Home - Ropar News - ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ Leave a Comment / By Dishant Mehta / December 18, 2024 Providing quality education to children in villages is our first priority: Deputy Commissionerਰੂਪਨਗਰ, 18 ਦਸੰਬਰ: ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਯਕੀਨੀ ਤੌਰ ਉਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ਼ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਪੁਰਖਾਲੀ ਦੇ ਸਰਕਾਰੀ ਸਕੂਲ ਅਤੇ ਆਂਗਣਵੜੀ ਸੈਂਟਰਾਂ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ ਹੈ। ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਸਕੂਲ ਦੇ ਬੱਚਿਆਂ ਨਾਲ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਸਵਾਲ-ਜਵਾਬ ਵੀ ਕੀਤੇ ਗਏ। ਇਸ ਮੌਕੇ ਛੋਟੀ ਉਮਰ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਵਲੋਂ ਹਿਸਾਬ, ਅੰਗਰੇਜ਼ੀ ਅਤੇ ਹਿੰਦੀ ਸਬੰਧੀ ਪੁੱਛੇ ਗਏ ਸਵਾਲਾਂ ਦੇ ਪੂਰੇ ਆਤਮ-ਵਿਸ਼ਵਾਸ ਨਾਲ਼ ਜਵਾਬ ਦਿੱਤੇ ਜਿਸ ਉਪਰੰਤ ਡਿਪਟੀ ਕਮਿਸ਼ਨਰ ਨੇ ਤਸੱਲੀ ਪ੍ਰਗਟ ਕਰਦੇ ਹੋਏ ਅਧਿਆਪਕਾਂ ਦੀ ਪ੍ਰਸੰਸਾ ਵੀ ਕੀਤੀ।ਉਨ੍ਹਾਂ ਵੱਲੋਂ ਸਕੂਲ ਦੇ ਸਟਾਫ ਦੇ ਨਾਲ ਗੱਲਬਾਤ ਵੀ ਕੀਤੀ ਗਈ ਤੇ ਸਕੂਲ ਸਟਾਫ ਨੂੰ ਹੋਣ ਵਾਲੀਆਂ ਮੁਸ਼ਕਲਾਂ ਸਬੰਧੀ ਵੀ ਜਾਣਕਾਰੀ ਲਈ ਗਈ ਅਤੇ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਚ ਸਮੇਂ ਸਿਰ ਡਿਊਟੀ ਤੇ ਪੁੱਜਿਆ ਜਾਵੇ ਅਤੇ ਆਪਣੇ ਫਰਜ਼ਾਂ ਨੂੰ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਨਿਭਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਦੇ ਮਿੱਡ ਡੇਅ ਮੀਲ ਦੀ ਜਾਂਚ ਵੀ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੋਸ਼ਟਿਕ ਭੋਜਨ ਰੋਜ਼ਾਨਾ ਮੁਹੱਈਆ ਕਰਵਾਉਣ ਦੀ ਹਦਾਇਤ ਵੀ ਕੀਤੀ।ਉਨ੍ਹਾਂ ਪਿੰਡ ਪੁਰਖਾਲੀ ਦੇ ਆਂਗਣਵਾੜੀ ਸੈਂਟਰ ਵਿਖੇ ਰਜਿਸਟਰਾਂ ਦੇ ਰਿਕਾਰਡ ਦੀ ਚੈਕਿੰਗ ਕੀਤੀ ਅਤੇ ਬੱਚਿਆਂ ਨੂੰ ਮਿਲਣ ਵਾਲਿਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਂਗਣਵਾੜੀ ਸੈਂਟਰ ਵਿਖੇ ਰਜਿਸਟਰ ਸਾਰੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੀ ਸਮੀਖਿਆ ਤੈਅ ਮਾਪਦੰਡਾਂ ਅਨੁਸਾਰ ਰਿਕਾਰਡ ਕੀਤੀ ਜਾਵੇ ਅਤੇ ਬੱਚਿਆਂ ਨੂੰ ਨਿਰਧਾਰਿਤ ਪੌਸ਼ਟਿਕ ਭੋਜਨ ਦੀ ਖੁਰਾਕ ਜ਼ਰੂਰ ਦਿੱਤੀ ਜਾਵੇ। Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta