“Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ

Punjab Sikhiya Kranti” brings changes in almost every government school in the state – Education Minister
"Punjab Sikhiya Kranti" brings changes in almost every government school in the state - Education Minister Harjot Singh Bains
ਸ੍ਰੀ ਅਨੰਦਪੁਰ ਸਾਹਿਬ, 24 ਮਈ: ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਲਈ ਬਹੁਤ ਗੰਭੀਰ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ 212 ਸਰਕਾਰੀ ਸਕੂਲਾਂ ਦੀ ਲਗਭਗ 100 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਨੁਹਾਰ ਬਦਲ ਰਹੀ ਹੈ। ਸਾਡੇ ਸਰਕਾਰੀ ਸਕੂਲ ਮਾਡਲ ਤੇ ਕਾਨਵੈਂਟ ਸਕੂਲਾਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਰਹੇ ਹਨ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜ ਨਾ ਸਿਰਫ਼ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨਗੇ ਬਲਕਿ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਵੀ ਮੱਦਦ ਕਰਨਗੇ। ਸਿੱਖਿਆ ਖੇਤਰ ਵਿੱਚ ਸੁਧਾਰ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਏਗਾ ਅਤੇ ਇਹ ਸੂਬੇ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਵੇਗਾ। 
        "Punjab Sikhiya Kranti" brings changes in almost every government school in the state - Education Minister
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਨੇ ਸਰਕਾਰੀ ਸਕੂਲ ਝਿੰਜੜੀ ਵਿੱਚ ਨਵੀਨੀਕਰਨ 10.57 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਬੱਢਲ ਲੋਅਰ ਵਿੱਚ ਰਿਪੇਅਰ 4.55 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਨਿੱਕੂਵਾਲ ਵਿੱਚ ਕਲਾਸਰੂਮ ਤੇ ਰਿਪੇਅਰ 12.62 ਲੱਖ ਰੁਪਏ, ਸਰਕਾਰੀ ਮਿਡਲ ਸਕੂਲ ਨਿੱਕੂਵਾਲ ਵਿੱਚ ਚਾਰਦੀਵਾਰੀ ਤੇ 1.75 ਲੱਖ , ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਵਿੱਚ ਰਿਪੇਅਰ ਤੇ ਚਾਰਦੀਵਾਰੀ 31.06 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਲੋਦੀਪੁਰ ਵਿੱਚ ਹੋਲੀਸਟਿਕ ਪਲਾਨ ਤੇ ਰਿਪੇਅਰ ਲਈ 26.58 ਲੱਖ ਰੁਪਏ, ਸਰਕਾਰੀ ਮਿਡਲ ਸਕੂਲ ਲੋਦੀਪੁਰ ਵਿੱਚ ਚਾਰਦੀਵਾਰੀ 7 ਲੱਖ ਰੁਪਏ ਤੇ ਸਰਕਾਰੀ ਪ੍ਰਾਇਮਰੀ ਸਕੂਲ ਮਟੋਰ ਨਵੇ ਕਲਾਸ ਰੂਮ ਤੇ ਰਿਪੇਅਰ 12.28 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਨੇ ਵਿਦਿਆਰਥੀਆਂ, ਮਾਪਿਆ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਸਰਕਾਰੀ ਸਕੂਲਾਂ ਵਿਚ ਕਰਵਾਈਆਂ ਸੱਭਿਆਚਾਰਕ ਪੇਸ਼ਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾ ਮਾਰ ਰਹੇ ਹਨ, ਖੇਡਾਂ ਦੇ ਖੇਤਰ ਵਿਚ ਵੀ ਜਿਕਰਯੋਗ ਪ੍ਰਾਪਤੀਆਂ ਹੋਈਆਂ ਹਨ।

 

ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵੱਲ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ।
"Punjab Sikhiya Kranti" brings changes in almost every government school in the state - Education Minister
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਾ ਦੇਣ ਕਾਰਨ ਸੂਬੇ ਵਿੱਚ ਵੱਡੀ ਪੱਧਰ ’ਤੇ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰ ਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਪਰ ਇਸ ਸਰਕਾਰ ਵੱਲੋਂ ਤਿੰਨ ਸਾਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਾ ਮਿਸਾਲ ਤਬਦੀਲੀਆਂ ਸਦਕਾ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ। 
ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਪੜ੍ਹਾਈ ਲਈ ਢੁੱਕਵਾਂ ਮਾਹੌਲ ਵਿਦਿਆਰਥੀਆਂ ਲਈ ਬਹੁਤ ਹੀ ਮਦਦਗਾਰ ਸਾਬਿਤ ਹੋਵੇਗਾ।
ਇਸ ਮੌਕੇ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੋਂਸਲ, ਸੁਰਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਸੁਨੀਲ ਅਡਵਾਲ, ਅਭੀਜੀਤ ਸਿੰਘ ਅਲੈਕਸ, ਦਵਿੰਦਰ ਸਿੰਘ ਸ਼ੰਮੀ ਬਰਾਰੀ (ਦੋਵੇਂ ਏਰੀਆ ਕੁਆਰਡੀਨੇਟਰ), ਬਾਬੂ ਰਾਮ ਸਰਪੰਚ, ਨਰਿੰਦਰ ਸਿੰਘ, ਤੇਲੂ ਰਾਮ ਪੰਚ, ਨਵਪ੍ਰੀਤ ਕੌਰ ਸਰਪੰਚ, ਕੁਲਵਿੰਦਰ ਸਿੰਘ, ਬਲਜੀਤ ਕੌਰ, ਭੋਲੀ ਦੇਵੀ ਪੰਚ, ਨੀਲਮ ਸ਼ਰਮਾ ਸਰਪੰਚ, ਜਸਵੀਰ ਸਿੰਘ, ਸ਼ੇਰ ਸਿੰਘ ਪੰਚ, ਸੋਹਣ ਸਿੰਘ ਬਲਾਕ ਪ੍ਰਧਾਨ, ਅਵਤਾਰ ਸਿੰਘ, ਮੋਹਣ ਸਿੰਘ ਪੰਚ, ਕਮਲਜੀਤ ਸਿੰਘ, ਮਨਜੀਤ ਕੌਰ ਸਰਪੰਚ, ਕਿਸ਼ਨ ਸਿੰਘ ਪੰਚ, ਮੇਅਰ ਸਿੰਘ, ਪਰਮਜੀਤ ਸਿੰਘ ਪੰਚ, ਮਨੋਜ ਕੁਮਾਰ, ਕੁਲਦੀਪ ਸਿੰਘ ਅਦਿ ਹਾਜ਼ਰ ਸਨ।

 District Ropar News 

Watch on facebook 

Leave a Comment

Your email address will not be published. Required fields are marked *

Scroll to Top