Home - Ropar News - ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ Leave a Comment / By Dishant Mehta / March 26, 2025 PUNJAB TO DEVELOP NANGAL INTO TOURIST HUB, ANANDPUR SAHIB’S JHAJJAR BACHAULI SET TO BECOME STATE’S FIRST LEOPARD SAFARI DESTINATIONਰੂਪਨਗਰ, 26 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਰਾਸਤ, ਸੈਰ-ਸਪਾਟਾ ਅਤੇ ਜੰਗਲੀ ਜੀਵ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ ਨੰਗਲ ਨੂੰ ਸੂਬੇ ਦੇ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਨੈਨਾ ਦੇਵੀ ਮਾਰਗ ‘ਤੇ ਸਥਿਤ ਪਿੰਡ ਝੱਜਰ ਬਚੌਲੀ ਜੰਗਲੀ-ਜੀਵ ਰੱਖ ਨੂੰ ਰੋਮਾਂਚਕ ਈਕੋ-ਟੂਰਿਜ਼ਮ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਸਦਕਾ ਸੈਲਾਨੀਆਂ ਨੂੰ ਤੇਂਦੂਏ ਅਤੇ ਹੋਰ ਜੰਗਲੀ ਜੀਵਾਂ ਨੂੰ ਉਨ੍ਹਾਂ ਦੇ ਕੁਦਰਤੀ ਸਥਾਨਾਂ ‘ਤੇ ਨਜ਼ਦੀਕ ਤੋਂ ਦੇਖਣ ਦਾ ਮੌਕਾ ਮਿਲੇਗਾ।ਵਿੱਤੀ ਵਰ੍ਹੇ 2025-26 ਲਈ ਪੰਜਾਬ ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਕਾਇਆ ਕਲਪ ਦਾ ਜ਼ਿਕਰ ਕੀਤਾ ਅਤੇ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਇੱਕ ਵਿਸ਼ੇਸ਼ ਬਜਟ ਵੀ ਰੱਖਿਆ ਹੈ।ਇਸ ਬਜਟ ਨੂੰ ਮੀਲ ਪੱਥਰ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਨੂੰ ਸੂਬੇ ਦਾ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ, ਜਿਸ ਲਈ ਸ਼ੁਰੂਆਤੀ ਤੌਰ ‘ਤੇ 10 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਸਹੂਲਤਾਂ ਨੂੰ ਵਧਾਉਣਾ, ਸੈਰ-ਸਪਾਟੇ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਾਹੁਣਚਾਰੀ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਝੱਜਰ ਬਚੌਲੀ ਜੰਗਲੀ-ਜੀਵ ਰੱਖ (ਵਾਈਲਡਲਾਈਫ ਸੈਂਚੂਰੀ) ਨੂੰ ਈਕੋ-ਟੂਰਿਜ਼ਮ ਡੈਸਟੀਨੇਸ਼ਨ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜੰਗਲੀ ਜੀਵ ਰੱਖ ਦੇ ਬਣਨ ਉਪਰੰਤ ਇਹ ਪੰਜਾਬ ਦੀ ਪਹਿਲੀ ਵਾਈਲਡਲਾਈਫ ਸੈਂਚੂਰੀ ਬਣ ਜਾਵੇਗੀ ਜਿੱਥੇ ਸੈਲਾਨੀ ਤੇਂਦੂਏ ਅਤੇ ਹੋਰ ਜੰਗਲੀ ਜੀਵਾਂ ਨੂੰ ਉਨ੍ਹਾਂ ਦੇ ਕੁਦਰਤੀ ਸਥਾਨਾਂ ਵਿੱਚ ਨਜ਼ਦੀਕ ਤੋਂ ਦੇਖ ਸਕਣਗੇ।ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਵਿਸ਼ੇਸ਼ ਬਜਟ ਅਲਾਟ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ, ਜੋ ਵੱਡੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਸ਼ਹਿਰ ਹੈ, ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਸ਼ਹਿਰ ਦੇ ਬੁਨਿਆਦੀ ਢਾਂਚੇ, ਸੱਭਿਆਚਾਰਕ ਤੇ ਵਿਰਾਸਤੀ ਦਿੱਖ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ।District Ropar Google News Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta STEM Workshop Organised at Rupnagar, 250 Students Participated Leave a Comment / Ropar News / By Dishant Mehta ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta ਭਾਰਤ ਦਾ ਪਹਿਲਾ ਜੰਗੀ ਡਰੋਨ – ਕਾਲ ਭੈਰਵ Leave a Comment / Poems & Article, Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta 50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta 25 ਜਨਵਰੀ ਕੋਮੀ ਵੋਟਰ ਦਿਵਸ Leave a Comment / Poems & Article, Ropar News / By Dishant Mehta ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta 22 ਜਨਵਰੀ ਤੋਂ ਸਕੂਲ ਮੁੜ ਸਵੇਰੇ 9 ਵਜੇ ਲੱਗਣਗੇ Leave a Comment / Ropar News / By Dishant Mehta Essential Tips for Academic Success Leave a Comment / Poems & Article, Ropar News / By Dishant Mehta School Bell Timings (January 16–21) Leave a Comment / Ropar News / By Dishant Mehta ਭਵਿੱਖ ਦੀ ਖਤਰਨਾਕ ਸਮੱਸਿਆ-ਈ ਕੂੜਾ Leave a Comment / Poems & Article, Ropar News / By Dishant Mehta
ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
STEM Workshop Organised at Rupnagar, 250 Students Participated Leave a Comment / Ropar News / By Dishant Mehta
ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta
50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta
ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta
ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta