Punjab Schools Get Modern Boost: NSQF Lab Opens in Gardale School

ਗਰਦਲੇ/ਰੂਪਨਗਰ, 18 ਅਪ੍ਰੈਲ 2026: ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਐਨ ਐਸ ਕਿਉ ਐਫ (NSQF) ਲੈਬ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਸ ਮੌਕੇ ‘ਤੇ ਸ਼੍ਰੀ ਕਮਿੱਕਰ ਸਿੰਘ ਡਾਢੀ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਨੇ ਸਕੂਲ ਵਿੱਚ ਹੋਏ ਵਿਕਾਸ ਕਾਰਜਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਜੀ ਦੀ ਲਗਾਤਾਰ ਮਿਹਨਤ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਤੇਜ਼ੀ ਨਾਲ ਬਦਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਆਮ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਤਸ਼ਾਹ ਨਾਲ ਅੱਗੇ ਆ ਰਹੇ ਹਨ।
ਇਸ ਸਮਾਗਮ ਵਿੱਚ ਹਲਕਾ ਸਿੱਖਿਆ ਕੋਆਰਡੀਨੇਟਰ ਸਰਦਾਰ ਦਇਆ ਸਿੰਘ, ਡਿਪਟੀ ਡੀਈਓ ਸਰਦਾਰ ਇੰਦਰਜੀਤ ਸਿੰਘ, ਸਕੂਲ ਇੰਚਾਰਜ ਰਜਿੰਦਰ ਕੌਰ, ਗਿਆਨ ਚੰਦ, ਨਰਿੰਦਰ ਸੈਣੀ, ਸਕੂਲ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਕਮਲਜੀਤ ਸਿੰਘ, ਦਿਸ਼ਾਂਤ ਮਹਿਤਾ, ਸਰਪੰਚ ਗਰਦਲੇ, ਸਰਪੰਚ ਗਾਜੀਪੁਰ, ਵਿਦਿਆਰਥੀਆਂ ਦੇ ਮਾਪੇ ਅਤੇ ਸਮੂਹ ਸਟਾਫ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।
















