾਰਚ: ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਅੱਜ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ। ਸਿੱਖਿਆ ਵਿਭਾਗ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਜੀ ਆਇਆਂ ਕਿਹਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ ਕਿ ਉਹ ਜ਼ਿਲ੍ਹਾ ਰੂਪਨਗਰ ਵਿੱਚ ਸੈਕੰਡਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਅਤੇ ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰ ਸੰਭਵ ਯਤਨ ਕਰਨਗੇ ਤਾਂ ਜੋ ਰੂਪਨਗਰ ਜ਼ਿਲ੍ਹਾ ਸੂਬੇ ਵਿੱਚੋਂ ਮੋਹਰੀ ਜ਼ਿਲ੍ਹਾ ਬਣ ਸਕੇ। 

ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਜ਼ਿਲ੍ਹੇ ਵਿੱਚ ਜਿਲ੍ਹਾ ਸਿੱਖਿਆ ਅਫਸਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਜਿਸ ਸਦਕਾ ਉਹ ਜ਼ਿਲ੍ਹੇ ਵਿਚ ਸਿੱਖਿਆ ਦੇ ਖੇਤਰ ਵਿੱਚ ਰਹਿ ਰਹੀਆਂ ਖਾਮੀਆਂ ਨਾਲ ਚੰਗੀ ਤਰ੍ਹਾਂ ਜਾਣੂ ਹਨ, ਜਿਨਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਸ. ਸੁਰਿੰਦਰਪਾਲ ਸਿੰਘ, ਜ਼ਿਲਾ ਸਪੋਰਟਸ ਕੋਆਰਡੀਨੇਟਰ ਸਰਨਜੀਤ ਕੌਰ ਤੇ ਹੋਰ ਕਰਮਚਾਰੀ ਹਾਜ਼ਰ ਸਨ।

District Rupnagar Google News 

Study Material 

Leave a Comment

Your email address will not be published. Required fields are marked *

Scroll to Top