Home - Ropar News - ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ–Dr. Charanjit Singh ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ–Dr. Charanjit Singh Leave a Comment / By Dishant Mehta / May 4, 2025 Reforms in the field of education will benefit every section of the society – Dr. Charanjit Singh ਸ਼੍ਰੀ ਚਮਕੌਰ ਸਾਹਿਬ, 02 ਮਈ: ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਵਿੱਚ ਕਿੰਨੀ ਗੰਭੀਰ ਹੈ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜ ਨਾ ਸਿਰਫ਼ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨਗੇ ਬਲਕਿ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਵੀ ਮਦਦ ਕਰਨਗੇ। ਸਿੱਖਿਆ ਖੇਤਰ ਵਿੱਚ ਸੁਧਾਰ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਏਗਾ ਅਤੇ ਇਹ ਸੂਬੇ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਡਾ. ਚਰਨਜੀਤ ਸਿੰਘ ਨੇ 17 ਲੱਖ 29 ਹਜਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਿਸ ਵਿੱਚ ਸਰਕਾਰੀ ਹਾਈ ਸਕੂਲ ਚਤਾਮਲੀ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਹੋਏ ਵਿਕਾਸ ਕਾਰਜ, ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ 5 ਲੱਖ 63 ਹਜਾਰ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ (5 ਲੱਖ) ਅਤੇ ਚਾਰਦੀਵਾਰੀ (63 ਹਜ਼ਾਰ), ਸਰਕਾਰੀ ਮਿਡਲ ਸਕੂਲ ਕਾਈਨੌਰ ਵਿਖੇ 2.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਕਰਾਲੀ ਵਿਖੇ 7 ਲੱਖ 51 ਹਜਾਰ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ ਸ਼ਾਮਿਲ ਹਨ, ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵੱਲ ਇਤਿਹਾਸਕ ਕਦਮ ਚੁੱਕੇ ਹਨ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਾ ਦੇਣ ਕਾਰਨ ਸੂਬੇ ਵਿੱਚ ਵੱਡੀ ਪੱਧਰ ’ਤੇ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰ ਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਪਰ ਇਸ ਸਰਕਾਰ ਵੱਲੋਂ ਤਿੰਨ ਸਾਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਾ ਮਿਸਾਲ ਤਬਦੀਲੀਆਂ ਸਦਕਾ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਪੜ੍ਹਾਈ ਲਈ ਢੁੱਕਵਾਂ ਮਾਹੌਲ ਵਿਦਿਆਰਥੀਆਂ ਲਈ ਬਹੁਤ ਹੀ ਮਦਦਗਾਰ ਸਾਬਿਤ ਹੋਵੇਗਾ। ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ, ਜਸਵੀਰ ਸਿੰਘ, ਬੀਰਦਵਿੰਦਰ ਸਿੰਘ ਬੱਲਾਂ, ਪੀਏ ਸ਼੍ਰੀ ਚੰਦ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਸਟਾਫ਼, ਵਿਦਿਆਰਥੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। Ropar News Related Related Posts National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta
National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta
ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta