Punjab Government committed to making the education sector strong in every aspect and up to date – Harjot Bains
ਕੀਰਤਪੁਰ ਸਾਹਿਬ 27 ਮਈ : ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆ ਕਿਹਾ ਕਿ ਰਾਜ ਸਰਕਾਰ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਵਚਨਬੱਧ ਹੈ।
ਸਿੱਖਿਆ ਮੰਤਰੀ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਭਗਵਾਲਾ, ਸਰਕਾਰੀ ਮਿਡਲ ਸਕੂਲ ਭਗਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਹਿਦਲੀ ਖੁਰਦ , ਸਰਕਾਰੀ ਪ੍ਰਾਇਮਰੀ ਸਕੂਲ ਕਾਹੀਵਾਲ, ਸਰਕਾਰੀ ਪ੍ਰਾਇਮਰੀ ਸਕੂਲ ਸਮਲਾਹ, ਸਰਕਾਰੀ ਸੀਨੀ.ਸੈਕੰ.ਸਕੂਲ ਸਮਲਾਹ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਨਾ ਸਿਰਫ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ ਸਗੋਂ ਸਿੱਖਿਆ ਦੇ ਪੱਧਰ ਵਿਚ ਵੱਡੇ ਸੁਧਾਰਾਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਵਿਚ ਟਰੇਨਿੰਗ ਪ੍ਰਦਾਨ ਕਰਵਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਸਿੱਖਿਆ ਦੇ ਨਕਸ਼ੇ ’ਤੇ ਸ਼ਾਨਦਾਰ ਢੰਗ ਨਾਲ ਉਭਰ ਰਿਹਾ ਹੈ।