70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ


Punjab Launches Online Portal for Shooting Results of 70th Punjab State Inter-District School Games for the First Time, 70th Punjab State School Games, 70th Punjab State Inter-District School Games, Shooting Competition 2026, Online Results Portal, Punjab School Games Results, Shooting Results Punjab, School Sports Punjab, Punjab Education Department, Punjab Sports News, School Education Punjab, Digital Results Portal, Inter-District School Games, Punjab Government, Rupnagar News, Ropar News, Punjab News

Punjab Launches Online Portal for Shooting Results of 70th Punjab State Inter-District School Games for the First Time

ਖਿਡਾਰੀ ਹੁਣ ਮੈਚ ਮੁਕੰਮਲ ਹੋਣ ਉਪਰੰਤ ਘਰ ਬੈਠੇ ਹੀ ਦੇਖ ਸਕਣਗੇ ਆਪਣੇ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੇ ਨਤੀਜੇ
ਰੂਪਨਗਰ : ਜ਼ਿਲ੍ਹਾ ਰੂਪਨਗਰ ਦੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਬੀਤੇ ਦਿਨ ਤੋਂ ਸ਼ੁਰੂ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਦੇ ਡਾਇਰੈਕਟਰ ਸ. ਸੁਖਜਿੰਦਰ ਸਿੰਘ ਵੱਲੋਂ ਜਾਰੀ ਕੀਤਾ ਗਿਆ।
ਇਹ ਉਪਰਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਦੀ ਅਗਵਾਈ ਹੇਠ ਸਟੇਟ ਐਵਾਰਡੀ ਸ. ਨਰਿੰਦਰ ਸਿੰਘ ਬੰਗਾ ਦੇ ਯਤਨਾਂ ਅਤੇ ਅਣਥੱਕ ਮਿਹਨਤ ਦਾ ਨਤੀਜਾ ਹੈ।
ਸਕੂਲੀ ਖੇਡਾਂ ਦੇ ਖੇਤਰ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਖਿਡਾਰੀ ਆਪਣਾ ਮੁਕਾਬਲਾ ਮੁਕੰਮਲ ਹੋਣ ਉਪਰੰਤ ਘਰ ਬੈਠੇ ਹੀ ਆਪਣੇ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੇ ਨਤੀਜੇ ਦੇਖ ਸਕਣਗੇ। ਇਸ ਪੋਰਟਲ ਰਾਹੀਂ ਵੱਖ-ਵੱਖ ਮੁਕਾਬਲਿਆਂ ਦੀ ਦਰਜਾਬੰਦੀ ਵੀ ਦੇਖੀ ਜਾ ਸਕੇਗੀ, ਜਿਸ ਨਾਲ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਨਤੀਜਿਆਂ ਸਬੰਧੀ ਜਾਣਕਾਰੀ ਆਸਾਨੀ ਨਾਲ ਮਿਲ ਸਕੇਗੀ।
ਇਸ ਮੌਕੇ ਅਕੈਡਮੀ ਦੇ ਡਾਇਰੈਕਟਰ ਸ. ਸੁਖਜਿੰਦਰ ਸਿੰਘ ਨੇ ਕਿਹਾ ਕਿ ਸਾਰੇ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਇਸ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਪੋਰਟਲ ਜਾਰੀ ਹੋਣ ਨਾਲ ਕੋਚਾਂ ਅਤੇ ਮਾਪਿਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਨੇ ਇਸ ਨਿਵੇਕਲੀ ਪਹਿਲ ਲਈ ਸ. ਨਰਿੰਦਰ ਸਿੰਘ ਬੰਗਾ ਦਾ ਧੰਨਵਾਦ ਕੀਤਾ ਅਤੇ ਇਸ ਉਪਰਾਲੇ ਵਿੱਚ ਸਹਿਯੋਗ ਦੇਣ ਲਈ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਸ. ਕੁਲਦੀਪ ਸਿੰਘ ਆਬਜ਼ਰਵਰ, ਮੈਡਮ ਵੀਰਪਾਲ ਕੌਰ ਪਟਿਆਲਾ, ਸ. ਅੰਮ੍ਰਿਤਪਾਲ ਸਿੰਘ, ਸ੍ਰੀ ਅਸ਼ੀਸ਼ ਕੁਮਾਰ ਗਗਨੇਜਾ ਅਤੇ ਸ. ਗੁਰਦਿਆਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top