Home - Ropar News - ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ–Dr. Charanjit Singhਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ–Dr. Charanjit Singh Leave a Comment / By Dishant Mehta / May 4, 2025 Reforms in the field of education will benefit every section of the society – Dr. Charanjit Singhਸ਼੍ਰੀ ਚਮਕੌਰ ਸਾਹਿਬ, 02 ਮਈ: ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਵਿੱਚ ਕਿੰਨੀ ਗੰਭੀਰ ਹੈ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜ ਨਾ ਸਿਰਫ਼ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨਗੇ ਬਲਕਿ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਵੀ ਮਦਦ ਕਰਨਗੇ। ਸਿੱਖਿਆ ਖੇਤਰ ਵਿੱਚ ਸੁਧਾਰ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਏਗਾ ਅਤੇ ਇਹ ਸੂਬੇ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਵੇਗਾ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਵਿਧਾਇਕ ਡਾ. ਚਰਨਜੀਤ ਸਿੰਘ ਨੇ 17 ਲੱਖ 29 ਹਜਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਿਸ ਵਿੱਚ ਸਰਕਾਰੀ ਹਾਈ ਸਕੂਲ ਚਤਾਮਲੀ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਹੋਏ ਵਿਕਾਸ ਕਾਰਜ, ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ 5 ਲੱਖ 63 ਹਜਾਰ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ (5 ਲੱਖ) ਅਤੇ ਚਾਰਦੀਵਾਰੀ (63 ਹਜ਼ਾਰ), ਸਰਕਾਰੀ ਮਿਡਲ ਸਕੂਲ ਕਾਈਨੌਰ ਵਿਖੇ 2.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਕਰਾਲੀ ਵਿਖੇ 7 ਲੱਖ 51 ਹਜਾਰ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ ਸ਼ਾਮਿਲ ਹਨ, ਦਾ ਉਦਘਾਟਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵੱਲ ਇਤਿਹਾਸਕ ਕਦਮ ਚੁੱਕੇ ਹਨ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਾ ਦੇਣ ਕਾਰਨ ਸੂਬੇ ਵਿੱਚ ਵੱਡੀ ਪੱਧਰ ’ਤੇ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰ ਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਪਰ ਇਸ ਸਰਕਾਰ ਵੱਲੋਂ ਤਿੰਨ ਸਾਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਾ ਮਿਸਾਲ ਤਬਦੀਲੀਆਂ ਸਦਕਾ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ।ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਪੜ੍ਹਾਈ ਲਈ ਢੁੱਕਵਾਂ ਮਾਹੌਲ ਵਿਦਿਆਰਥੀਆਂ ਲਈ ਬਹੁਤ ਹੀ ਮਦਦਗਾਰ ਸਾਬਿਤ ਹੋਵੇਗਾ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ, ਜਸਵੀਰ ਸਿੰਘ, ਬੀਰਦਵਿੰਦਰ ਸਿੰਘ ਬੱਲਾਂ, ਪੀਏ ਸ਼੍ਰੀ ਚੰਦ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਸਟਾਫ਼, ਵਿਦਿਆਰਥੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta Hola Mohalla: District Administration Releases Route Plan Leave a Comment / Ropar News / By Dishant Mehta National Science Day 2026: Celebrating CV Raman and the Power of Scientific Innovation Leave a Comment / Poems & Article, Ropar News / By Dishant Mehta Wipro Earthian Awards Programme ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਬਾਇਓਡਾਇਵਰਸਿਟੀ ਪ੍ਰੋਜੈਕਟ ਰਾਜ ਪੱਧਰ ਲਈ ਚੁਣਿਆ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਨੇ JEE Main 2026 ਕੁਆਲੀਫਾਈ ਕਰਕੇ ਇਲਾਕੇ ਦਾ ਨਾਮ ਕੀਤਾ ਰੋਸ਼ਨ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
Hola Mohalla: District Administration Releases Route Plan Leave a Comment / Ropar News / By Dishant Mehta
National Science Day 2026: Celebrating CV Raman and the Power of Scientific Innovation Leave a Comment / Poems & Article, Ropar News / By Dishant Mehta
Wipro Earthian Awards Programme ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਬਾਇਓਡਾਇਵਰਸਿਟੀ ਪ੍ਰੋਜੈਕਟ ਰਾਜ ਪੱਧਰ ਲਈ ਚੁਣਿਆ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਨੇ JEE Main 2026 ਕੁਆਲੀਫਾਈ ਕਰਕੇ ਇਲਾਕੇ ਦਾ ਨਾਮ ਕੀਤਾ ਰੋਸ਼ਨ Leave a Comment / Ropar News / By Dishant Mehta