ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

17 ਜਨਵਰੀ ਤੱਕ ਕਰਵਾਈ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ : ਜ਼ਿਲ੍ਹਾ ਚੋਣ ਅਫ਼ਸਰ
Online competition under Punjab Election Quiz-2025 on January 19
Online competition under Punjab Election Quiz-2025 on January 19
ਰੂਪਨਗਰ, 30 ਦਸੰਬਰ: ਲੋਕਤੰਤਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁੱਖ ਚੋਣ ਅਫ਼ਸਰ, ਪੰਜਾਬ ਦੁਆਰਾ ’15ਵੇਂ ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਚੋਣ ਕੁਇੱਜ਼-2025‘ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ‘ਪੰਜਾਬ ਚੋਣ ਕੁਇੱਜ਼-2025’ ਆਨਲਾਈਨ ਅਤੇ ਆਫ਼ਲਾਈਨ ਦੋਵਾਂ ਢੰਗਾਂ ਨਾਲ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ 17 ਜਨਵਰੀ, 2025 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਚੋਣ ਕੁਇੱਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ ਅਤੇ ਰਾਜ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਹੋਵੇਗਾ। 
ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪਹਿਲੇ ਗੇੜ ’ਚ ਜੇਤੂਆਂ ਦੀ ਪਛਾਣ ਜ਼ਿਲ੍ਹਾ ਪੱਧਰ ‘ਤੇ ਆਨਲਾਈਨ ਮੁਕਾਬਲੇ ਤਹਿਤ ਕੀਤੀ ਜਾਵੇਗੀ ਤੇ ਅੰਤਿਮ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ ਹੋਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਚੋਣ ਕੁਇਜ਼-2025 ਲਈ ਆਨਲਾਈਨ ਰਜਿਸਟ੍ਰੇਸ਼ਨ https://Punjab.indiastatquiz.com ‘ਤੇ ਕੀਤੀ ਜਾ ਸਕਦੀ ਹੈ । ਮੁਕਾਬਲੇ ’ਚ ਹਿੱਸਾ ਲੈਣ ਲਈ ਵੋਟਰ ਸ਼ਨਾਖ਼ਤੀ ਕਾਰਡ, ਆਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾਂ ਕਰਵਾਇਆ ਜਾ ਸਕਦਾ ਹੈ। 
ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਪੱਧਰ ‘ਤੇ ਜੇਤੂਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ ਜਿਸ ’ਚ ਪਹਿਲਾ ਜੇਤੂ ਨੂੰ ਇੱਕ ਵਿੰਡੋਜ਼ ਲੈਪਟਾਪ, ਦੂਜੇ ਜੇਤੂ ਨੂੰ ਐਂਡਰਾਇਡ ਟੈਬਲੇਟ, ਤੀਜਾ ਜੇਤੂ ਨੂੰ ਇੱਕ ਸਮਾਰਟ ਵਾਚ ਤੇ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਟੌਪਰ ਲਈ ਇੱਕ ਸਮਾਰਟਫੋਨ ਸ਼ਾਮਲ ਹਨ ਅਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਪ੍ਰਾਪਤ ਹੋਵੇਗਾ । ਉਨ੍ਹਾਂ ਨੌਜਵਾਨ ਵੋਟਰਾਂ ਨੂੰ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਕੁਇੱਜ਼ ਮੁਕਾਬਲੇ ’ਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।

Study Material 2024-25

Ropar News 

Ropar Google News 

Leave a Comment

Your email address will not be published. Required fields are marked *

Scroll to Top