ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ

Providing quality education to children in villages is our first priority: Deputy Commissioner
Providing quality education to children in villages is our first priority: Deputy Commissioner

ਰੂਪਨਗਰ, 18 ਦਸੰਬਰ: ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਯਕੀਨੀ ਤੌਰ ਉਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ਼ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਪੁਰਖਾਲੀ ਦੇ ਸਰਕਾਰੀ ਸਕੂਲ ਅਤੇ ਆਂਗਣਵੜੀ ਸੈਂਟਰਾਂ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। 

Providing quality education to children in villages is our first priority: Deputy Commissioner

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ ਹੈ। 

ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਸਕੂਲ ਦੇ ਬੱਚਿਆਂ ਨਾਲ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਸਵਾਲ-ਜਵਾਬ ਵੀ ਕੀਤੇ ਗਏ। ਇਸ ਮੌਕੇ ਛੋਟੀ ਉਮਰ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਵਲੋਂ ਹਿਸਾਬ, ਅੰਗਰੇਜ਼ੀ ਅਤੇ ਹਿੰਦੀ ਸਬੰਧੀ ਪੁੱਛੇ ਗਏ ਸਵਾਲਾਂ ਦੇ ਪੂਰੇ ਆਤਮ-ਵਿਸ਼ਵਾਸ ਨਾਲ਼ ਜਵਾਬ ਦਿੱਤੇ ਜਿਸ ਉਪਰੰਤ ਡਿਪਟੀ ਕਮਿਸ਼ਨਰ ਨੇ ਤਸੱਲੀ ਪ੍ਰਗਟ ਕਰਦੇ ਹੋਏ ਅਧਿਆਪਕਾਂ ਦੀ ਪ੍ਰਸੰਸਾ ਵੀ ਕੀਤੀ।

ਉਨ੍ਹਾਂ ਵੱਲੋਂ ਸਕੂਲ ਦੇ ਸਟਾਫ ਦੇ ਨਾਲ ਗੱਲਬਾਤ ਵੀ ਕੀਤੀ ਗਈ ਤੇ ਸਕੂਲ ਸਟਾਫ ਨੂੰ ਹੋਣ ਵਾਲੀਆਂ ਮੁਸ਼ਕਲਾਂ ਸਬੰਧੀ ਵੀ ਜਾਣਕਾਰੀ ਲਈ ਗਈ ਅਤੇ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਚ ਸਮੇਂ ਸਿਰ ਡਿਊਟੀ ਤੇ ਪੁੱਜਿਆ ਜਾਵੇ ਅਤੇ ਆਪਣੇ ਫਰਜ਼ਾਂ ਨੂੰ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਨਿਭਾਇਆ ਜਾਵੇ। 

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਦੇ ਮਿੱਡ ਡੇਅ ਮੀਲ ਦੀ ਜਾਂਚ ਵੀ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੋਸ਼ਟਿਕ ਭੋਜਨ ਰੋਜ਼ਾਨਾ ਮੁਹੱਈਆ ਕਰਵਾਉਣ ਦੀ ਹਦਾਇਤ ਵੀ ਕੀਤੀ।

ਉਨ੍ਹਾਂ ਪਿੰਡ ਪੁਰਖਾਲੀ ਦੇ ਆਂਗਣਵਾੜੀ ਸੈਂਟਰ ਵਿਖੇ ਰਜਿਸਟਰਾਂ ਦੇ ਰਿਕਾਰਡ ਦੀ ਚੈਕਿੰਗ ਕੀਤੀ ਅਤੇ ਬੱਚਿਆਂ ਨੂੰ ਮਿਲਣ ਵਾਲਿਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਂਗਣਵਾੜੀ ਸੈਂਟਰ ਵਿਖੇ ਰਜਿਸਟਰ ਸਾਰੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੀ ਸਮੀਖਿਆ ਤੈਅ ਮਾਪਦੰਡਾਂ ਅਨੁਸਾਰ ਰਿਕਾਰਡ ਕੀਤੀ ਜਾਵੇ ਅਤੇ ਬੱਚਿਆਂ ਨੂੰ ਨਿਰਧਾਰਿਤ ਪੌਸ਼ਟਿਕ ਭੋਜਨ ਦੀ ਖੁਰਾਕ ਜ਼ਰੂਰ ਦਿੱਤੀ ਜਾਵੇ। 

Ropar Google News 

Leave a Comment

Your email address will not be published. Required fields are marked *

Scroll to Top