ਪੰਜਾਬ ਸਰਕਾਰ ਵੱਲੋਂ 7 ਜਨਵਰੀ 2026 ਤੱਕ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Punjab government announces holiday in schools till January 7, 2026

 

ਚੰਡੀਗੜ੍ਹ, 31 ਦਸੰਬਰ 2025: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਲਈ ਮਹੱਤਵਪੂਰਨ ਹੁਕਮ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਪੰਜਾਬ ਰਾਜ ਵਿੱਚ ਵੱਧ ਰਹੀ ਠੰਡ ਅਤੇ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਮਿਤੀ 07 ਜਨਵਰੀ 2026 (ਬੁੱਧਵਾਰ) ਤੱਕ ਸਾਰੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਰਹੇਗੀ।

Punjab government announces holiday in schools till January 7, 2026

ਇਹ ਹੁਕਮ ਸਮੂਹ ਸਰਕਾਰੀ,ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਸਾਰੇ ਸਕੂਲੀ ਅਦਾਰਿਆਂ ‘ਤੇ ਲਾਗੂ ਹੋਵੇਗਾ। 

ਵਿਭਾਗ ਨੇ ਇਹ ਵੀ ਦੱਸਿਆ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਸਾਰੇ ਸਬੰਧਤ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

 

Leave a Comment

Your email address will not be published. Required fields are marked *

Scroll to Top