
ਰੂਪਨਗਰ, 12 ਸਤੰਬਰ – ਐੱਸ.ਸੀ.ਈ.ਆਰ.ਟੀ., ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਏਡਸ ਕੰਟਰੋਲ ਸੋਸਾਇਟੀ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫਸਰ (ਸਕੈਂਡਰੀ ਸਿੱਖਿਆ) ਰੂਪਨਗਰ ਦੀ ਰਹਿਨੁਮਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਵਿੱਚ ਰੈਡ ਰਿਬਨ ਕੁਇਜ਼ ਮੁਕਾਬਲੇ ਆਯੋਜਿਤ ਕੀਤੇ ਗਏ।
ਇਹ ਮੁਕਾਬਲੇ ਨੋਡਲ ਅਫਸਰ ਸਤਨਾਮ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਏ, ਜਿਨ੍ਹਾਂ ਵਿੱਚ ਬਲਾਕ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਏਡਸ ਬਾਰੇ ਕਾਰਨ, ਰੋਕਥਾਮ ਤੇ ਜਾਗਰੂਕਤਾ ਸਬੰਧੀ ਪ੍ਰਸ਼ਨ ਕੀਤੇ ਗਏ, ਜਿਨ੍ਹਾਂ ਦਾ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਜਵਾਬ ਦਿੱਤਾ ਗਿਆ।
ਨਤੀਜਿਆਂ ਅਨੁਸਾਰ –
ਪਹਿਲਾ ਸਥਾਨ: ਰਜੇਸ਼ ਅਤੇ ਭੁਪਿੰਦਰ ਯਾਦਵ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ)
ਦੂਜਾ ਸਥਾਨ: ਜਸਲੀਨ ਕੌਰ ਅਤੇ ਨਵਨੀਤ ਕੌਰ (ਸਰਕਾਰੀ ਸੀਨੀਅਰ ਸੈਕੰਡਰੀ ਕਾਨਪੁਰ ਖੂਹੀ)
ਤੀਜਾ ਸਥਾਨ: ਕੋਮਲਪ੍ਰੀਤ ਕੌਰ ਅਤੇ ਸਿਮਰਪ੍ਰੀਤ ਕੌਰ (ਸਰਕਾਰੀ ਸੀਨੀਅਰ ਸੈਕੰਡਰੀ ਝੱਲੀਆਂ ਕਲਾਂ)
ਇਸ ਮੌਕੇ ਵਿਸ਼ੇਸ਼ ਤੌਰ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਸ. ਇੰਦਰਜੀਤ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ ਤੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਏਡਸ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਇਸ ਤਰ੍ਹਾਂ ਦੇ ਮੁਕਾਬਲੇ ਬਹੁਤ ਲਾਭਦਾਇਕ ਹਨ।
ਇਸ ਮੌਕੇ ਪ੍ਰਿੰਸੀਪਲ ਮੈਡਮ ਇੰਦੂ, ਅਧਿਆਪਕ ਹਰਕੀਰਤ ਕੌਰ, ਨਵਜੋਤ ਸਿੰਘ, ਮਨਜੀਤ ਕੌਰ ਅਤੇ ਪ੍ਰਿਯੰਕਾ ਯਾਦਵ ਵੱਲੋਂ ਜ਼ਿੰਮੇਵਾਰੀਆਂ ਬਖ਼ੂਬੀ ਨਿਭਾਈਆਂ ਗਈਆਂ। ਸੰਚਾਲਨ ਸਤਨਾਮ ਸਿੰਘ ਵੱਲੋਂ ਕੀਤਾ ਗਿਆ।
Ropar News
Follow up on Facebook Page
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।
ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰਨ ਲਈ ਕਲਿੱਕ ਕਰੋ।