
ਪਿਛਲੇ ਕਈ ਦਿਨਾਂ ਤੋਂ ਪੰਜਾਬ ਭਰ ਵਿੱਚ ਹੋ ਰਹੇ ਭਾਰੀ ਮੀਂਹ ਕਾਰਨ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣੇ ਅਧਿਕਾਰਿਕ ਫੇਸਬੁੱਕ ਪੇਜ ਰਾਹੀਂ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ 27 ਅਗਸਤ ਤੋਂ 30 ਅਗਸਤ 2025 ਤੱਕ ਬੰਦ ਰਹਿਣਗੇ।