Home - Ropar News - ਪੰਜਾਬ ਰਾਜ ਅੰਤਰ ਜ਼ਿਲਾ ਖੇਡਾਂ (ਅੰਡਰ-19) ਲੜਕੇ ਤੇ ਲੜਕੀਆਂ ਦੇ ਸਰਕਲ ਕਬੱਡੀ ਦੀ ਮੇਜ਼ਬਾਨੀ ਲਈ ਰੂਪਨਗਰ ਤਿਆਰ-ਬਰ-ਤਿਆਰਪੰਜਾਬ ਰਾਜ ਅੰਤਰ ਜ਼ਿਲਾ ਖੇਡਾਂ (ਅੰਡਰ-19) ਲੜਕੇ ਤੇ ਲੜਕੀਆਂ ਦੇ ਸਰਕਲ ਕਬੱਡੀ ਦੀ ਮੇਜ਼ਬਾਨੀ ਲਈ ਰੂਪਨਗਰ ਤਿਆਰ-ਬਰ-ਤਿਆਰ Leave a Comment / By Dishant Mehta / September 17, 2024 Rupnagar all set to host Punjab State Inter-District Games (Under-19) Boys and Girls Circle Kabaddiਰੂਪਨਗਰ 15 ਸਤੰਬਰ 2024: ਸਕੂਲ ਆਫ ਐਮੀਨੈਂਸ ਰੂਪਨਗਰ ਵਿਖੇ 17 ਤੋਂ 20 ਸਤੰਬਰ ਤੱਕ ਹੋਣ ਵਾਲੀਆਂ ਪੰਜਾਬ ਰਾਜ ਅੰਤਰ ਜਿਲਾ ਖੇਡਾਂ ਅੰਡਰ 19 (ਲੜਕੇ ਅਤੇ ਲੜਕੀਆਂ) ਦੇ ਸਰਕਲ ਕਬੱਡੀ ਦੇ ਮੁਕਾਬਲੇ ਵਿੱਚ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਖਿਡਾਰੀ ਭਾਗ ਲੈਣਗੇ, ਜਦਕਿ ਇਨ੍ਹਾਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਜ਼ਿਲੇ ਦੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਸਥਾਨਕ ਸਕੂਲ ਆਫ ਐਮੀਨੈਂਸ ਰੂਪਨਗਰ ਦੇ ਖੇਡ ਮੈਦਾਨ ਵਿਖੇ ਹੋਣ ਵਾਲੇ ਸ਼ਾਨਦਾਰ ਉਦਘਾਟਨੀ ਸਮਾਰੋਹ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਖੇਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਰੂਪਨਗਰ ਸੰਜੀਵ ਕੁਮਾਰ ਗੌਤਮ ਨੇ ਦੱਸਿਆ ਕਿ ਜ਼ਿਲਾ ਖੇਡ ਕੋਆਰਡੀਨੇਟਰ ਸਰਨਜੀਤ ਕੌਰ ਦੀ ਅਗਵਾਈ ਵਿੱਚ ਖੇਡਾਂ ਦੀ ਮੇਜ਼ਬਾਨੀ ਲਈ ਰੂਪਨਗਰ ਪੂਰੀ ਤਰ੍ਹਾਂ ਤਿਆਰ ਹੈ।ਉਨ੍ਹਾਂ ਦੱਸਿਆ ਕਿ 17 ਸਤੰਬਰ 2024 ਨੂੰ ਨੂੰ ਸਵੇਰੇ 11:15 ਵਜੇ ਸਕੂਲ ਆਫ ਐਮੀਨੈਂਸ ਰੋਪੜ ਵਿਖੇ ਸ਼ੁਰੂ ਹੋਣ ਵਾਲੀਆਂ ਖੇਡਾਂ ਦੇ ਉਦਘਾਟਨੀ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਮਾਨਯੋਗ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਹੋਣਗੇ ਅਤੇ ਖੇਡਾਂ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਵੱਖ-ਵੱਖ ਵਿਸ਼ੇਸ਼ ਕਮੇਟੀਆਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰ ਪਾਲ ਸਿੰਘ ਵੱਲੋ ਨਿਰੰਤਰ ਮੀਟਿੰਗਾਂ ਕਰਕੇ ਖਿਡਾਰੀਆਂ ਦੀ ਖ਼ੁਰਾਕ, ਰਿਹਾਇਸ਼, ਸਿਹਤ ਸਹੂਲਤ, ਅਤੇ ਸੁਰੱਖਿਆ ਆਦਿ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਮੁਕਾਬਲਿਆਂ ਲਈ ਖੇਡ ਮੈਦਾਨ ਤਿਆਰ ਕਰ ਲਏ ਗਏ ਹਨ। ਇਸ ਮੌਕੇ ਪ੍ਰਿੰਸੀਪਲ ਰਜਿੰਦਰ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਦੀ ਰਿਹਾਇਸ਼ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ, ਡੀ ਏ ਵੀ ਪਬਲਿਕ ਸਕੂਲ ਰੂਪਨਗਰ, ਜੀਐਮਐਨ ਸੀਨੀਅਰ ਸੈਕਡਰੀ ਸਕੂਲ ਰੂਪਨਗਰ ਅਤੇ ਕਲਗੀਧਰ ਕੰਨਿਆ ਪਾਠਸ਼ਾਲਾ ਵਿਖੇ ਖਿਡਾਰੀਆਂ ਲਈ ਆਰਾਮਦਾਇਕ ਰਿਹਾਇਸ਼ ਜਿਸ ਵਿੱਚ ਵਧੀਆ ਬਿਸਤਰੇ, ਸਿਹਤਮੰਦ ਭੋਜਨ ਅਤੇ ਸੁਰੱਖਿਆ ਆਦਿ ਦੇ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ।ਇਸ ਮੌਕੇ ਪ੍ਰਿੰਸੀਪਲ ਜਗਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਖੇਡਾਂ ਲਈ ਖਿਡਾਰੀਆਂ ਦੀ ਚੋਣ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚੋਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਜੇਤੂ ਖਿਡਾਰੀ ਭਾਗ ਲੈਣਗੇ। ਇਸ ਮੌਕੇ ਪ੍ਰਿੰਸੀਪਲ ਪੂਜਾ ਗੋਇਲ, ਮੇਜਵਾਨ ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ, ਪ੍ਰਿੰਸੀਪਲ ਮੇਜਰ ਸਿੰਘ, ਪ੍ਰਿੰਸੀਪਲ ਅਨੀਤਾ ਸ਼ਰਮਾ, ਨਰਿੰਦਰ ਸਿੰਘ ਬੰਗਾ, ਹੈਡ ਮਾਸਟਰ ਰਮੇਸ਼ ਸਿੰਘ ਅਤੇ ਡੀਓ ਦਫਤਰ ਦੇ ਸੰਦੀਪ ਭੱਟ ਦੇ ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਖੇਡਾਂ ਦੇ ਅਧਿਆਪਕ ਹਾਜ਼ਰ ਸਨ।23 ਜ਼ਿਲ੍ਹਿਆਂ ਦੇ ਖਿਡਾਰੀ ਲੈਣਗੇ ਹਿੱਸਾShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta